ਫਿਰੋਜ਼ਪੁਰ (ਸੰਨੀ, ਸਤੀਸ਼) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਜ਼ੀਰਾ ਆਏ ਹੋਏ ਹਨ। ਫਿਰੋਜ਼ਪੁਰ ਹਲਕਾ ਜ਼ੀਰਾ ਦੀ ਅਨਾਜ ਮੰਡੀ 'ਚ ਰੈਲੀ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਜ਼ੀਰਾ ਤੋਂ ਬਾਅਦ ਫਾਜ਼ਿਲਕਾ ਵਿਖੇ ਸੁਖਬੀਰ ਬਾਦਲ ਅਤੇ ਫਿਰ ਭੁੱਚੋ ਮੰਡੀ ਵਿਖੇ ਬੀਬਾ ਹਰਸਿਮਰਤ ਦੀ ਸੇਵਾ ਕਰਨ ਜਾ ਰਹੇ ਹਨ।
ਉਨ੍ਹਾਂ ਜ਼ੀਰਾ ਹਲਕੇ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਜ਼ੀਰਾ ਹਲਕੇ ਦੀ ਹਰ ਮੰਗ ਪਹਿਲ ਦੇ ਆਧਾਰ 'ਤੇ ਹੱਲ ਕੀਤੀ ਜਾਵੇਗੀ । ਜੇਕਰ ਕੇਂਦਰ 'ਚ ਕਾਂਗਰਸ ਪਾਰਟੀ ਦੀ ਸਰਕਾਰ ਆਉਂਦੀ ਹੈ ਤਾਂ ਮੈ ਸਿੱਖ ਹੋਣ ਦੇ ਨਾਤੇ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜਾਗਾਂ ਅਤੇ ਅਸਲੀ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਦਾ ਮੈਂਬਰ ਬਣਾਵਾਂਗੇ ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੇ ਸਮੇਂ 113 ਮਾਮਲੇ ਬੇਅਦਬੀ ਕਾਂਡ ਦੇ ਸਾਹਮਣੇ ਆਏ ਹਨ, ਜਦਕਿ ਸਾਡੀ ਸਰਕਾਰ ਦੇ ਸਮੇਂ ਅਜਿਹਾ ਕੁਝ ਵੀ ਨਹੀਂ ਹੈ। ਇਸ ਮੌਕੇ ਆਪਣੇ ਸੰਬੋਧਨ 'ਚ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੀਆਂ 13 ਦੀਆਂ 13 ਸੀਟਾਂ 'ਤੇ ਜਿੱਤ ਪ੍ਰਾਪਤ ਕਰੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਜਸਬੀਰ ਸਿੰਘ ਡਿੰਪਾ, ਜ਼ੀਰਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਕਾਂਗਰਸ ਦੇ ਸੀਨੀਅਰ ਆਗੂ ਇੰਦਰਜੀਤ ਸਿੰਘ ਜ਼ੀਰਾ ਸਣੇ ਹਜ਼ਾਰਾਂ ਦੀ ਗਿਣਤੀ 'ਚ ਲੋਕ ਮੌਜੂਦ ਹਨ।
ਮੋਹਾਲੀ : ਬਲਾਤਕਾਰ ਦਾ ਦੋਸ਼ੀ ਪ੍ਰੋਡਕਸ਼ਨ ਵਾਰੰਟ 'ਤੇ
NEXT STORY