ਬਠਿੰਡਾ (ਸੁਖਵਿੰਦਰ) : ਪਿਛਲੇ ਦਿਨੀਂ ਕਈ ਵਾਰ ਸੁਰਖੀਆਂ ਵਿਚ ਰਹਿਣ ਵਾਲੀ ਪੰਜਾਬ ਪੁਲਸ ਦੀ ਇਕ ਮਹਿਲਾ ਕਾਂਸਟੇਬਲ ਨੇ ਬੀਤੇ ਦਿਨੀਂ ਆਪਣੇ ਸਾਥੀ ਨਾਲ ਮਿਲ ਕੇ ਫਿਨਾਇਲ ਪੀ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਇਥੇ ਹੀ ਬਸ ਨਹੀਂ ਉਕਤ ਨੇ ਡਾਕਟਰਾਂ ਨਾਲ ਬਦਸਲੂਕੀ ਕੀਤੀ । ਡਾਕਟਰਾਂ ਦੀ ਸ਼ਿਕਾਇਤ ’ਤੇ ਉਨ੍ਹਾਂ ਖ਼ਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਅਤੇ ਉਸ ਦੇ ਸਾਥੀ ਬਲਵਿੰਦਰ ਸਿੰਘ ਨੇ ਆਪਣੀ ਹੀ ਪੁਲਸ ਦੀ ਕਾਰਵਾਈ ਤੋਂ ਅਸੰਤੁਸ਼ਟ ਹੋ ਕੇ ਫਿਨਾਇਲ ਪੀ ਲਈ। ਦੋਵਾਂ ਨੇ ਸਿਵਲ ਹਸਪਤਾਲ ਪਹੁੰਚ ਕੇ ਡਾਕਟਰਾਂ ਨੂੰ ਮਿਲ ਕੇ ਦੱਸਿਆ ਕਿ ਉਹ ਫਿਨਾਇਲ ਪੀ ਕੇ ਆਏ ਸਨ ਅਤੇ ਮਰਨਾ ਚਾਹੁੰਦੇ ਸਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਸ਼ਾਰਪ ਸ਼ੂਟਰ ਦੀਪਕ ਮੁੰਡੀ ਗ੍ਰਿਫ਼ਤਾਰ!
ਐਮਰਜੈਂਸੀ ਵਿਚ ਤਾਇਨਾਤ ਸਟਾਫ ਨਰਸਾਂ ਨੇ ਜਦੋਂ ਉਨ੍ਹਾਂ ਦੇ ਸੈਂਪਲ ਲੈਣ ਦੀ ਕੋਸ਼ਿਸ਼ ਕੀਤੀ ਤਾਂ ਦੋਵਾਂ ਨੇ ਹੰਗਾਮਾ ਕਰ ਦਿੱਤਾ। ਸਟਾਫ ਨਰਸਾਂ ਨੇ ਇਸ ਦੀ ਸ਼ਿਕਾਇਤ ਈ. ਐੱਮ. ਓ. ਨੂੰ ਕੀਤੀ ਕਿ ਮਹਿਲਾ ਕਾਂਸਟੇਬਲ ਨੇ ਸਾਡੇ ਨਾਲ ਅਤੇ ਡਾਕਟਰ ਨਾਲ ਦੁਰਵਿਵਹਾਰ ਕੀਤਾ ਅਤੇ ਉਸ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕੀਤੀ। ਮਹਿਲਾ ਕਾਂਸਟੇਬਲ ਦਾ ਸਾਥੀ ਬਲਵਿੰਦਰ ਸਿੰਘ ਵੀ ਨਾਲ ਸੀ। ਦੇਖਦੇ ਹੀ ਦੇਖਦੇ ਸਿਵਲ ਹਸਪਤਾਲ ਜੰਗ ਦਾ ਅਖਾੜਾ ਬਣ ਗਿਆ, ਜਿੱਥੇ ਸਾਰੇ ਡਾਕਟਰ ਅਤੇ ਸਟਾਫ ਕੰਮ ਛੱਡ ਕੇ ਇਕੱਠੇ ਹੋ ਗਏ ਅਤੇ ਪੁਲਸ ਵੀ ਮੌਕੇ ’ਤੇ ਪਹੁੰਚ ਗਈ। ਮਹਿਲਾ ਕਾਂਸਟੇਬਲ ਅਤੇ ਉਸ ਦੇ ਸਾਥੀ ਬਲਵਿੰਦਰ ਨੇ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਡਾਕਟਰ ਅਤੇ ਨਰਸ ਸਟਾਫ ’ਤੇ ਦੁਰਵਿਵਹਾਰ ਦੇ ਦੋਸ਼ ਲਗਾਏ ਅਤੇ ਸਹੀ ਇਲਾਜ ਨਾ ਹੋਣ ਦੀ ਗੱਲ ਕਹੀ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ ’ਤੇ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ
ਹੰਗਾਮਾ ਦੇਖ ਕੇ ਪੀ. ਸੀ. ਐੱਮ. ਐੱਸ. ਯੂਨੀਅਨ ਦੇ ਪ੍ਰਧਾਨ ਡਾ. ਗੁਰਮੇਲ ਸਿੰਘ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ । ਯੂਨੀਅਨ ਨੇ ਇਸ ਮਾਮਲੇ ਨੂੰ ਲੈ ਕੇ ਹੜਤਾਲ ਕਰਨ ਦੀ ਧਮਕੀ ਦਿੱਤੀ ਹੈ। ਇੱਥੋਂ ਤਕ ਕਿ ਕੰਮ ਛੱਡ ਕੇ ਸਿਵਲ ਸਰਜਨ ਦਫ਼ਤਰ ਵੱਲ ਕੂਚ ਕੀਤਾ। ਮਾਹੌਲ ਵਿਗੜਦਾ ਦੇਖ ਕੇ ਡੀ.ਐੱਸ.ਪੀ. ਸਿਟੀ-1 ਵਿਸ਼ਵਜੀਤ ਸਿੰਘ ਮਾਨ, ਥਾਣਾ ਸਦਰ ਦੇ ਇੰਚਾਰਜ ਪਰਵਿੰਦਰ ਸਿੰਘ ਪੁਲਸ ਟੀਮ ਸਮੇਤ ਮੌਕੇ ’ਤੇ ਪੁੱਜੇ ਅਤੇ ਉਨ੍ਹਾਂ ਨੇ ਮਾਮਲਾ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਯੂਨੀਅਨ ਮਾਮਲਾ ਦਰਜ ਕਰਨ ’ਤੇ ਅੜੀ ਰਹੀ, ਜਿਸ ਕਾਰਨ ਪੁਲਸ ਨੇ ਦੋਵਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਸ਼ਾਰਪ ਸ਼ੂਟਰ ਤੂਫਾਨ ਤੇ ਮਨੀ ਰਈਆ ਨੇ ਪਾਈਆਂ ਫੇਸਬੁੱਕ ਪੋਸਟਾਂ
ਡਾਕਟਰ ਗੁਰਮੇਲ ਨੇ ਦੱਸਿਆ ਕਿ ਘਟਨਾ ਸੋਮਵਾਰ ਸ਼ਾਮ ਦੀ ਹੈ ਜਦੋਂ ਦੋਵੇਂ ਹਸਪਤਾਲ ਪਹੁੰਚੇ ਅਤੇ ਫਿਨਾਇਲ ਪੀਣ ਬਾਰੇ ਦੱਸਿਆ। ਜਦੋਂ ਸਟਾਫ ਨੇ ਉਸ ਦਾ ਸੈਂਪਲ ਲੈਣਾ ਚਾਹਿਆ ਤਾਂ ਉਨ੍ਹਾਂ ਨੇ ਹੰਗਾਮਾ ਕਰ ਦਿੱਤਾ ਅਤੇ ਸੈਂਪਲ ਦੇਣ ਤੋਂ ਇਨਕਾਰ ਕਰ ਦਿੱਤਾ। ਡਾਕਟਰਾਂ ਨੇ ਦੱਸਿਆ ਕਿ ਮੰਗਲਵਾਰ ਨੂੰ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਕੇ ਪੁਲਸ ਹਵਾਲੇ ਕਰ ਦਿੱਤਾ ਜਾਵੇਗਾ। ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ ਅਤੇ ਪੂਰਾ ਸਟਾਫ਼ ਇਕ ਘੰਟੇ ਦੀ ਹੜਤਾਲ ਤੋਂ ਬਾਅਦ ਕੰਮ ’ਤੇ ਚਲਾ ਗਿਆ।
ਇਹ ਵੀ ਪੜ੍ਹੋ : ਦੋ ਦਿਨਾਂ ’ਚ ਜਲੰਧਰ ’ਚ ਤੀਜੀ ਵੱਡੀ ਵਾਰਦਾਤ, ਧਾਰਮਿਕ ਡੇਰੇ ਦੇ ਸੇਵਾਦਾਰ ਦਾ ਧੜ ਤੋਂ ਵੱਖ ਕੀਤਾ ਸਿਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਗੁਜਰਾਤ ’ਚ ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ’ਤੇ ਰਾਘਵ ਚੱਢਾ ਨੂੰ ਰਾਜ ਸਭਾ ’ਚ ਬੋਲਣ ਨਹੀਂ ਦਿੱਤਾ ਗਿਆ
NEXT STORY