ਹੁਸ਼ਿਆਰਪੁਰ (ਜ.ਬ.)— ਥਾਣਾ ਸਦਰ ਦੀ ਪੁਲਸ ਨੇ ਸਰਪੰਚ ਨੂੰ ਕਥਿਤ ਤੌਰ 'ਤੇ ਧਮਕੀਆਂ ਦੇਣ ਤੇ ਮਾੜੀ ਭਾਸ਼ਾ ਦਾ ਇਸਤੇਮਾਲ ਕਰਨ ਦੇ ਦੋਸ਼ 'ਚ ਇਕ ਔਰਤ ਸੁਨੀਤਾ ਰਾਣੀ ਪਤਨੀ ਬਲਵਿੰਦਰ ਸਿੰਘ ਵਾਸੀ ਅਕਾਸ਼ ਨਗਰ ਹੁਸ਼ਿਆਰਪੁਰ ਦੇ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪਿੰਡ ਪੱਟੀ ਦੇ ਸਰਪੰਚ ਲਖਵੀਰ ਸਿੰਘ ਨੇ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਸੁਨੀਤਾ ਰਾਣੀ ਨੇ ਉਸ ਨੂੰ ਧਮਕੀਆਂ ਦਿੱਤੀਆਂ ਅਤੇ ਮਾੜੀ ਭਾਸ਼ਾ ਦਾ ਇਸਤੇਮਾਲ ਕੀਤਾ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸਜਾਇਆ ਨਗਰ ਕੀਰਤਨ
NEXT STORY