ਫਿਰੋਜ਼ਪੁਰ (ਸੰਨੀ) - ਫਿਰੋਜ਼ਪੁਰ 'ਚ ਆਪਣੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਨੂੰ ਲੈ ਕੇ ਪਨਬੱਸ ਮੁਲਾਜ਼ਮਾਂ ਵਲੋਂ ਸੂਬਾ ਪੱਧਰੀ ਤਿੰਨ ਰੋਜ਼ਾ ਹੜਤਾਲ ਕੀਤੀ ਜਾ ਰਹੀ ਹੈ, ਜਿਸ ਕਾਰਨ ਬੱਸ ਅੱਡਾ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤਾ ਗਿਆ ਹੈ। ਇਸ ਦੌਰਾਨ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਵੀ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੜਤਾਲ 'ਤੇ ਬੈਠੇ ਮੁਲਾਜ਼ਮਾਂ ਨੇ ਕਿਹਾ ਕਿ ਹੜਤਾਲ ਦੌਰਾਨ ਮਲੇਰਕੋਟਲਾ ਵਿਖੇ ਟਰਾਸਪੋਰਟ ਮੰਤਰੀ ਰਜ਼ੀਆ ਸੁਲਤਾਨ ਦੇ ਘਰ ਦੀ ਘੇਰਾਬੰਦੀ ਕੀਤੀ ਜਾਵੇਗੀ। ਉਨ੍ਹਾਂ ਪੰਜਾਬ ਸਰਕਾਰ ਨੂੰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਠੇਕੇਦਾਰੀ ਨੂੰ ਖਤਮ ਕਰਨ ਦੀ ਮੰਗ ਕੀਤੀ ਸੀ। ਦੱਸਣਯੋਗ ਹੈ ਕਿ ਪਨਬੱਸ ਮੁਲਾਜ਼ਮਾਂ ਦੀ ਇਸ ਹੜਤਾਲ ਕਾਰਨ ਰੋਜ਼ਾਨਾ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹ ਬੱਸਾਂ ਨਾ ਮਿਲਣ ਕਾਰਨ ਖੱਜਲ-ਖੁਆਰ ਹੋ ਰਹੇ ਹਨ।
ਰਾਜਸਥਾਨ ਨੂੰ ਜਾ ਰਹੇ ਪਾਣੀ ਦੇ ਮੁੱਦੇ 'ਤੇ ਕੈਪਟਨ ਨੂੰ ਮੰਗ ਪੱਤਰ ਸੌਂਪਣਗੇ ਬੈਂਸ
NEXT STORY