ਫ਼ਿਰੋਜ਼ਪੁਰ (ਸੰਨੀ ਚੋਪੜਾ): ਫ਼ਿਰੋਜ਼ਪੁਰ ਦੇ ਕਸਬਾ ਮਮਦੋਟ ’ਚ ਕਰੀਬ ਦੋ ਸਾਲ ਪਹਿਲਾਂ ਪਿੰਡ ਪੌਜੋ ਤੇ ਉਤਾੜ੍ਹ ਵਿਖੇ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ ਦੀ ਮੌਤ ਹੋ ਗਈ ਸੀ। ਮਿ੍ਰਤਕ ਦੀ ਮਾਂ ਵਲੋਂ ਨੂੰਹ ਪਰਮਪ੍ਰੀਤ ਅਤੇ ਉਸ ਦੇ ਪ੍ਰੇਮੀ ਜਸਵਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਹਾਈਕੋਰਟ ’ਚ ਰਿੱਟ ਪਾਈ ਗਈ ਸੀ। ਇਸ ਮਾਮਲੇ ਦੀ ਗੁੱਥੀ ਨੂੰ ਸੁਲਝਾਉਂਦਿਆਂ ਪੁਲਸ ਨੇ ਕਥਿਤ ਦੋਸ਼ੀ ਜਸਵਿੰਦਰ ਸਿੰਘ ਨੂੰ ਗਿ੍ਰਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ ਜਦਕਿ ਪਰਜੀਤ ਕੌਰ ਅਜੇ ਫ਼ਰਾਰ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਹਸਪਤਾਲ ’ਚ ਬਜ਼ੁਰਗ ਬੀਬੀ ਦੀ ਮੌਤ ’ਤੇ ਹੰਗਾਮਾ, ਪਰਿਵਾਰ ਨੇ ਗਲਤ ਟੀਕਾ ਲਗਾਉਣ ਦਾ ਲਾਇਆ ਦੋਸ਼
ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਅਭਿਨਚ ਨੇ ਦੱਸਿਆ ਕਿ 17 ਦਸੰਬਰ 2018 ਦੀ ਰਾਤ ਸਰਬਜੀਤ ਸਿੰਘ ਦੀ ਕਰੰਟ ਲੱਗਣ ਕਾਰਨ ਸ਼ੱਕੀ ਹਾਲਾਤਾਂ ’ਚ ਮੌਤ ਗਈ ਸੀ। ਪਰਿਵਾਰਕ ਮੈਂਬਰਾਂ ਨੇ ਬਿਨ੍ਹਾਂ ਕਿਸੇ ਕਾਨੂੰਨੀ ਕਾਰਵਾਈ ਦੇ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਸੀ। ਇਸ ਤੋਂ ਮਿ੍ਰਤਕ ਦੀ ਮਾਂ ਨੇ ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ’ਚ ਰਿੱਟ ਪਾ ਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਗੁਹਾਰ ਲਗਾਈ ਸੀ। ਉਨ੍ਹਾਂ ਦੱਸਿਆ ਕਿ ਤਤਕਾਲੀ ਐੱਸ.ਪੀ. ਐੱਚ. ਬਲਜੀਤ ਸਿੰਘ ਸਿੱਧੂ ਅਤੇ ਡੀ.ਐੱਮ.ਪੀ. ਸਤਨਾਮ ਸਿੰਘ ਵਲੋਂ ਕੀਤੀ ਗਈ ਪੜਤਾਲ ਤਹਿਤ 5-11-2019 ਨੂੰ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਮੁੱਖ ਦੋਸ਼ੀ ਜਸਵਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਗਿ੍ਰਫ਼ਤਾਰ ਕੀਤਾ ਹੈ ਜਦਕਿ ਉਸ ਦੀ ਸਾਥੀ ਪਰਮਵੀਰ ਕੌਰ ਅਜੇ ਫ਼ਰਾਰ ਹੈ, ਜਿਸ ਨੂੰ ਜਲਦ ਹੀ ਗਿ੍ਰਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਹੈਵਾਨ ਪਿਓ ਦੀ ਕਰਤੂਤ: 13 ਸਾਲਾ ਧੀ ਨਾਲ ਕਰਦਾ ਰਿਹਾ ਜਬਰ-ਜ਼ਿਨਾਹ, ਗਿ੍ਰਫ਼ਤਾਰ
ਚੋਣਾਂ ਤਕ ਜਿੱਤ ਹੱਥੋਂ ਨਿਕਲਦੀ ਦਿਸੀ ਤਾਂ ਮੁੜ ਇਕ ਹੋ ਸਕਦੇ ਨੇ ਅਕਾਲੀ ਦਲ-ਭਾਜਪਾ !
NEXT STORY