ਅੰਮ੍ਰਿਤਸਰ (ਸੰਜੀਵ)-ਪੁਲਸ ਥਾਣਿਆਂ ਅਤੇ ਚੌਕੀਆਂ ’ਤੇ ਲਗਾਤਾਰ ਹੋ ਰਹੇ ਅੱਤਵਾਦੀ ਹਮਲਿਆਂ ਦਾ ਡਰ ਹੁਣ ਦਿੱਖਣਾ ਸ਼ੁਰੂ ਹੋ ਗਿਆ ਹੈ। ਇਨ੍ਹਾਂ ਹਮਲਿਆਂ ਕਾਰਨ ਸੂਬੇ ਦੀ ਸੁਰੱਖਿਆ ਵਿਵਸਥਾ ਮਜ਼ਬੂਤ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਥਾਣਿਆਂ ਅਤੇ ਚੌਕੀਆਂ ਦੀ ਸੁਰੱਖਿਆ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਅੰਮ੍ਰਿਤਸਰ ਦੇ ਥਾਣਿਆਂ ਅਤੇ ਚੌਕੀਆਂ ’ਤੇ ਹਮਲਿਆਂ ਦੇ ਮੱਦੇਨਜ਼ਰ ਹਰੇ ਰੰਗ ਦੇ ਜਾਲ ਵਿਛਾਏ ਜਾ ਰਹੇ ਹਨ, ਤਾਂ ਜੋ ਹਮਲੇ ਦੌਰਾਨ ਬੰਬ ਜ਼ਮੀਨ ’ਤੇ ਨਾ ਡਿੱਗ ਕੇ ਹਵਾ ਵਿਚ ਹੀ ਫਟ ਨਾ ਜਾਵੇ, ਜਿਨ੍ਹਾਂ ਥਾਣਿਆਂ ਦੀਆਂ ਕੰਧਾਂ ਛੋਟੀਆਂ ਹਨ, ਉਥੇ ਅੱਠ-ਅੱਠ ਫੁੱਟ ਉੱਚੇ ਜਾਲ ਅਤੇ ਉਨ੍ਹਾਂ ਦੇ ਬਾਹਰ ਬੈਰੀਕੇਡਿੰਗ ਕੀਤੀ ਜਾ ਰਹੀ ਹੈ।
ਪੁਲਸ ਕਮਿਸ਼ਨਰ ਨੇ ਸ਼ੁਰੂ ਕੀਤੀ ਰਾਤ ਦੀ ਗਸ਼ਤ
ਹਮਲਿਆਂ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਸ ਵੱਲੋਂ ਰਾਤ ਦੀ ਗਸ਼ਤ ਵੀ ਸ਼ੁਰੂ ਕਰ ਦਿੱਤੀ ਗਈ ਹੈ, ਤਾਂ ਜੋ ਹਮਲਿਆਂ ਨੂੰ ਸਮੇਂ ਸਿਰ ਕਾਬੂ ਕੀਤਾ ਜਾ ਸਕੇ। ਸੰਵੇਦਨਸ਼ੀਲ ਥਾਣਿਆਂ ਅਤੇ ਚੌਕੀਆਂ ਵਿਚ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ, ਜਿੱਥੇ ਰੈਪਿਡ ਐਕਸ਼ਨ ਫੋਰਸ ਅਤੇ ਸਪੈਸ਼ਲ ਟਾਸਕ ਫੋਰਸ ਦੇ ਕਮਾਂਡੋ ਤਾਇਨਾਤ ਕੀਤੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਅਸਲਾ ਧਾਰਕਾਂ ਲਈ ਅਹਿਮ ਖ਼ਬਰ, ਜਲਦ ਤੋਂ ਜਲਦ ਕਰਵਾਓ ਇਹ ਕੰਮ, ਹਦਾਇਤਾਂ ਜਾਰੀ
ਕਈ ਥਾਣਿਆਂ ਅਤੇ ਚੌਕੀਆਂ ਵਿਚ ਸੀ. ਸੀ. ਟੀ. ਵੀ. ਕੈਮਰੇ ਲਗਾ ਕੇ ਬਾਹਰੀ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਕਈ ਇਲਾਕਿਆਂ ਵਿਚ ਡਰੋਨ ਰਾਹੀਂ ਵੀ ਨਿਗਰਾਨੀ ਰੱਖੀ ਜਾ ਰਹੀ ਹੈ, ਤਾਂ ਜੋ ਥਾਣਿਆਂ ’ਤੇ ਹਮਲੇ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ’ਤੇ ਤੁਰੰਤ ਕਾਬੂ ਪਾਇਆ ਜਾ ਸਕੇ। ਆਧੁਨਿਕ ਉਪਕਰਨਾਂ ਦੇ ਨਾਲ-ਨਾਲ ਖੁਫੀਆ ਵਿਭਾਗ ਨੂੰ ਵੀ ਚੌਕਸ ਕਰ ਦਿੱਤਾ ਗਿਆ ਹੈ। ਖੁਫੀਆ ਏਜੰਸੀਆਂ ਸ਼ੱਕੀ ਵਿਅਕਤੀਆਂ, ਸੰਗਠਨਾਂ ਅਤੇ ਗੈਂਗਸਟਰਾਂ ’ਤੇ ਨਜ਼ਰ ਰੱਖ ਰਹੀਆਂ ਹਨ।
ਹਾਈ ਅਲਰਟ ’ਤੇ ਅੰਮ੍ਰਿਤਸਰ ਦੇ ਥਾਣੇ ਅਤੇ ਚੌਕੀਆਂ
ਅੰਮ੍ਰਿਤਸਰ ਦੇ ਥਾਣਿਆਂ ਅਤੇ ਚੌਕੀਆਂ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ। ਕਿਸੇ ਵੀ ਖਤਰੇ ਨੂੰ ਸ਼ੱਕੀ ਹੋਣ ਤੋਂ ਪਹਿਲਾਂ ਕਾਬੂ ਕਰਨ ਲਈ ਪੁਲਸ ਫੋਰਸ ਨੂੰ 24 ਘੰਟੇ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ- ਵੱਡੇ ਫਰਮਾਨ ਹੋ ਗਏ ਜਾਰੀ, 31 ਦਸੰਬਰ ਤੋਂ ਪਹਿਲਾਂ ਕਰਾਓ ਕੰਮ, ਨਹੀਂ ਤਾਂ ਆਵੇਗੀ ਵੱਡੀ ਮੁਸ਼ਕਿਲ
28 ਦਿਨਾਂ ਵਿਚ 8 ਅੱਤਵਾਦੀ ਹਮਲੇ
ਪੰਜਾਬ ਵਿਚ ਅੱਤਵਾਦੀ ਹਮਲਿਆਂ ਦਾ ਸਿਲਸਿਲਾ 24 ਨਵੰਬਰ ਦੀ ਰਾਤ ਤੋਂ ਸ਼ੁਰੂ ਹੋਇਆ ਸੀ, ਇਸ ਦਿਨ ਅਜਨਾਲਾ ਥਾਣੇ ਦੇ ਬਾਹਰ ਧਮਾਕਾ ਕਰਨ ਲਈ ਆਰ. ਡੀ. ਐਕਸ. ਲਗਾਇਆ ਗਿਆ ਸੀ। ਇਸ ਤੋਂ ਬਾਅਦ 27 ਨਵੰਬਰ ਨੂੰ ਗੁਰਬਖਸ਼ ਨਗਰ ਥਾਣਾ ਗੇਟ ਹਕੀਮਾਂ ਵਿਖੇ ਗ੍ਰੇਨੇਡ ਧਮਾਕਾ ਹੋਇਆ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਨੌਕਰੀ ਦੀ ਭਾਲ ਕਰ ਰਹੇ ਨੌਜਵਾਨ ਮੁੰਡੇ-ਕੁੜੀਆਂ ਲਈ ਵੱਡੀ ਖੁਸ਼ਖ਼ਬਰੀ, ਖੋਲ੍ਹੇ ਤਰੱਕੀ ਦੇ ਦਰਵਾਜ਼ੇ
ਇਸ ਤੋਂ ਬਾਅਦ 2 ਦਸੰਬਰ ਨੂੰ ਅੰਨਗੜ੍ਹ ਥਾਣੇ ਵਿਚ ਗ੍ਰੇਨੇਡ ਧਮਾਕਾ ਹੋਇਆ, 4 ਦਸੰਬਰ ਨੂੰ ਥਾਣਾ ਮਜੀਠਾ ਵਿਚ ਇਕ ਧਮਾਕਾ ਹੋਇਆ, ਜਿਸ ਵਿਚ ਪੁਲਸ ਨੇ ਟਾਇਰ ਫਟਣ ਦੀ ਪੁਸ਼ਟੀ ਕਰ ਕੇ ਇਸ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ, 13 ਦਸੰਬਰ ਨੂੰ ਬਟਾਲਾ ਦੇ ਥਾਣਾ ਅਦਲੀਵਾਲ ਵਿਖੇ ਗ੍ਰੇਨੇਡ ਧਮਾਕਾ ਹੋਇਆ।
17 ਦਸੰਬਰ ਨੂੰ ਥਾਣਾ ਇਸਲਾਮਾਬਾਦ ਵਿਚ ਗ੍ਰੇਨੇਡ ਧਮਾਕਾ ਹੋਇਆ ਸੀ, ਜਿਸ ਵਿਚ ਪੁਲਸ ਕਮਿਸ਼ਨਰ ਨੇ ਧਮਾਕੇ ਦੀ ਪੁਸ਼ਟੀ ਨਹੀਂ ਕੀਤੀ ਪਰ ਬਾਅਦ ਦੁਪਹਿਰ ਡੀ. ਜੀ. ਪੀ. ਪੰਜਾਬ ਵੱਲੋਂ ਅੱਤਵਾਦੀ ਹਮਲਾ ਹੋਣ ਦੀ ਗੱਲ ਮੰਨਣ ਤੋਂ ਬਾਅਦ 20 ਦਸੰਬਰ ਨੂੰ ਗੁਰਦਾਸਪੁਰ ਦੇ ਇੱਕ ਪੁਲਸ ਸਟੇਸ਼ਨ ’ਤੇ ਗ੍ਰੇਨੇਡ ਧਮਾਕਾ ਕੀਤਾ ਗਿਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਖੇਤਾਂ ਤੋਂ ਲੰਡਨ ਦੀ ਮੰਡੀ ਤੱਕ ਪੁੱਜੀ ਸਰਦਾਰ ਦੇ ਖੇਤਾਂ ਦੀ ਸ਼ਿਮਲਾ ਮਿਰਚ (ਵੀਡੀਓ)
NEXT STORY