ਫਿਰੋਜ਼ਪੁਰ (ਕੁਮਾਰ, ਮਨਦੀਪ) - ਫਿਰੋਜ਼ਪੁਰ ਸ਼ਹਿਰ ਦੀ ਸਬਜ਼ੀ ਮੰਡੀ 'ਚ 4 ਸਾਲਾ ਮਾਸੂਮ ਬੱਚੀ ਨਾਲ ਕੈਂਟਰ 'ਚ ਵਿਅਕਤੀ ਵਲੋਂ ਅਸ਼ਲੀਲ ਹਰਕਤਾਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਕਾਬੂ ਕਰਕੇ ਲੋਕਾਂ ਵਲੋਂ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਮਾਸੂਮ ਬੱਚੀ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਉਸ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦੇ ਹੋਏ ਥਾਣਾ ਸਿੱਟੀ ਦੇ ਸਹਾਇਕ ਇੰਸਪੈਕਟਰ ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਬੱਚੀ ਦੀ ਮਾਂ ਨੇ ਕਿਹਾ ਕਿ ਬੀਤੇ ਦਿਨ ਜਦ ਉਹ ਆਪਣੀ ਬੱਚੀ ਨੂੰ ਨਾਲ ਲੈ ਕੇ ਸਬਜ਼ੀ ਮੰਡੀ ਕੱਪੜੇ ਧੋਣ ਗਈ ਹੋਈ ਸੀ ਤਾਂ ਉਸ ਦੀ ਬੱਚੀ ਅਚਾਨਕ ਉੱਥੋ ਲਾਪਤਾ ਹੋ ਗਈ। ਜਦ ਉਸ ਨੇ ਲੋਕਾਂ ਦੀ ਮਦਦ ਨਾਲ ਉਸ ਦੀ ਭਾਲ ਕੀਤੀ ਤਾਂ ਦੇਖਿਆ ਕਿ ਦੋਸ਼ੀ ਕਾਲਾ ਉਸ ਦੀ ਬੱਚੀ ਦੇ ਕੱਪੜੇ ਉਤਾਰ ਕੇ ਕੈਂਟਰ 'ਚ ਉਸ ਨਾਲ ਅਸ਼ਲੀਲ ਹਰਕਤਾਂ ਕਰ ਰਿਹਾ ਸੀ। ਮੌਕੇ 'ਤੇ ਮੌਜੂਦ ਲੋਕ ਜਦ ਉਸ ਦੀ ਕੁੱਟਮਾਰ ਕਰ ਰਹੇ ਸਨ ਤਾਂ ਉਹ ਮੌਕਾ ਦੇਖ ਕੇ ਫਰਾਰ ਹੋ ਗਿਆ।
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰੇਗੀ 'ਸਾਈਕਲ ਰੈਲੀ' (ਵੀਡੀਓ)
NEXT STORY