ਫਿਰੋਜ਼ਪੁਰ/ਗੁਰੂਹਰਸਹਾਏ (ਕੁਮਾਰ, ਆਵਲਾ, ਮਲਹੋਤਰਾ) - ਜ਼ਿਲਾ ਫਿਰੋਜ਼ਪੁਰ ਵਿਚ ਨਸ਼ੇ ਦੇ ਸਮੱਗਲਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਐੱਸ. ਟੀ. ਐੱਫ. ਪੁਲਸ ਨੇ ਏ. ਐੱਸ. ਆਈ. ਮਹੇਸ਼ ਸਿੰਘ ਦੀ ਅਗਵਾਈ ਹੇਠ ਇਕ ਸਮੱਗਲਰ ਨੂੰ ਗ੍ਰਿਫਤਾਰ ਕਰਦੇ ਹੋਏ ਉਸ ਤੋਂ 185 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਹੋਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 92 ਲੱਖ 50 ਹਜ਼ਾਰ ਰੁਪਏ ਦੱਸੀ ਜਾਂਦੀ ਹੈ।
ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਮਹੇਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪੁਲਸ ਪਾਰਟੀ ਨਾਲ ਗਸ਼ਤ ਦੌਰਾਨ ਗੁਪਤ ਸੂਚਨਾ ਮਿਲੀ ਸੀ ਕਿ ਕੁਲਦੀਪ ਸਿੰਘ ਪੁੱਤਰ ਰੂਪ ਸਿੰਘ ਵਾਸੀ ਜਗਤ ਸਿੰਘ ਵਾਲਾ, ਜ਼ਿਲਾ ਸ੍ਰੀ ਮੁਕਤਸਰ ਸਾਹਿਬ ਹੈਰੋਇਨ ਵੇਚਣ ਲਈ ਆਪਣੀ ਕਾਰ ’ਤੇ ਦਾਣਾ ਮੰਡੀ ਗੁਰੂਹਰਸਹਾਏ ਵਿਖੇ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਿਲੀ ਸੂਚਨਾ ਦੇ ਅਾਧਾਰ ’ਤੇ ਪੁਲਸ ਪਾਰਟੀ ਨਾਲ ਰੇਡ ਕਰ ਕੇ ਕਥਿਤ ਸਮੱਗਲਰ ਕੁਲਦੀਪ ਸਿੰਘ ਨੂੰ ਕਾਬੂ ਕੀਤਾ ਗਿਆ ਤੇ ਤਲਾਸ਼ੀ ਦੌਰਾਨ ਉਸ ਕੋਲੋਂ 185 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਸਬੰਧੀ ਥਾਣਾ ਗੁਰੂਹਰਸਹਾਏ ਵਿਚ ਮੁਕੱਦਮਾ ਦਰਜ ਕਰ ਕੇ ਪੁਲਸ ਵੱਲੋਂ ਫਡ਼ੇ ਗਏ ਵਿਅਕਤੀ ਖਿਲਾਫ ਅਗਲੀ ਕਾਰਵਾਈ ਲੲੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਪਾਵਰਕਾਮ ਦਾ ਪੁਲਸ ਨੂੰ ਝਟਕਾ, ਮਾਛੀਵਾੜਾ ਥਾਣਾ ਦਾ ਬਿਜਲੀ ਕੁਨੈਕਸ਼ਨ ਕੱਟਿਆ
NEXT STORY