ਫਿਰੋਜ਼ਪੁਰ (ਕੁਮਾਰ, ਮਨਦੀਪ) - ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ’ਤੇ ਤਾਇਨਾਤ ਬੀ. ਐੱਸ. ਐੱਫ ਦੀ 124 ਬਟਾਲੀਅਨ ਨੇ ਉਸ ਸਮੇਂ ਵੱਡੀ ਸਫਲਤਾ ਹਾਸਲ ਕੀਤੀ ਜਦੋਂ ਉਨ੍ਹਾਂ ਨੂੰ 4 ਕਿਲੋਂ ਹੈਰੋਇਨ ਬਰਾਮਦ ਹੋਈ। ਬਰਾਮਦ ਹੋਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ’ਚ ਕੀਮਤ 20 ਕਰੋੜ ਦੇ ਕਰੀਬ ਦੀ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਬੀ. ਐੱਸ. ਐੱਫ. ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਾਕਿ ਤਸਕਰਾਂ ਵਲੋਂ ਭਾਰਤੀ ਸਰਹੱਦ ’ਤੇ ਹੈਰੋਇਨ ਦੀ ਖੇਪ ਭੇਜੀ ਜਾ ਰਹੀ ਹੈ। ਇਸੇ ਸੂਚਨਾ ਦੇ ਤਹਿਤ ਬੀ. ਐੱਸ. ਐੱਫ. ਦੀ 124 ਬਟਾਲੀਅਨ ਵਲੋਂ ਇਲਾਕੇ ’ਚ ਸਰਚ ਆਪ੍ਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ਉਨ੍ਹਾਂ ਦੇ ਹੱਥ 4 ਕਿਲੋ ਹੈਰੋਇਨ ਲਈ। ਦੱਸ ਦੇਈਏ ਕਿ ਬੀ. ਐੱਸ. ਐੱਫ ਵਲੋਂ ਇਸ ਸਮੇਂ ਵੀ ਬੀ. ਓ. ਪੀ ਨਿਊ ਗਜਨੀ ਵਾਲਾ ਦੇ ਇਲਾਕੇ ’ਚ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।
ਪੜ੍ਹੋ ਇਹ ਖਬਰ ਵੀ - ਭਾਰਤ-ਪਾਕਿ ਸਰਹੱਦ ਤੋਂ 10 ਕਰੋੜ ਦੀ ਹੈਰੋਇਨ ਬਰਾਮਦ
ਮਹਿਲਾ ਦਿਵਸ : 'ਕੋਮਲ ਹੈ ਕਮਜ਼ੋਰ ਨਹੀਂ ਤੂੰ, ਸ਼ਕਤੀ ਕਾ ਨਾਮ ਹੀ ਨਾਰੀ ਹੈ'
NEXT STORY