ਫਿਰੋਜ਼ਪੁਰ (ਕੁਮਾਰ) - ਬੀਤੇ ਦਿਨ ਫਿਰੋਜ਼ਪੁਰ ਸ਼ਹਿਰ ਦੇ ਇਕ ਪੈਲੇਸ ’ਚ ਸ਼ਾਮ ਦੇ ਚੱਲ ਰਹੇ ਸਮਾਰੋਹ ’ਚ ਪਹੁੰਚੇ ਕੁਝ ਲੋਕਾਂ ਵਲੋਂ ਪੈਲੇਸ ਦੇ ਬਾਹਰ ਆ ਕੇ ਅਚਾਨਕ ਫਾਇਰਿੰਗ ਕਰ ਦੇਣ ਦੀ ਸੂਚਨਾ ਮਿਲੀ ਹੈ। ਗੋਲੀਆਂ ਦੀ ਆਵਾਜ਼ ਸੁਣਦੇ ਸਾਰ ਸਮਾਗਮ ’ਚ ਆਏ ਲੋਕਾਂ ਨੇ ਆਪਣੀ ਜਾਨ ਬਚਾਉਣ ਲਈ ਇੱਧਰ-ਉਧਰ ਭੱਜਣਾ ਸ਼ੁਰੂ ਕਰ ਦਿੱਤਾ। ਗੋਲੀਆਂ ਚੱਲਣ ਦੀ ਇਹ ਸਾਰੀ ਘਟਨਾ ਉਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈ।
ਪੜ੍ਹੋ ਇਹ ਵੀ ਖ਼ਬਰ - ਕੁੱਖੋਂ ਪੈਦਾ ਹੋਏ ਪੁੱਤ ਦਾ ਕਾਰਨਾਮਾ : ਵਿਧਵਾ ਮਾਂ ਨੂੰ ਕੁੱਟ-ਕੁੱਟ ਘਰੋਂ ਕੱਢਿਆ ਬਾਹਰ (ਤਸਵੀਰਾਂ)
ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ’ਤੇ ਡੀ. ਐੱਸ. ਪੀ. ਸਿਟੀ ਫਿਰੋਜ਼ਪੁਰ ਬਰਿੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਘਟਨਾ ਸਥਾਨ ’ਤੇ ਪਹੁੰਚ ਗਈ। ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਦੇ ਹੋਏ ਸੀ. ਸੀ. ਟੀ. ਵੀ. ਫੁਟੇਜ ਦੀ ਵੀਡੀਓ ਨੂੰ ਆਪਣੇ ਕਬਜ਼ੇ ’ਚ ਲੈ ਲਿਆ, ਜਿਸ ਨੂੰ ਵੇਖਣ ਤੋਂ ਬਾਅਦ ਪੁਲਸ ਵਲੋਂ ਗੋਲੀ ਚਲਾਉਣ ਵਾਲੇ ਲੋਕਾਂ ਦਾ ਪਤਾ ਲਾਇਆ ਜਾ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - Mahashivratri 2021: ਮਹਾਸ਼ਿਵਰਾਤਰੀ ’ਤੇ ਜ਼ਰੂਰ ਕਰੋ ਇਹ ਉਪਾਅ, ਪੂਰੀਆਂ ਹੋਣਗੀਆਂ ਸਾਰੀਆਂ ਮਨੋਕਾਮਨਾਵਾਂ
ਪੈਲੇਸ ਦੇ ਇਕ ਪ੍ਰਬੰਧਕ ਕਰਮਚਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਆਹ ਸਮਾਰੋਹ ’ਚ ਕੁਝ ਲੋਕਾਂ ਨੇ ਅਚਾਨਕ ਬਰਤਨ ਸੁੱਟਣੇ ਸ਼ੁਰੂ ਕਰ ਦਿੱਤੇ ਸਨ। ਜਦੋਂ ਉਨ੍ਹਾਂ ਨੇ ਪੁੱਛਿਆ ਕਿ ਉਹ ਅਜਿਹਾ ਕਿਉਂ ਕਰ ਰਹੇ ਹਨ ਤਾਂ ਉਨ੍ਹਾਂ ਨੇ ਉਸ ਕਰਮਚਾਰੀ ਦਾ ਗਲਾ ਦਬਾ ਦਿੱਤਾ। ਕਰਮਚਾਰੀ ਨੇ ਦੱਸਿਆ ਕਿ ਉਸ ਨੇ ਬੜੀ ਮੁਸ਼ਕਿਲ ਦੇ ਨਾਲ ਆਪਣੀ ਜਾਨ ਬਚਾਈ ਅਤੇ ਬਾਅਦ ’ਚ ਉਹ ਵਿਅਕਤੀ ਪੈਲੇਸ ਦੇ ਬਾਹਰ ਆ ਗਏ ਅਤੇ ਉਨ੍ਹਾਂ ਨੇ ਆਪਣੀ ਕਾਰ ’ਚੋਂ ਪਿਸਟਲ ਕੱਢੇ ਅਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਬੀਬੀ ਜਗੀਰ ਕੌਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਦਿੱਤਾ ਮੋੜਵਾਂ ਜਵਾਬ, ਸੁਣੋ ਕੀ ਕਿਹਾ
ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ’ਚ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਫਾਇਰਿੰਗ ਦੀ ਹੋਈ ਘਟਨਾ ਨੂੰ ਲੈ ਕੇ ਲੋਕਾਂ ’ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਪੁਲਸ ਘਟਨਾ ਦੀ ਜਾਂਚ ਕਰ ਰਹੀ ਹੈ ਡੀ. ਐੱਸ. ਪੀ. ਸਿਟੀ ਬਰਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਉਹ ਜਲਦ ਫਾਇਰਿੰਗ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਲੈਣਗੇ।
ਪੜ੍ਹੋ ਇਹ ਵੀ ਖ਼ਬਰ - Mahashivratri 2021: ਜਾਣੋ ਕਿਉਂ ਮਨਾਇਆ ਜਾਂਦਾ ਹੈ ਭਗਵਾਨ ਸ਼ੰਕਰ ਜੀ ਦਾ ਪਿਆਰਾ ਦਿਨ ‘ਮਹਾਸ਼ਿਵਰਾਤਰੀ’
ਜਲੰਧਰ: ਗੈਸ ਸਿਲੰਡਰਾਂ ’ਚ ਧਮਾਕੇ ਹੋਣ ਨਾਲ ਕਈ ਗ਼ਰੀਬਾਂ ਦੇ ਆਸ਼ੀਆਨੇ ਹੋਏ ਸੜ ਕੇ ਸੁਆਹ (ਵੀਡੀਓ)
NEXT STORY