ਫਿਰੋਜ਼ਪੁਰ (ਸਨੀ ਚੋਪੜਾ) : ਫਿਰੋਜ਼ਪੁਰ ਵਿਖੇ ਮਲਾਵਾਲਾ ਰੋਡ ਤੇ ਮਖੂ ਗੇਟ ਨੇੜੇ ਇੱਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਇੱਕ ਔਰਤ ਦੀ ਮੌਤ ਹੋ ਗਈ, ਜਦਕਿ ਦੋ ਲੋਕ ਮਾਮੂਲੀ ਸੱਟਾਂ ਲੱਗਣ ਨਾਲ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਫਿਰੋਜ਼ਪੁਰ ਮਲਾਵਾਲਾ ਰੋਡ ਤੇ ਮਖੂ ਗੇਟ ਦੇ ਕੋਲ ਵਾਪਰਿਆ ਹੈ।
ਪੜ੍ਹੋ ਇਹ ਵੀ - ਫਰੀਦਕੋਟ 'ਚ ਵੱਡੀ ਵਾਰਦਾਤ : ਹੱਥ, ਪੈਰ ਬੰਨ੍ਹ ਤੇਜ਼ਧਾਰ ਹਥਿਆਰਾਂ ਨਾਲ ਵੱਢ 'ਤਾ ਨੌਜਵਾਨ
ਇਸ ਦੌਰਾਨ ਬੱਸ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ 'ਤੇ ਮੋਟਰਸਾਈਕਲ ਸਵਾਰ ਤਿੰਨ ਲੋਕ ਹੇਠਾਂ ਡਿੱਗ ਪਏ। ਬਾਈਕ ਸਵਾਰ ਔਰਤ ਦੇ ਸਿਰ 'ਤੇ ਗੰਭੀਰ ਸੱਟ ਲੱਗੀ, ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵੀਰਪਾਲ ਵਜੋਂ ਹੋਈ ਹੈ। ਘਟਨਾ ਸਥਾਨ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਕਿਹਾ ਕਿ ਇਸ ਹਾਦਸੇ ਦੌਰਾਨ ਜੋ ਵੀ ਕਸੂਰਵਾਰ ਹੋਇਆ, ਉਸ ਖਿਲਾਫ ਬਣਦੀ ਕਾਰਵਾਈ ਜਾਵੇਗੀ।
ਪੜ੍ਹੋ ਇਹ ਵੀ - Work From Home ਖ਼ਤਮ ! ਦਫ਼ਤਰਾਂ ਦਾ ਟਾਈਮ ਵੀ ਹੋ ਗਿਆ Change, ਦਿੱਲੀ ਸਰਕਾਰ ਨੇ ਲਿਆ ਫ਼ੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਫਰੀਦਕੋਟ 'ਚ ਵੱਡੀ ਵਾਰਦਾਤ : ਹੱਥ, ਪੈਰ ਬੰਨ੍ਹ ਤੇਜ਼ਧਾਰ ਹਥਿਆਰਾਂ ਨਾਲ ਵੱਢ 'ਤਾ ਨੌਜਵਾਨ
NEXT STORY