ਫਾਜ਼ਿਲਕਾ (ਕ੍ਰਿਸ਼ਨ): ਜਿਲ੍ਹਾ ਫਾਜਿਲਕਾ ਦੇ ਹਲਕਾ ਜਲਾਲਾਬਾਦ ਵਿੱਚ ਢਾਬਾਂ ਵਾਲੀ ਨਾਲੀ ਦੇ ਪੁਲ ਨੇੜੇ ਇੱਕ ਅਣਪਛਾਤੇ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਲਾਸ਼ ਮਿਲਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਮੌਕੇ 'ਤੇ ਇਕੱਠੇ ਹੋਏ ਲੋਕਾਂ ਅਤੇ ਫੇਸਬੁੱਕ ਲਾਈਵ ਵੀਡੀਓ ਬਣਾਉਣ ਵਾਲੇ ਸਥਾਨਕ ਸਰਪੰਚ (ਮੰਨੂ) ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਕਤ ਨੌਜਵਾਨ ਦੀ ਮੌਤ ਨਸ਼ੇ (ਚਿੱਟੇ) ਦੀ ਓਵਰਡੋਜ਼ ਕਾਰਨ ਹੋਈ ਹੈ। ਵਾਇਰਲ ਵੀਡੀਓ ਵਿਚ ਦੱਸਿਆ ਗਿਆ ਹੈ ਕਿ ਨਾਲੀ ਕੰਢੇ ਸ਼ੱਕੀ ਹਾਲਾਤਾਂ ਵਿਚ ਮਿਲੇ ਇਸ ਨੌਜਵਾਨ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ, ਜਿਸ ਕਾਰਨ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਗਈ ਹੈ ਤਾਂ ਜੋ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਪੁਲਸ ਪ੍ਰਸ਼ਾਸਨ ਤੱਕ ਇਸ ਦੀ ਸੂਚਨਾ ਪਹੁੰਚ ਸਕੇ।
ਇਸ ਦੇ ਨਾਲ ਹੀ ਵੀਡੀਓ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਕੱਲੀ ਪੁਲਸ ਜਾਂ ਸਰਕਾਰ ਇਸ ਸਮੱਸਿਆ ਨੂੰ ਖ਼ਤਮ ਨਹੀਂ ਕਰ ਸਕਦੀ, ਸਗੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਮੁੱਚੇ ਸਮਾਜ ਨੂੰ ਅੱਗੇ ਆਉਣਾ ਪਵੇਗਾ। ਫਿਲਹਾਲ ਸੋਸ਼ਲ ਮੀਡੀਆ 'ਤੇ ਇਹ ਵੀਡੀਓ ਭਾਰੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਹਾਲਾਂਕਿ, ਨੌਜਵਾਨ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੁਲਸ ਜਾਂਚ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ।
ਸ਼ਿਕਾਰ ਲਈ ਜੰਗਲ ਵਿਚ ਰੱਖੀ ਪੋਟਾਸ਼ ਖਾਣ ਨਾਲ ਬੇਸਹਾਰਾ ਬਲਦ ਗੰਭੀਰ ਜ਼ਖ਼ਮੀ, ਮੂੰਹ ਫਟਿਆ
NEXT STORY