ਫਾਜ਼ਿਲਕਾ (ਨਾਗਪਾਲ) - ਨਸ਼ੇ ਦੇ ਕਾਰੋਬਾਰੀਆਂ 'ਤੇ ਛਾਪੇਮਾਰੀ ਕਰਨ ਤੋਂ ਬਾਅਦ ਪੁਲਸ ਨੇ ਹੁਣ ਸਖਤੀ ਦਿਖਾਉਂਦੇ ਹੋਏ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਤਰ੍ਹਾਂ ਹੁਣ ਫਾਜ਼ਿਲਕਾ ਦੀ ਪੁਲਸ ਨੇ ਵੀ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਕਵਾਇਤ 'ਤੇ ਆਪਣੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਜਿਸ ਦੇ ਤਹਿਤ ਪੁਲਸ ਨੇ ਅਜਿਹੀਆਂ 15 ਜਾਇਦਾਦਾਂ ਟ੍ਰੇਸ ਕੀਤੀਆਂ ਹਨ, ਜੋ ਤਸਕਰਾਂ ਨੇ ਨਸ਼ੇ ਦੇ ਕਾਰੋਬਾਰ ਜ਼ਰਿਏ ਬਣਾਈਆਂ ਹਨ। ਉਕਤ ਜਾਇਦਾਦਾਂ ਦੀ ਤਫਤੀਸ਼ ਕਰਦੇ ਹੋਏ ਪੁਲਸ ਅਧਿਕਾਰੀਆਂ ਨੇ ਇਸ ਮਾਮਲੇ ਨੂੰ ਅੰਜਾਮ ਤੱਕ ਪਹੁੰਚਾਉਣ ਦਾ ਦਾਅਵਾ ਕੀਤਾ ਹੈ।
ਦੂਜੇ ਪਾਸੇ ਫਾਜ਼ਿਲਕਾ ਦੇ ਐੱਸ.ਪੀ. ਕੁਲਦੀਪ ਸ਼ਰਮਾ ਨੇ ਦੱਸਿਆ ਕਿ ਹੁਣ ਤੱਕ ਪੁਲਸ ਨੇ ਕਈ ਨਸ਼ਾ ਤਸਕਰਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਿਨ੍ਹਾਂ 'ਚ ਕਈ ਔਰਤਾਂ ਵੀ ਸ਼ਾਮਲ ਸਨ। ਛੋਟੇ ਤਸਕਰਾਂ ਦੀ ਮਦਦ ਨਾਲ ਪੁਲਸ ਨੇ ਕਈ ਵੱਡੇ ਤਸਕਰਾਂ ਨੂੰ ਕਾਬੂ ਕੀਤਾ, ਜਿਨ੍ਹਾਂ ਤੋਂ ਕੀਤੀ ਗਈ ਪੁੱਛ-ਪੜਤਾਲ ਅਤੇ ਗੁਪਤ ਸੂਚਨਾ ਦੇ ਆਧਾਰ 'ਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਦਾ ਪਤਾ ਲਾਇਆ ਗਿਆ ਹੈ।
ਆਰ. ਐੱਮ. ਪੀ. ਡਾਕਟਰਾਂ ਨੇ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ, ਦਿੱਤਾ ਧਰਨਾ
NEXT STORY