ਫਾਜ਼ਿਲਕਾ (ਨਾਗਪਾਲ) : ਪਿੰਡ ਧਰਾਂਗਵਾਲਾ ਦੇ ਸਾਹਸੀ ਨੌਜਵਾਨ ਰਾਮਚੰਦਰ ਨੇ ਦੱਖਣੀ ਅਫ਼ਰੀਕਾ ਦੀ ਸਭ ਤੋਂ ਉੱਚੀ ਚੋਟੀ 'ਕਿਲੀਮੰਜਾਰੋ' ਸਰ ਕਰ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਇਸ ਚੋਟੀ ਦੀ ਉੱਚਾਈ 5895 ਮੀਟਰ ਹੈ। ਉਸ ਨੇ ਇਹ ਪ੍ਰਾਪਤੀ 26 ਜਨਵਰੀ ਨੂੰ ਗਣਤੰਤਰ ਦਿਵਸ ਵਾਲੇ ਦਿਨ ਕੀਤੀ। ਉਹ ਇਸ ਤੋਂ ਪਹਿਲਾਂ ਵੀ ਅਜਿਹੇ ਕਈ ਅਭਿਆਨ ਸਫ਼ਲਤਾ ਨਾਲ ਪੂਰੇ ਕਰ ਚੁੱਕਿਆ ਹੈ। ਰਾਮਚੰਦਰ ਦੀ ਇਸ ਪ੍ਰਾਪਤੀ ਲਈ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ ਨੇ ਨੌਜਵਾਨ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰਾਮਚੰਦਰ ਦੀਆਂ ਇਹ ਸਾਹਸਿਕ ਗਤੀਵਿਧੀਆਂ ਹੋਰਨਾਂ ਨੌਜਵਾਨਾਂ ਲਈ ਵੀ ਰਾਹ ਦਸੇਰਾ ਬਣਨਗੀਆਂ।
ਇਹ ਵੀ ਪੜ੍ਹੋ- ਮਚਾਕੀ ਕਲਾਂ ਸਰਪੰਚ ਦਾ ਸ਼ਲਾਘਾਯੋਗ ਕਦਮ, ਨਸ਼ਿਆਂ ਖ਼ਿਲਾਫ਼ ਕੀਤੀ ਖ਼ਾਸ ਪਹਿਲਕਦਮੀ ਨੂੰ ਸੁਣ ਤੁਸੀਂ ਵੀ ਕਰੋਗੇ ਸਿਫ਼ਤਾਂ
ਰਾਮਚੰਦਰ ਨੇ ਆਪਣੇ ਅਭਿਆਨ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਣੇ ਦਲ ਦੇ ਹੋਰ ਸਾਥੀਆਂ ਸਮੇਤ 21 ਜਨਵਰੀ ਨੂੰ ਕਿਲੀ ਏਅਰਪੋਰਟ ਪੁੱਜਾ ਅਤੇ ਇਕ ਦਿਨ ਦੇ ਆਰਾਮ ਤੋਂ ਬਾਅਦ 23 ਜਨਵਰੀ ਨੂੰ ਉਨ੍ਹਾਂ ਨੇ ਮੋਸੀ ਨਾਂ ਦੇ ਪਿੰਡ ਤੋਂ ਆਪਣੇ ਅਭਿਆਨ ਦੀ ਸ਼ੁਰੂਆਤ ਕਰਦਿਆਂ ਟਰੈਕਿੰਗ ਸ਼ੁਰੂ ਕੀਤੀ। ਆਪਣੇ ਅਭਿਆਨ ਦੇ ਆਖਰੀ ਪੜਾਅ ਦੀ ਸ਼ੁਰੂਆਤ ਉਸਨੇ 25 ਜਨਵਰੀ ਦੀ ਰਾਤ ਨੂੰ ਕੀਬੋ ਬੇਸ ਕੈਂਪ ਤੋਂ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਸਟੈਲਾ ਨਾਂ ਦੇ ਇਕ ਹੋਰ ਪੜਾਅ ’ਤੇ 350 ਫੁੱਟ ਵੱਡਾ ਤਿਰੰਗਾ ਲਹਿਰਾਇਆ ਪਰ ਇੱਥੇ ਉਸ ਨਾਲ ਇਕ ਤ੍ਰਾਸਦੀ ਵੀ ਵਾਪਰ ਗਈ ਜਿੱਥੇ ਉਸ ਦਾ ਬੈਗ ਚੋਰੀ ਹੋ ਗਿਆ ਜਿਸ ’ਚ ਉਸਦਾ ਪਾਸਪੋਰਟ ਅਤੇ ਹੋਰ ਸਾਮਾਨ ਸੀ।
ਇਹ ਵੀ ਪੜ੍ਹੋ- ਮਹਿਲਾ ਕਾਂਸਟੇਬਲ ਕਤਲ ਮਾਮਲੇ 'ਚ ਨਵਾਂ ਖ਼ੁਲਾਸਾ, ਪ੍ਰੇਮ ਸਬੰਧਾਂ ਦੇ ਚੱਲਦਿਆਂ ਗੁਰਸੇਵਕ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ
ਮਾਇਨਸ 15 ਤੋਂ 20 ਡਿਗਰੀ ਤਾਪਮਾਨ ਅਤੇ ਤੇਜ਼ ਤੂਫ਼ਾਨ ਦੌਰਾਨ ਵੀ ਰਾਮਚੰਦਰ ਨੇ ਆਪਣਾ ਹੌਂਸਲਾ ਨਹੀਂ ਡਿੱਗਣ ਦਿੱਤਾ ਅਤੇ ਆਪਣਾ ਅਭਿਆਨ ਜਾਰੀ ਰੱਖਿਆ। 26 ਜਨਵਰੀ ਦੀ ਸਵੇਰ 9.30 ਵਜੋਂ ਉੁਸ ਨੇ 19341 ਫੁੱਟ ਉੱਚੀ ਅਫ਼ਰੀਕਾ ਮਹਾਂਦੀਪ ਦੀ ਸਭ ਤੋਂ ਉੱਚੀ ਚੋਟੀ ਸਰ ਕਰ ਲਈ। ਪਾਸਪੋਰਟ ਚੋਰੀ ਹੋ ਜਾਣ ਕਾਰਨ ਉਸਨੂੰ ਆਪਣੀ ਵਾਪਸੀ ਦੀ ਟਿਕਟ ਵੀ ਅੱਗੇ ਕਰਵਾਉਣੀ ਪਈ ਅਤੇ ਭਾਰਤੀ ਦੂਤਘਰ ਦੀ ਮਦਦ ਨਾਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਦੀ ਮਦਦ ਨਾਲ ਉਸ ਨੂੰ ਡੁਪਲੀਕੇਟ ਪਾਸਪੋਰਟ ਜਾਰੀ ਹੋਇਆ। ਜਿਸ ਉਪਰੰਤ ਅੱਜ ਸਵੇਰ ਰਾਮਚੰਦਰ ਮੁਬੰਈ ਏਪਰਪੋਰਟ ’ਤੇ ਵਾਪਸ ਦੇਸ ਪਰਤਿਆ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਦਾਜ ਲਈ ਵਿਆਹੁਤਾ ਨੂੰ ਤੰਗ-ਪੇਰਸ਼ਾਨ ਕਰਨ 'ਤੇ ਪਤੀ ਖ਼ਿਲਾਫ਼ ਮਾਮਲਾ ਦਰਜ
NEXT STORY