ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ ਦੀ ਪੁੱਡਾ ਮਾਰਕਿਟ 'ਚ ਇਕ ਕਾਰ ਸਵਾਰ ਵਿਅਕਤੀ 'ਤੇ ਕੁਝ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਦੌਰਾਨ ਜਿਥੇ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ, ਉਥੇ ਹੀ ਕਾਰ ਸਵਾਰ ਅਰੁਣ ਪਾਸੀ ਉਰਫ ਡਿੰਪਾ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਪਹਿਲਾਂ ਸਿਵਲ ਹਸਪਤਾਲ ਵਿਚ ਦਾਖਲ ਕਰਾਇਆ ਗਿਆ, ਜਿਥੋਂ ਬਾਅਦ ਵਿਚ ਉਸ ਨੂੰ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ। ਅਰੁਣ ਦੇ ਭਰਾ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਉਸ ਨੂੰ ਫੋਨ ਆਇਆ ਕਿ ਅਰੁਣ 'ਤੇ ਹਮਲਾ ਹੋਇਆ ਹੈ, ਜਿਸ ਤੋਂ ਬਾਅਦ ਉਹ ਤੁਰੰਤ ਹਸਪਤਾਲ ਪਹੁੰਚਿਆਂ। ਉਥੇ ਹੀ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਵਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਅਰੁਣ ਪਾਸੀ 'ਤੇ ਗੋਲੀਆਂ ਚਲਾਉਣ ਵਾਲੇ ਹਮਲਾਵਰ ਕੌਣ ਸਨ ਤੇ ਉਨ੍ਹਾਂ ਵਲੋਂ ਅਰੁਣ ਨੂੰ ਨਿਸ਼ਾਨਾ ਕਿਉਂ ਬਣਾਇਆ ਗਿਆ ਇਸ ਦਾ ਖੁਲਾਸਾ ਤਾਂ ਪੁਲਸ ਜਾਂਚ ਤੋਂ ਬਾਅਦ ਹੀ ਹੋਵੇਗਾ।
ਐਸੋਸੀਏਟਿਡ ਸਕੂਲਾਂ ਤੋਂ ਬਾਅਦ ਪ੍ਰੀ ਤੇ ਪਲੇਅ-ਵੇ ਸਕੂਲਾਂ ਦੀ ਵੀ ਆਈ ਸ਼ਾਮਤ
NEXT STORY