ਫਿਰੋਜ਼ਪੁਰ (ਸੰਨੀ) - ਪੰਜਾਬ 'ਚ ਛੋਟੇ ਬੱਚਿਆਂ ਨੂੰ ਅਗਵਾ ਕਰਕੇ ਲੈ ਜਾਣ ਦੀਆਂ ਵਾਰਦਾਤਾਂ 'ਚ ਲਗਾਤਾਰਾ ਵਾਧਾ ਹੋ ਰਿਹਾ ਹੈ। ਅਜਿਹਾ ਹੀ ਮਾਮਲਾ ਜ਼ਿਲਾ ਫਿਰੋਜ਼ਪੁਰ ਦੇ ਕਸਬਾ ਗੁਰੂਹਰਸਹਾਏ ਦਾ ਵੀ ਸਾਹਮਣੇ ਆਇਆ ਹੈ, ਜਿੱਥੇ ਘਰ ਦੇ ਬਾਹਰ ਖੇਡ ਰਹੇ ਇਕ ਬੱਚੇ ਨੂੰ ਮੋਟਰਸਾਈਕਲ ਸਵਾਰ 3 ਵਿਅਕਤੀਆਂ ਅਗਵਾ ਕਰਕੇ ਲਿਜਾਂਣ ਵਾਲੇ ਸਨ। ਬੱਚੇ ਵਲੋਂ ਅਗਵਾਕਾਰ ਦੀ ਕਮੀਜ਼ ਖਿੱਚਣ ਕਾਰਨ ਅਤੇ ਉਸ ਵਲੋਂ ਰੌਲਾ ਪਾਉਣ 'ਤੇ ਬਾਹਰ ਆਏ ਵਿਅਕਤੀ ਨੇ ਬੱਚਾ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕਰ ਲਿਆ, ਜਦਕਿ 2 ਮੌਕੇ ਤੋਂ ਫਰਾਰ ਹੋ ਗਏ। ਕਾਬੂ ਕੀਤੇ ਵਿਅਕਤੀ ਨੂੰ ਲੋਕਾਂ ਨੇ ਖੰਬੇ ਨਾਲ ਬੰਨ੍ਹ ਦਿੱਤਾ, ਜਿਸ ਤੋਂ ਬਾਅਦ ਇਕੱਠੇ ਹੋ ਕੇ ਉਸ ਦੀ ਚੰਗੀ ਤਰ੍ਹਾਂ ਨਾਲ ਕੁੱਟਮਾਰ ਕੀਤੀ।

ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਦੋਸ਼ੀ ਨੂੰ ਹਿਰਾਸਤ 'ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਇਸ ਮਾਮਲੇ ਦੇ ਸਬੰਧ 'ਚ ਜਦੋਂ ਥਾਣਾ ਗੁਰੂਹਰਸਹਾਏ ਦੇ ਇੰਚਾਰਜ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਇਕ ਵਿਅਕਤੀ ਨੂੰ ਲੋਕਾਂ ਨੇ ਕਾਬੂ ਕਰਕੇ ਪੁਲਸ ਹਵਾਲੇ ਕਰ ਦਿੱਤਾ ਹੈ। ਉਕਤ ਵਿਅਕਤੀ ਬੱਚੇ ਨੂੰ ਅਗਵਾ ਕਰਨ ਆਏ ਸੀ ਜਾਂ ਬੱਚੇ ਦੇ ਹੱਥ 'ਚੋਂ ਫੋਨ ਚੋਰੀ ਕਰਕੇ, ਇਸ ਦੇ ਬਾਰੇ ਤਾਂ ਜਾਂਚ ਕਰਨ ਤੋਂ ਬਾਅਦ ਹੀ ਪਤਾ ਲੱਗ ਸਕਦਾ ਹੈ।
Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ
NEXT STORY