ਤਰਨਤਾਰਨ, (ਰਾਜੂ)- ਸਥਾਨਕ ਬਾਠ ਰੋਡ 'ਤੇ ਅਣਪਛਾਤੇ ਵਿਅਕਤੀਆਂ ਵੱਲੋਂ ਘਰ 'ਚ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਇਕ ਔਰਤ ਦਾ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧ ਵਿਚ ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੂੰ ਮੁੱਦਈ ਅਮਨਪ੍ਰੀਤ ਕੌਰ ਪਤਨੀ ਮੇਜਰ ਸਿੰਘ ਵਾਸੀ ਪੰਜੂ ਕਲਾਲ ਥਾਣਾ ਭਿੰਡੀ ਸੈਦਾ ਜ਼ਿਲਾ ਅੰਮ੍ਰਿਤਸਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੱਲ ਮੈਂ ਆਪਣੀ ਮਾਤਾ ਨੂੰ ਹਰ ਰੋਜ਼ ਦੀ ਤਰ੍ਹਾਂ ਕਰੀਬ ਦੁਪਹਿਰ 2 ਵਜੇ ਫੋਨ ਕਰ ਰਹੀ ਸੀ ਪਰ ਵਾਰ-ਵਾਰ ਫੋਨ ਕਰਨ 'ਤੇ ਮੇਰੀ ਮਾਤਾ ਨੇ ਫੋਨ ਨਹੀਂ ਚੁੱਕਿਆ, ਜਿਸ ਕਾਰਨ ਅੱਜ ਮੈਂ ਕਰੀਬ 11 ਵਜੇ ਆਪਣੇ ਸਹੁਰੇ ਵੱਸਣ ਸਿੰਘ ਅਤੇ ਪਤੀ ਮੇਜਰ ਸਿੰਘ ਨੂੰ ਨਾਲ ਲੈ ਕੇ ਪ੍ਰੀਤ ਨਗਰ ਜੰਡਿਆਲਾ ਰੋਡ ਕਿਰਾਏ ਵਾਲੇ ਮਕਾਨ ਵਿਚ ਆਪਣੀ ਮਾਤਾ ਨੂੰ ਵੇਖਣ ਲਈ ਆਈ ਤਾਂ ਘਰ 'ਚੋਂ ਬਦਬੂ ਆ ਰਹੀ ਸੀ, ਜਦੋਂ ਮੈਂ ਅੰਦਰ ਜਾ ਕੇ ਵੇਖਿਆ ਤਾਂ ਮੇਰੀ ਮਾਤਾ ਦੀ ਲਾਸ਼ ਬਾਥਰੂਮ 'ਚ ਖੂਨ ਨਾਲ ਲੱਥਪੱਥ ਪਈ ਸੀ। ਉਸ ਨੇ ਸ਼ੱਕ ਜਤਾਇਆ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਮੇਰੀ ਮਾਤਾ ਦਾ ਕਤਲ ਕੀਤਾ ਗਿਆ ਹੈ। ਘਟਨਾ ਸਬੰਧੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੇ ਐੱਸ. ਐੱਚ. ਓ. ਹਰਿਤ ਸ਼ਰਮਾ ਸਮੇਤ ਪੁਲਸ ਪਾਰਟੀ ਉਥੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਲੜਕੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ
NEXT STORY