ਲੁਧਿਆਣਾ (ਅਨਿਲ, ਸ਼ਿਵਮ) : ਪੁਲਸ ਕਮਿਸ਼ਨਰ ਲੁਧਿਆਣਾ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਲਾਡੋਵਾਲ ਦੀ ਪੁਲਸ ਨੇ ਇੱਕ ਨਸ਼ਾ ਸਮੱਗਲਰ ਨੂੰ ਗ੍ਰਿਫਤਾਰ ਕੀਤਾ ਹੈ। ਥਾਣਾ ਮੁਖੀ ਗੁਰਸ਼ਿੰਦਰ ਕੌਰ ਨੇ ਦੱਸਿਆ ਕਿ ਥਾਣੇਦਾਰ ਦਲਬੀਰ ਸਿੰਘ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਫਤਹਿਪੁਰ ਗੁੱਜਰਾਂ ਕੋਲ ਮੌਜੂਦ ਸੀ। ਇਸੇ ਦੌਰਾਨ ਖ਼ਬਰੀ ਨੇ ਸੂਚਨਾ ਦਿੱਤੀ ਕਿ ਪਿੰਡ ਤਲਵੰਡੀ ਕਲਾਂ ਦੀ ਇਕ ਮਹਿਲਾ ਜੰਗਲ ਦੇ ਅੰਦਰ ਗਾਹਕਾਂ ਨੂੰ ਹੈਰੋਇਨ ਸਪਲਾਈ ਕਰਨ ਲਈ ਖੜ੍ਹੀ ਹੋਈ ਹੈ। ਜਿਸ ਤੋਂ ਬਾਅਦ ਥਾਣਾ ਮੁਖੀ ਨੇ ਤੁਰੰਤ ਥਾਣੇਦਾਰ ਦਲਬੀਰ ਸਿੰਘ ਦੀ ਪੁਲਸ ਟੀਮ ਨੂੰ ਉਕਤ ਜਗ੍ਹਾ ’ਤੇ ਰੇਡ ਮਾਰਨ ਲਈ ਭੇਜਿਆ ਗਿਆ।
ਇਹ ਵੀ ਪੜ੍ਹੋ : ਭਿਆਨਕ ਅੱਗ ਨਾਲ ਦਹਿਲਿਆ ਲੁਧਿਆਣਾ, ਕਈ ਕਿਲੋਮੀਟਰ ਦੂਰ ਤੱਕ ਫੈਲਿਆ ਜ਼ਹਿਰੀਲੇ ਧੂੰਏਂ ਦਾ ਭਾਂਬੜ
ਜਦੋਂ ਪੁਲਸ ਟੀਮ ਜੰਗਲ ’ਚ ਪੁੱਜੀ ਤਾਂ ਉਥੇ ਸਾਹਮਣੇ ਖੜ੍ਹੀ ਮਹਿਲਾ ਪੁਲਸ ਨੂੰ ਦੇਖ ਕੇ ਪਿੱਛੇ ਮੁੜ ਕੇ ਭੱਜਣ ਲੱਗੀ ਪਰ ਪੁਲਸ ਨੇ ਮੁਸਤੈਦੀ ਦਿਖਾਉਂਦੇ ਹੋਏ ਔਰਤ ਨੂੰ ਕਾਬੂ ਕਰ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਤੋਂ ਬਾਅਦ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਕੇ ਉਸ ਦੀ ਪਛਾਣ ਜੋਗਿੰਦਰੋ ਪਤਨੀ ਨਿਰਮਲ ਚੰਦ ਵਾਸੀ ਪਿੰਡ ਤਲਵੰਡੀ ਕਲਾਂ ਪੰਜ ਢੇਰਾਂ ਵਜੋਂ ਕੀਤੀ ਹੈ। ਪੁਲਸ ਨੇ ਮੁਲਜ਼ਮ ਔਰਤ ਖਿਲਾਫ ਥਾਣਾ ਲਾਡੋਵਾਲ ’ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।
ਥਾਣਾ ਮੁਖੀ ਗੁਰਸ਼ਿੰਦਰ ਕੌਰ ਨੇ ਦੱਸਿਆ ਕਿ ਗ੍ਰਿਫਤਾਰ ਕੀਤੀ ਗਈ ਤਲਵੰਡੀ ਕਲਾਂ ਦੀ ਮਹਿਲਾ ਸਮੱਗਲਰ ਜੋਗਿੰਦਰੋ ਪਿਛਲੇ ਲੰਮੇ ਸਮੇਂ ਤੋਂ ਨਸ਼ਾ ਵੇਚਣ ਦਾ ਕੰਮ ਕਰ ਰਹੀ ਹੈ, ਜਿਸ ’ਤੇ ਪਹਿਲਾਂ ਵੀ ਥਾਣਾ ਲਾਡੋਵਾਲ ’ਚ ਐੱਨ. ਡੀ. ਪੀ. ਐੱਸ. ਐਕਟ ਦਾ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਅੱਜ ਮਹਿਲਾ ਨਸ਼ਾ ਸਮੱਗਲਰ ਨੂੰ ਅਦਾਲਤ ’ਚ ਪੇਸ਼ ਕਰ ਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ ਤਾਂ ਕਿ ਉਸ ਤੋਂ ਉਸ ਦੇ ਹੋਰਨਾਂ ਸਾਥੀਆਂ ਬਾਰੇ ’ਚ ਪੁੱਛਗਿੱਛ ਕੀਤੀ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡਰੱਗ ਕਾਰਟੇਲ ਦਾ ਪਰਦਾਫਾਸ਼, ਮਹਿਲਾ ਸਰਗਣਾ ਸਣੇ 4 ਮੁਲਜ਼ਮ 5 ਕਿਲੋ ਹੈਰੋਇਨ ਨਾਲ ਕਾਬੂ
NEXT STORY