ਫਿਰੋਜ਼ਪੁਰ (ਕੁਮਾਰ) - ਬੀਤੀ ਰਾਤ ਫਿਰੋਜ਼ਪੁਰ ਜ਼ਿਲ੍ਹੇ ਵਿਚ 2 ਥਾਵਾਂ 'ਤੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਗੋਲੀਬਾਰੀ ’ਚ ਫਿਰੋਜ਼ਪੁਰ ਸ਼ਹਿਰ ਦੇ ਕਾਂਗਰਸੀ ਕੌਂਸਲਰ ਅਮਰਜੀਤ ਸੋਨੂੰ ਨਾਰੰਗ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਫਰੀਦਕੋਟ ਮੈਡੀਕਲ ਕਾਲਜ ਵਿੱਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਵੀ ਮੌਕੇ ’ਤੇ ਪਹੁੰਚ ਗਈ, ਜਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਹੁਸ਼ਿਆਰਪੁਰ ’ਚ ਫੈਲੀ ਸਨਸਨੀ : ਨੌਜਵਾਨਾਂ ਨੇ ਪ੍ਰਾਪਟੀ ਡੀਲਰ ’ਤੇ ਚਲਾਈਆਂ ਅੰਧਾਧੁੰਦ ਗੋਲੀਆਂ
ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਏ.ਐੱਸ.ਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਥਾਣਾ ਫਿਰੋਜ਼ਪੁਰ ਦੀ ਪੁਲਸ ਨੂੰ ਇੱਕ ਨਿੱਜੀ ਸਕੂਲ ਦੇ ਨੇੜੇ ਗੋਲੀ ਚੱਲਣ ਦੇ ਬਾਰੇ ਪਤਾ ਲੱਗਾ ਹੈ। ਉਨ੍ਹਾ ਦੱਸਿਆ ਕਿ ਸ਼ਿਕਾਇਤ ਕਰਤਾ ਸੁਖਜਿੰਦਰ ਸਿੰਘ ਮਨੀ ਪੁੱਤਰ ਗੁਰਚਰਨ ਸਿੰਘ ਨਿਵਾਸੀ ਪਿੰਡ ਅਹਿਮਦ ਦੰਡੀ ਦੇ ਕਹਿਣ ’ਤੇ ਨਵਦੀਪ ਸਹਿਗਲ (ਦੀਪੂ) ਅਤੇ ਉਸਦੀ ਪੁਲਸ ਨੇ ਸ਼ਹਿਰ ਦੀ ਸਰਹੱਦੀ ਸੜਕ ’ਤੇ 12-13 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 307, 427, 148, 149 ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕਰ ਦਿੱਤਾ।
ਪੜ੍ਹੋ ਇਹ ਵੀ ਖ਼ਬਰ - ਪਾਕਿ ’ਚ ਵੱਡੀ ਵਾਰਦਾਤ : ਹਿੰਦੂ ਫਿਰਕੇ ਦੇ ਵਿਅਕਤੀ ਨੇ ਪਤਨੀ ਸਣੇ 3 ਬੱਚਿਆਂ ਦੇ ਕਤਲ ਮਗਰੋਂ ਕੀਤੀ ਖ਼ੁਦਕੁਸ਼ੀ
ਦੂਜੇ ਪਾਸੇ ਪੁਲਸ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਕਾਂਗਰਸ ਦੇ ਕੌਂਸਲਰ ਸੋਨੂੰ ਨਾਰੰਗ ਦੇ ਬਿਆਨ ਲੈ ਰਹੀ ਹੈ। ਗਾਇਕ ਸੋਨੂੰ ਨਾਰੰਗ ਦੇ ਅਨੁਸਾਰ ਉਸਨੇ ਹਮਲਾਵਰਾਂ ਨੂੰ ਪਛਾਣ ਲਿਆ ਹੈ। ਉਸ ਨੇ ਕਿਹਾ ਕਿ ਹਮਲਾਵਰ ਉਸਨੂੰ ਮਾਰਨਾ ਚਾਹੁੰਦੇ ਸਨ ਪਰ ਗੋਲੀ ਉਸਦੀ ਲੱਤ 'ਤੇ ਲੱਗੀ ਹੈ, ਜਿਸ ਦਾ ਅੱਜ ਆਪ੍ਰੇਸ਼ਨ ਕੀਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਚਰਚਾ ਦਾ ਵਿਸ਼ਾ ਬਣੀ ਕੌਮੀ ਪਾਰਟੀ ਦੇ ਆਗੂ ਦੀ ਅਸ਼ਲੀਲ ਆਡੀਓ, ਸੋਸ਼ਲ ਮੀਡੀਆ ’ਤੇ ਹੋਈ ਵਾਇਰਲ
ਜ਼ਿਲ੍ਹਾ ਸੰਗਰੂਰ ਵਿੱਚ ਕੋਰੋਨਾ ਦਾ ਕਹਿਰ ਜਾਰੀ , ਅੱਜ 13 ਵਿਅਕਤੀ ਆਏ ਕੋਰੋਨਾ ਪਾਜ਼ੇਟਿਵ
NEXT STORY