ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ ਦੇ ਜ਼ੀਰਾ ਗੇਟ ਚੌਂਕ 'ਚ ਉਸ ਵੇਲੇ ਮਾਹੌਲ ਗਰਮਾ ਗਿਆ, ਜਦੋਂ ਗਲਤ ਸਾਈਡ ਤੋਂ ਆ ਰਹੇ ਇੱਕ ਐਕਟਿਵਾ ਸਵਾਰ ਵਿਅਕਤੀ ਅਤੇ ਟ੍ਰੈਫਿਕ ਮੁਲਾਜ਼ਮ ਵਿਚਾਲੇ ਤੂੰ-ਤੂੰ ਮੈਂ-ਮੈਂ ਹੋ ਗਈ। ਇਸ ਦੌਰਾਨ ਲੰਘ ਰਹੇ ਰਾਹਗੀਰਾਂ ਵੱਲੋਂ ਐਕਟਿਵਾ ਸਵਾਰ ਦਾ ਵਿਰੋਧ ਵੀ ਕੀਤਾ ਗਿਆ। ਡਿਊਟੀ 'ਤੇ ਤਾਇਨਾਤ ਟ੍ਰੈਫਿਕ ਮੁਲਾਜ਼ਮ ਕਸ਼ਮੀਰ ਸਿੰਘ ਨੇ ਦੱਸਿਆ ਕਿ ਉਹ ਟ੍ਰੈਫਿਕ ਨੂੰ ਕੰਟਰੋਲ ਕਰ ਰਿਹਾ ਸੀ ਤਾਂ ਇੱਕ ਗਲਤ ਪਾਸਿਓਂ ਆ ਰਹੇ ਐਕਟਿਵਾ ਸਵਾਰ ਨੇ ਉਸ 'ਚ ਐਕਟਿਵਾ ਮਾਰੀ ਅਤੇ ਟ੍ਰੈਫਿਕ ਨਿਯਮਾਂ ਦਾ ਉਲੰਘਣ ਕੀਤਾ।
ਇਹ ਵੀ ਪੜ੍ਹੋ : ਪੰਜਾਬ 'ਚ 'ਲੂ' ਦਾ ਕਹਿਰ ਜਾਰੀ, ਅਗਲੇ 6 ਦਿਨਾਂ ਲਈ ਵੱਡੀ ਚਿਤਾਵਨੀ, ਪੜ੍ਹੋ ਮੌਸਮ ਵਿਭਾਗ ਦਾ ਅਲਰਟ
ਮੁਲਾਜ਼ਮ ਨੇ ਦੱਸਿਆ ਕਿ ਜਦੋਂ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਹ ਹੱਥੋਪਾਈ 'ਤੇ ਉਤਰ ਆਇਆ ਅਤੇ ਉਸ ਦੀ ਦਸਤਾਰ ਲਾਹ ਦਿੱਤੀ। ਇਸ ਤੋਂ ਬਾਅਦ ਐਕਟਿਵਾ ਸਵਾਰ ਨੂੰ ਪੁਲਸ ਵੱਲੋਂ ਕਾਬੂ ਕਰ ਕੇ ਥਾਣੇ ਲਿਜਾਇਆ ਗਿਆ।
ਇਹ ਵੀ ਪੜ੍ਹੋ : NEET UG ਦੇ ਲੱਖਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ, ਰੀ-ਐਗਜ਼ਾਮ ਤੋਂ ਪਹਿਲਾਂ NTA ਨੇ ਦਿੱਤਾ ਵੱਡਾ ਤੋਹਫ਼ਾ
ਰਾਹਗੀਰਾਂ ਦਾ ਵੀ ਕਹਿਣਾ ਹੈ ਕਿ ਐਕਟਿਵਾ ਸਵਾਰ ਵਲੋਂ ਟ੍ਰੈਫਿਕ ਪੁਲਸ ਮੁਲਾਜ਼ਮ ਨਾਲ ਗਲਤ ਵਰਤਾਓ ਕੀਤਾ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਦੁਨੀਆ ਦਾ ਹਰ ਚੌਥਾ ਵਿਅਕਤੀ ਇਸ ਗੰਭੀਰ ਬੀਮਾਰੀ ਦਾ ਸ਼ਿਕਾਰ! ਹੋਸ਼ ਉਡਾ ਦੇਵੇਗੀ ਪੂਰੀ ਰਿਪੋਰਟ
NEXT STORY