ਲੁਧਿਆਣਾ (ਹਿਤੇਸ਼) : ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨਾਂ ਦੌਰਾਨ ਆਈ. ਏ. ਐੱਸ. ਅਤੇ ਪੀ. ਸੀ. ਐੱਸ. ਅਧਿਕਾਰੀਆਂ ਦੇ ਜੋ ਟਰਾਂਸਫਰ ਹੁਕਮ ਜਾਰੀ ਕੀਤੇ ਗਏ ਹਨ, ਉਨ੍ਹਾਂ 'ਚ ਡੀ. ਸੀ. ਦੀ ਕੁਰਸੀ ਤੋਂ ਹਟਾਉਣ ਮਗਰੋਂ ਵੀ 5 ਮਹਿਲਾ ਆਈ. ਏ. ਐੱਸ. ਅਧਿਕਾਰੀਆਂ ਨੂੰ ਪੋਸਟਿੰਗ ਨਹੀਂ ਦਿੱਤੀ ਗਈ। ਇੱਥੇ ਦੱਸਣਾ ਉਚਿਤ ਹੋਵੇਗਾ ਕਿ ਪੰਜਾਬ 'ਚ ਸਰਕਾਰ ਦੇਬਦਲਣ ਤੋਂ ਬਾਅਦ ਤੁਰੰਤ ਵੱਡੇ ਪੱਧਰ 'ਤੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਟਰਾਂਸਫਰ ਕਰਨ ਦੀ ਰਵਾਇਤ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਨਸ਼ੇ ਨੂੰ ਲੈ ਕੇ 'ਭਗਵੰਤ ਮਾਨ' ਦਾ ਵੱਡਾ ਖ਼ੁਲਾਸਾ, ਵਿਧਾਨ ਸਭਾ ਦੇ ਇਜਲਾਸ ਦੌਰਾਨ ਆਖੀ ਇਹ ਗੱਲ
ਇਸ ਦੇ ਤਹਿਤ ਸਰਕਾਰ ਦੇ ਗਠਨ ਅਤੇ ਸਹੁੰ ਚੁੱਕ ਸਮਾਰੋਹ ਦੇ ਕਾਫੀ ਦੇਰ ਬਾਅਦ ਤੱਕ ਪੁਰਾਣੇ ਅਧਿਕਾਰੀਆਂ ਦੀ ਟਰਾਂਸਫਰ ਨਹੀਂ ਕੀਤੀ ਗਈ। ਹੁਣ ਆਲਾ ਅਧਿਕਾਰੀਆਂ ਨੂੰ ਇਧਰ ਤੋਂ ਉਧਰ ਕਰਨ ਦੀ ਜੋ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਸ 'ਚ ਮੁੱਖ ਤੌਰ 'ਤੇ 15 ਡਿਪਟੀ ਕਮਿਸ਼ਰਾਂ ਨੂੰ ਟਰਾਂਸਫਰ ਕਰਨ ਦਾ ਫ਼ੈਸਲਾ ਸ਼ਾਮਲ ਹੈ। ਹਾਲਾਂਕਿ ਇਸ ਦੌਰਾਨ ਪਿਛਲੀ ਸਰਕਾਰ ਵੱਲੋਂ ਡੀ. ਸੀ. ਲਾਏ ਗਏ ਕਈ ਅਧਿਕਾਰੀ ਸਟੇਸ਼ਨ ਬਦਲਣ ਦੇ ਰੂਪ 'ਚ ਆਪਣੀ ਕੁਰਸੀ ਬਰਕਰਾਰ ਰੱਖਣ 'ਚ ਸਫ਼ਲ ਰਹੇ ਹਨ ਅਤੇ ਕੁੱਝ ਜ਼ਿਲ੍ਹਿਆਂ 'ਚ ਅਜੇ ਪੁਰਾਣੇ ਡੀ. ਸੀ. ਹੀ ਕੰਮ ਕਰ ਰਹੇ ਹਨ, ਜਦੋਂ ਕਿ ਕਈ ਜ਼ਿਲ੍ਹਿਆਂ 'ਚ 2013, 2014 ਬੈਚ ਦੇ ਆਈ. ਏ. ਐੱਸ. ਅਧਿਕਾਰੀਆਂ ਦੇ ਰੂਪ 'ਚ ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਗਿਆ ਹੈ ਪਰ ਇਨ੍ਹਾਂ ਟਰਾਂਸਫਰ ਹੁਕਮਾਂ 'ਚ ਸਭ ਤੋਂ ਖ਼ਾਸ ਗੱਲ ਇਹ ਹੈ ਕਿ ਡੀ. ਸੀ. ਦੀ ਕੁਰਸੀ ਤੋਂ ਹਟਾਉਣ ਤੋਂ ਬਾਅਦ 5 ਮਹਿਲਾ ਆਈ. ਏ. ਐੱਸ. ਅਧਿਕਾਰੀਆਂ ਨੂੰ ਫਿਲਹਾਲ ਪੋਸਟਿੰਗ ਨਹੀਂ ਮਿਲੀ ਹੈ।
ਇਹ ਵੀ ਪੜ੍ਹੋ : ਪੁਲਸ ਮੁਲਾਜ਼ਮ ਸਹੁਰੇ ਦੀ ਮੌਤ ਦੇ 27 ਸਾਲਾਂ ਮਗਰੋਂ ਜੱਗ-ਜ਼ਾਹਰ ਹੋਇਆ ਸੱਸ ਦਾ ਕਾਰਾ, ਨੂੰਹ ਨੇ ਖੋਲ੍ਹੇ ਰਾਜ਼
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਗੈਂਗਸਟਰ ਕਲਚਰ ਨੂੰ ਉਤਸ਼ਾਹ ਦੇਣ ਦੇ ਦੋਸ਼ 'ਚ ਗਾਇਕ ਬਲਜੀਤ ਸਿੰਘ ਗ੍ਰਿਫ਼ਤਾਰ
NEXT STORY