ਫਿਰੋਜ਼ਪੁਰ (ਆਨੰਦ) : ਫਿਰੋਜ਼ਪੁਰ ਕੇਂਦਰੀ ਜੇਲ੍ਹ ਦੇ ਅੰਦਰ ਕੈਦੀਆਂ ਅਤੇ ਹਵਾਲਾਤੀਆਂ ਦੀ ਸੁਰੱਖਿਆ ਨੂੰ ਲੈ ਕੇ ਇਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਜੇਲ੍ਹ ਦੇ ਅੰਦਰ ਆਪਸੀ ਰੰਜਿਸ਼ ਕਾਰਨ ਇਕ ਹਵਾਲਾਤੀ ’ਤੇ ਜਾਨਲੇਵਾ ਹਮਲਾ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਇਸ ਸਬੰਧੀ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਇਕ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਇਹ ਘਟਨਾ 29 ਅਕਤੂਬਰ 2026 ਨੂੰ ਸਾਹਮਣੇ ਆਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਹਵਾਲਾਤੀ ਗੁਰਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਖਾਈ ਫੇਮੇ ਕੀ, ਹਾਲ ਕੇਂਦਰੀ ਜੇਲ੍ਹ ਫਿਰੋਜ਼ਪੁਰ ਇਸ ਸਮੇਂ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਖੇ ਬੰਦ ਹੈ, ਨੇ ਪੁਲਸ ਨੂੰ ਆਪਣੇ ਬਿਆਨ ਦਰਜ ਕਰਵਾਏ ਹਨ।
ਹਵਾਲਾਤੀ ਗੁਰਜੀਤ ਸਿੰਘ ਨੇ ਦੱਸਿਆ ਕਿ ਉਹ ਕੇਂਦਰੀ ਜੇਲ੍ਹ ਦੀ ਬੈਰਕ ਨੰਬਰ-12 'ਚ ਬੰਦ ਸੀ। ਬੀਤੀ 26 ਅਕਤੂਬਰ 2026 ਨੂੰ ਜਦੋਂ ਉਹ ਬੈਰਕ 'ਚ ਮੌਜੂਦ ਸੀ ਤਾਂ ਉੱਥੇ ਮੌਜੂਦ ਦੂਜੇ ਹਵਾਲਾਤੀ ਸੁੱਖਾ ਉਰਫ਼ ਬਾਸ਼ੀ ਪੁੱਤਰ ਭਾਵੜਾ ਆਜਮ ਸ਼ਾਹ ਨੇ ਉਸ ’ਤੇ ਤੇਜ਼ਧਾਰ ਹਥਿਆਰ ਸੂਏ ਨਾਲ ਅਚਾਨਕ ਹਮਲਾ ਕਰ ਦਿੱਤਾ। ਇਸ ਹਮਲੇ ਦੌਰਾਨ ਉਸ ਦੇ ਸਰੀਰ ’ਤੇ ਕਾਫ਼ੀ ਸੱਟਾਂ ਲੱਗੀਆਂ ਹਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਅਤੇ ਪੁਲਸ ਹਰਕਤ 'ਚ ਆਈ। ਇਸ ਮਾਮਲੇ ਦੀ ਜਾਂਚ ਕਰ ਰਹੇ ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਗੁਰਜੀਤ ਸਿੰਘ ਦੇ ਬਿਆਨਾਂ ’ਤੇ ਹਵਾਲਾਤੀ ਸੁੱਖਾ ਉਰਫ ਬਾਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।
ਕਰਵਾਚੌਥ 'ਤੇ ਮਹਿਲਾ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ! ਵਿਆਹ ਤੋਂ ਜਣੇਪੇ ਤੱਕ ਨਵੀਆਂ ਸਕੀਮਾਂ ਨੂੰ ਮਨਜ਼ੂਰੀ
NEXT STORY