ਫਿਰੋਜ਼ਪੁਰ (ਕੁਮਾਰ) - ਬੀ.ਐੱਸ.ਐੱਫ. ਦੇ ਜਵਾਨਾਂ ਨੇ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੋਂ ਪਾਕਿਸਤਾਨ ਤੋਂ ਆਈ ਹੈਰੋਇਨ ਦੇ 9 ਪੈਕੇਟ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦਾ ਭਾਰ 8 ਕਿਲੋ 775 ਗ੍ਰਾਮ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ ’ਚ ਕੀਮਤ 43 ਕਰੋੜ 87 ਲੱਖ 50 ਹਜ਼ਾਰ ਰੁਪਏ ਦੇ ਕਰੀਬ ਦੀ ਦੱਸੀ ਜਾ ਰਹੀ ਹੈ।
ਪੱਤਰਕਾਰ ਨੂੰ ਜਾਣਕਾਰੀ ਦਿੰਦੇ ਹੋਏ ਬੀ.ਐੱਸ.ਐੱਫ. ਪੰਜਾਬ ਫਰੰਟੀਅਰ ਦੇ ਪਬਲਿਕ ਰਿਲੇਸ਼ਨ ਅਫਸਰ ਨੇ ਦੱਸਿਆ ਕਿ ਇਹ ਹੈਰੋਇਨ ਪਾਕਿਸਤਾਨੀ ਸਮੱਗਲਰਾਂ ਵਲੋਂ ਭੇਜੀ ਗਈ ਸੀ। ਬੀ.ਐੱਸ.ਐੱਫ. ਦੀ 22 ਬਟਾਲੀਅਨ ਨੇ ਪਾਕਿਸਤਾਨੀ ਅਤੇ ਭਾਰਤੀ ਤਸਕਰਾਂ ਦੇ ਨਾਪਾਕ ਇਰਾਦਿਆਂ ਨੂੰ ਫੇਲ ਕਰਦੇ ਹੋਏ ਹੈਰੋਇਨ ਦੇ 9 ਪੈਕਟ ਬਰਾਮਦ ਕਰਨ ’ਚ ਭਾਰੀ ਸਫਲਤਾ ਹਾਸਲ ਕੀਤੀ ਹੈ। ਬਰਾਮਦ ਹੋਈ ਹੈਰੋਇਨ ਨੂੰ ਉਨ੍ਹਾਂ ਨੇ ਕਬਜ਼ੇ ’ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
ਮਾਛੀਵਾੜਾ ਮੰਡੀ ’ਚ ਕਿਸਾਨਾਂ ਨੂੰ ਦੂਜੇ ਦਿਨ ਵੀ ਟੋਕਨ ਜਾਰੀ ਨਾ ਹੋਣ ਕਾਰਨ ਖਰੀਦ ਠੱਪ
NEXT STORY