ਫਿਰੋਜ਼ਪੁਰ (ਕੁਮਾਰ) - ਸੰਯੁਕਤ ਕਿਸਾਨ ਮੋਰਚੇ ਦੀ ਕਾਲ ’ਤੇ ਅੱਜ ਵੱਖ-ਵੱਖ ਕਿਸਾਨ ਜੱਥੇਬੰਦੀਆਂ ਫਿਰੋਜ਼ਪੁਰ ਦੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿੱਚ ਇਕੱਠੀਆਂ ਹੋਈਆਂ ਅਤੇ ਉਥੋਂ ਮੋਟਰਸਾਈਕਲਾਂ ’ਤੇ ਰੋਸ ਮਾਰਚ ਕਰਦੇ ਹੋਏ ਡੀ.ਸੀ. ਦਫ਼ਤਰ ਪਹੁੰਚੇ। ਕਿਸਾਨ, ਜ਼ਿਲ੍ਹਾ ਭਾਜਪਾ ਪ੍ਰਧਾਨ ਸੁਰਿੰਦਰ ਸਿੰਘ ਬੱਗੇ ਕੇ ਪਿੱਪਲ ਦੇ ਘਰ ਦੇ ਬਾਹਰ ਧਰਨਾ ਲਗਾ ਕੇ ਬੈਠ ਗਏ ਅਤੇ ਉਨ੍ਹਾਂ ਨੇ ਜ਼ਿਲ੍ਹਾ ਭਾਜਪਾ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਸੰਸਦੀ ਸਕੱਤਰ ਅਤੇ ਸਾਬਕਾ ਭਾਜਪਾ ਵਿਧਾਇਕ ਸੁਖਪਾਲ ਸਿੰਘ ਨੰਨੂ ਦੇ ਘਰ ਦੇ ਸਾਹਮਣੇ ਕਿਸਾਨ ਵਿਰੋਧੀ ਕਾਨੂੰਨਾ ਦੀਆਂ ਕਾਪੀਆਂ ਸਾੜੀਆਂ ਅਤੇ ਮੋਦੀ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਪੜ੍ਹੋ ਇਹ ਵੀ ਖ਼ਬਰ - ਡਰੇਨ ’ਚ ਨਹਾਉਂਦੇ ਸਮੇਂ ਡੁੱਬਿਆ 16 ਸਾਲਾ ਬੱਚਾ, ਪਰਿਵਾਰ ਨੇ ਸੋਸ਼ਲ ਮੀਡੀਆ ’ਤੇ ਵੇਖੀ ਫੋਟੋ ਤਾਂ ਉੱਡੇ ਹੋਸ਼
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਪਣੇ ਚਹੇਤੇ ਪੂੰਜੀਪਤੀਆਂ ਅਤੇ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਕਿਸਾਨ ਵਿਰੋਧੀ ਕਾਨੂੰਨ ਬਣਾਏ ਗਏ ਸਨ, ਜਿਨ੍ਹਾਂ ਦਾ ਵਿਰੋਧ ਕਰਦੇ ਪਿਛਲੇ 6 ਮਹੀਨਿਆਂ ਤੋਂ ਸੰਯੁਕਤ ਕਿਸਾਨ ਮੋਰਚਾ ਦਿੱਲੀ ਬਾਰਡਰ ’ਤੇ ਧਰਨਾ ਲਗਾ ਕੇ ਕਿਸਾਨੀ ਅੰਦੋਲਨ ਕੀਤਾ ਜਾ ਰਿਹਾ ਹੈ। ਕਿਸਾਨ ਅੰਦੋਲਨ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਹੁਣ ਤੱਕ ਕਾਲੇ ਕਾਨੂੰਨ ਰੱਦ ਨਹੀ ਕੀਤੇ ਗਏ, ਜਿਸ ਕਾਰਨ ਦੇਸ਼ ਭਰ ਦੇ ਕਿਸਾਨਾਂ ਵਿੱਚ ਰੋਸ ਵੱਧਦਾ ਜਾ ਰਿਹਾ ਹੈ। ਕਿਸਾਨਾਂ ਨੇ ਡੀ.ਸੀ. ਦਫ਼ਤਰ ਦੇ ਬਾਹਰ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਅਤੇ ਕਿਹਾ ਕਿ ਜਦ ਤੱਕ ਕੇਂਦਰ ਸਰਕਾਰ ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਨਹੀਂ ਕਰਦੀ, ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।
ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼
BJP ਪੰਜਾਬ ਦੇ ਸਾਬਕਾ ਪ੍ਰਧਾਨ ਦੀ ਰਿਹਾਇਸ਼ ਘੇਰਨ ਪੁੱਜੇ ਕਿਸਾਨ, ਪੁਲਸ ਨੇ ਬੈਰੀਕੇਡ ਲਾ ਕੇ ਰੋਕਿਆ (ਤਸਵੀਰਾਂ)
NEXT STORY