ਫਿਰੋਜ਼ਪੁਰ (ਸੰਨੀ ਚੋਪੜਾ) - ਪੰਜਾਬ ਸਰਕਾਰ ਵਲੋਂ ਲਾਏ ਗਏ ਰੁਜ਼ਗਾਰ ਮੇਲੇ 'ਚ ਉਸ ਸਮੇਂ ਭੱੜਥੂ ਪੈ ਗਿਆ, ਜਦੋਂ ਈ.ਟੀ.ਟੀ. ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਮੇਲੇ 'ਚ ਜਾ ਕੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ। ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਨੇ ਆਪਣੇ ਹੱਥਾਂ 'ਚ ਬੈਨਰ ਫੜ੍ਹ ਕੇ ਸਰਕਾਰ ਦਾ ਜ਼ੋਰਦਾਰ ਵਿਰੁਧ ਕੀਤਾ। ਜਾਣਕਾਰੀ ਅਨੁਸਾਰ ਫਿਰੋਜ਼ਪੁਰ ਦੇ ਹਲਕਾ ਗੁਰੂਹਰਸਾਏ ਦੇ ਸ਼ਹੀਦ ਉਧਮ ਸਿੰਘ ਕਾਲਜ 'ਚ ਸਰਕਾਰ ਵਲੋਂ ਰੁਜ਼ਗਾਰ ਮੇਲਾ ਲਾਇਆ ਗਿਆ ਸੀ, ਜਿਥੇ ਕਈ ਕੰਪਨੀਆਂ ਦੇ ਅਧਿਕਾਰੀ ਨੌਜਵਾਨਾਂ ਦੀ ਨੌਕਰੀ ਲਈ ਚੋਣ ਕਰਨ ਆਏ ਹੋਏ ਸਨ। ਇਸ ਮੌਕੇ ਵੱਡੀ ਗਿਣਤੀ 'ਚ ਨੌਜਵਾਨਾਂ ਵਲੋਂ ਵੀ ਸ਼ਿਰਕਤ ਕੀਤੀ ਗਈ ਸੀ। ਨੌਜਵਾਨਾਂ ਦੇ ਨਾਲ-ਨਾਲ ਇਸ ਥਾਂ 'ਤੇ ਈ.ਟੀ.ਟੀ.ਪਾਸ ਬੇਰੁਜ਼ਗਾਰ ਅਧਿਆਪਕ ਵੀ ਆ ਗਏ, ਜਿਨ੍ਹਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਸਰਕਾਰ ਖਿਲਾਫ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ।
ਦੱਸ ਦੇਈਏ ਕਿ ਇਸ ਦੌਰਾਨ ਅਧਿਆਪਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਖਿਲਾਫ ਵੀ ਆਪਣੀ ਜੰਮ ਕੇ ਭੜਾਸ ਕੱਢੀ। ਹੁਣ ਦੇਖਣਾ ਇਹ ਹੋਵੇਗਾ ਕਿ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਦੀ ਆਵਾਜ਼ ਸਰਕਾਰ ਦੇ ਕੰਨਾਂ ਤੱਕ ਕਦੋਂ ਤੱਕ ਪਹੁੰਚਦੀ ਹੈ।
ਦਾਦੀ ਨੇ ਰੋ-ਰੋ ਦੱਸਿਆ ਹਾਲ, ਕਰੋੜਾ ਦਾ 'ਚਿੱਟਾ' ਪੀ ਚੁੱਕਾ ਹੈ ਪੋਤਾ
NEXT STORY