ਫਿਰੋਜ਼ਪੁਰ (ਕੁਮਾਰ) : ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਤਲਾਸ਼ੀ ਮੁਹਿੰਮ ਦੌਰਾਨ 3 ਸਿਮ ਕਾਰਡ ਦੇ 2 ਕੀਪੈਡ ਮੋਬਾਈਲ ਫੋਨ ਬਰਾਮਦ ਕੀਤੇ ਗਏ, ਜਿਸ ਨੂੰ ਲੈ ਕੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਵੱਲੋਂ 3 ਹਵਾਲਾਤੀਆਂ ਅਤੇ ਕੈਦੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਏਐੱਸਆਈ ਗੁਰਦੀਪ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਨੇ ਪੁਲਸ ਨੂੰ ਭੇਜੇ ਲਿਖਤੀ ਪੱਤਰ ਵਿਚ ਦੱਸਿਆ ਕਿ ਕੈਦੀ ਅੰਮ੍ਰਿਤਪਾਲ ਸਿੰਘ ਤੋਂ 2 ਸਿਮ ਵਾਲਾ ਬੈਟਰੀ ਸਮੇਤ ਇਕ ਕੀਪੈਡ ਮੋਬਾਈਲ ਫੋਨ ਬਰਾਮਦ ਕੀਤਾ ਹੈ, ਜਿਸਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਇਹ ਮੋਬਾਈਲ ਫੋਨ ਕੁਲਜੀਤ ਸਿੰਘ ਵੱਲੋਂ ਵੀ ਵਰਤਿਆ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਜੇਲ੍ਹ ਸਟਾਫ ਵੱਲੋਂ ਹਵਾਲਾਤੀ ਸਰਬਜੀਤ ਸਿੰਘ ਉਰਫ਼ ਸਰਵਨ ਸਿੰਘ ਤੋਂ ਏਅਰਟੈੱਲ ਸਿਮ ਕਾਰਡ ਸਮੇਤ ਇਕ ਕੀਪੈਡ ਮੋਬਾਈਲ ਬਰਾਮਦ ਕੀਤਾ ਹੈ ਅਤੇ ਪੁੱਛਗਿੱਛ ਦੌਰਾਨ ਵਿਚਾਰ ਅਧੀਨ ਕੈਦੀ ਨੇ ਦੱਸਿਆ ਕਿ ਇਹ ਮੋਬਾਈਲ ਵੀ ਹਵਾਲਾਤੀ ਗੁਰਵਿੰਦਰ ਸਿੰਘ ਦੁਆਰਾ ਵੀ ਵਰਤਿਆ ਜਾਂਦਾ ਸੀ।
ਉਨ੍ਹਾਂ ਕਿਹਾ ਕਿ ਪੁਲਸ ਨੇ ਕੈਦੀਆਂ ਅੰਮ੍ਰਿਤਪਾਲ ਸਿੰਘ, ਕੁਲਜੀਤ ਸਿੰਘ ਅਤੇ ਵਿਚਾਰ ਅਧੀਨ ਸਰਬਜੀਤ ਸਿੰਘ ਉਰਫ਼ ਸਰਵਣ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਅਮਰਨਾਥ ਯਾਤਰਾ ਤੋਂ ਵੱਡੀ ਖ਼ਬਰ ; ਲੁਧਿਆਣਾ ਦਾ ਸ਼ਰਧਾਲੂ ਹੋ ਗਿਆ ਲਾਪਤਾ
NEXT STORY