ਜਲੰਧਰ (ਸ਼ੋਰੀ) : ਪਟੇਲ ਚੌਕ ਦੇ ਕੋਲ ਹੀ ਸਥਿਤ ਮਨੀ ਐਕਸਚੇਂਜ ਦੀ ਦੁਕਾਨ ਵਿਚ ਸ਼ਾਮ ਲਗਭਗ 4.30 ਵਜੇ 2 ਨੌਜਵਾਨਾਂ ਨੇ ਦੁਕਾਨ ਵਿਚ ਕੰਮ ਕਰਨ ਵਾਲੀ ਲੜਕੀ ਨਾਲ ਕੁੱਟਮਾਰ ਕੀਤੀ ਅਤੇ ਗੱਲੇ ਵਿਚੋਂ ਕੈਸ਼ ਲੈ ਕੇ ਸਕੂਟਰੀ ’ਤੇ ਫ਼ਰਾਰ ਹੋ ਗਏ। ਘਟਨਾ ਤੋਂ ਬਾਅਦ ਮੌਕੇ ’ਤੇ ਏ. ਸੀ. ਪੀ. ਸੈਂਟਰਲ ਅਜੈ ਸਿੰਘ ਅਤੇ ਥਾਣਾ ਨੰਬਰ 2 ਦੀ ਪੁਲਸ ਦੇ ਨਾਲ ਸੀ. ਆਈ. ਏ. ਸਟਾਫ ਦੀ ਪੁਲਸ ਵੀ ਪਹੁੰਚੀ। ਵਾਰਦਾਤ ਦੁਕਾਨ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਕੈਦ ਹੋ ਗਈ। ਇਸ ਸਬੰਧੀ ਸ਼ਿਕਾਇਤ ਥਾਣਾ ਨੰਬਰ 2 ਦੀ ਪੁਲਸ ਨੂੰ ਵੀ ਦਿੱਤੀ ਗਈ ਹੈ ਅਤੇ ਪੀੜਤ ਧਿਰ ਥਾਣੇ ਵੀ ਪਹੁੰਚੀ। ਜਾਣਕਾਰੀ ਦਿੰਦਿਆਂ ਦੁਕਾਨ ਸੰਚਾਲਕ ਉਪਿੰਦਰ ਰਾਜਧਾਨ ਨੇ ਦੱਸਿਆ ਕਿ ਉਨ੍ਹਾਂ ਦੀ ਰਾਜ ਟੂਰ ਐਂਡ ਟ੍ਰੈਵਲ ਕੰਪਨੀ ਹੈ ਅਤੇ ਦੁਕਾਨ ਵਿਚ ਉਨ੍ਹਾਂ ਕੋਲ ਕੰਮ ਕਰਨ ਵਾਲੀ ਲੜਕੀ ਸ਼ਾਮ ਨੂੰ ਦੁਕਾਨ ਵਿਚ ਸੀ। ਇੰਨੇ ਵਿਚ 2 ਨੌਜਵਾਨ, ਜਿਨ੍ਹਾਂ ਦੇ ਮੂੰਹ ਮਾਸਕ ਨਾਲ ਬੰਨ੍ਹੇ ਹੋਏ ਸਨ, ਦੁਕਾਨ ਵਿਚ ਆਏ ਅਤੇ ਆਉਂਦੇ ਹੀ ਲੜਕੀ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ ਅਤੇ ਉਸ ਦੀ ਬਾਂਹ ਫੜੀ ਅਤੇ ਗੱਲੇ ਵਿਚੋਂ 1 ਲੱਖ 9 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਪੰਜਾਬ 'ਚ ਮਸ਼ਹੂਰ ਕਾਰੋਬਾਰੀ ਦੀ ਦੁਕਾਨ 'ਤੇ ਫ਼ਾਇਰਿੰਗ, ਸ਼ਗਨਪ੍ਰੀਤ ਸਿੰਘ ਨਾਲ ਜੁੜੇ ਤਾਰ
ਉਨ੍ਹਾਂ ਦਾ ਤੀਜਾ ਸਾਥੀ ਸਕੂਟਰੀ ਸਟਾਰਟ ਕਰ ਕੇ ਦੁਕਾਨ ਦੇ ਬਾਹਰ ਪਹਿਲਾਂ ਤੋਂ ਖੜ੍ਹਾ ਸੀ। ਤਿੰਨੋਂ ਮੌਕੇ ਤੋਂ ਸਕੂਟਰੀ ’ਤੇ ਸਵਾਰ ਹੋ ਕੇ ਫ਼ਰਾਰ ਹੋ ਗਏ। ਉਥੇ ਹੀ ਜਾਂਚ ਅਧਿਕਾਰੀ ਐੱਸ. ਆਈ. ਰਘੁਬੀਰ ਸਿੰਘ ਨੇ ਕਿਹਾ ਕਿ ਪੀੜਤ ਲੜਕੀ ਨੇ ਪੁਲਸ ਨੂੰ ਲਿਖਤੀ ਬਿਆਨ ਦਿੱਤੇ ਹਨ ਕਿ ਉਸ ਦੀ ਸਿਹਤ ਠੀਕ ਨਾ ਹੋਣ ਕਾਰਨ ਉਹ ਹਾਲੇ ਬਿਆਨ ਦਰਜ ਨਹੀਂ ਕਰਵਾ ਸਕਦੀ ਅਤੇ ਉਹ ਵੀਰਵਾਰ ਨੂੰ ਬਿਆਨ ਦੇਵੇਗੀ, ਜਿਸ ਕਾਰਨ ਪੁਲਸ ਨੇ ਕੇਸ ਦਰਜ ਨਹੀਂ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਿਹਤ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਤਨਖਾਹਾਂ ਨਾ ਮਿਲਣ ਕਾਰਨ ਆਰਥਿਕ ਮੰਦਹਾਲੀ ਦੇ ਹੋਏ ਸ਼ਿਕਾਰ
NEXT STORY