ਬਠਿੰਡਾ (ਵਿਜੈ ਵਰਮਾ) : ਚਿੱਟਾ ਰੱਖਣ ਦੇ ਕੇਸ ’ਚ ਫੜੀ ਗਈ ਅਤੇ ਇੰਸਟਾਗ੍ਰਾਮ ’ਤੇ ਮਸ਼ਹੂਰ ਹੋਈ ਬਰਖ਼ਾਸਤ ਮਹਿਲਾ ਪੁਲਸ ਕਾਂਸਟੇਬਲ ਅਮਨਦੀਪ ਕੌਰ ਖ਼ਿਲਾਫ਼ ਅਦਾਲਤ ਨੇ ਭ੍ਰਿਸ਼ਟਾਚਾਰ ਐਕਟ ਹੇਠ ਚਾਰਜ ਫ੍ਰੇਮ ਕਰ ਦਿੱਤੇ ਹਨ। ਕੁਝ ਮਹੀਨੇ ਪਹਿਲਾਂ ਐਂਟੀ ਨਾਰਕੋਟਿਕ ਟਾਸਕ ਫੋਰਸ ਨੇ ਉਸ ਨੂੰ 17 ਗ੍ਰਾਂਮ ਚਿੱਟੇ ਸਮੇਤ ਗ੍ਰਿਫ਼ਤਾਰ ਕੀਤਾ ਸੀ। ਮਾਮਲਾ ਤੂਲ ਫ਼ੜਨ ’ਤੇ ਉਸ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ। ਇਸ ਦੌਰਾਨ ਵਿਜੀਲੈਂਸ ਨੇ ਉਸ ਦੀ ਜਾਇਦਾਦ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਉਸ ਨੇ ਆਮਦਨ ਤੋਂ ਵੱਧ ਖਰਚ ਕਰਕੇ ਜਾਇਦਾਦ ਖੜ੍ਹੀ ਕੀਤੀ ਹੈ। ਇਸ ਅਧਾਰ ’ਤੇ ਵਿਜੀਲੈਂਸ ਨੇ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਕੁਝ ਦਿਨ ਪਹਿਲਾਂ ਹੀ ਉਹ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਈ ਹੈ। ਜਦੋਂ ਉਹ ਜੇਲ੍ਹ ’ਚ ਸੀ, ਉਦੋਂ ਹੀ ਵਿਜੀਲੈਂਸ ਨੇ ਆਪਣੀ ਜਾਂਚ ਰਿਪੋਰਟ ਅਦਾਲਤ ’ਚ ਪੇਸ਼ ਕਰਦਿਆਂ ਭ੍ਰਿਸ਼ਟਾਚਾਰ ਐਕਟ ਹੇਠ ਚਾਲਾਨ ਪੇਸ਼ ਕਰ ਦਿੱਤਾ ਸੀ। ਮੰਗਲਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਉਸ ਉੱਪਰ ਚਾਰਜ ਫ੍ਰੇਮ ਕਰ ਦਿੱਤੇ। ਹੁਣ ਅਗਲੀ ਸੁਣਵਾਈ ਜਨਵਰੀ 2026 ’ਚ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਇਸ ਐਕਟ ਨੂੰ ਦਿੱਤੀ ਮਨਜ਼ੂਰੀ
ਨਵੇਂ ਵਿਵਾਦ 'ਚ ਘਿਰੀ ਅਮਨਦੀਪ ਕੌਰ
ਇਸੇ ਵਿਚਕਾਰ ਗੁਰਮੀਤ ਕੌਰ ਨਾਮਕ ਮਹਿਲਾ ਨੇ ਐੱਸ.ਐੱਸ.ਪੀ. ਬਠਿੰਡਾ ਨੂੰ ਸ਼ਿਕਾਇਤ ਦੇ ਕੇ ਦੋਸ਼ ਲਗਾਇਆ ਹੈ ਕਿ ਬਰਖ਼ਾਸਤ ਕਾਂਸਟੇਬਲ ਅਮਨਦੀਪ ਕੌਰ ਨੇ ਉਸ ਦੇ ਪਤੀ ਨਾਲ ਬਿਨਾਂ ਤਲਾਕ ਲਏ ਗਲਤ ਦਸਤਾਵੇਜ਼ ਲਗਾ ਕੇ ਵਿਆਹ ਕਰ ਲਿਆ ਹੈ। ਸ਼ਿਕਾਇਤ ਮਿਲਣ ’ਤੇ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਸੱਤ ਸਾਲ ਬਾਅਦ ਰਾਸ਼ਟਰਪਤੀ ਨੇ ਪਾਸ ਕੀਤਾ ਇਹ ਬਿੱਲ, ਪੰਜਾਬ ਸਰਕਾਰ ਨੂੰ ਮਿਲਿਆ ਵੱਡਾ ਅਧਿਕਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਪੁਲਸ ਦਾ ਐਕਸ਼ਨ! ਵੱਡੀ ਮੁਸੀਬਤ 'ਚ ਫਸਿਆ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ
NEXT STORY