ਫਿਰੋਜ਼ਪੁਰ (ਕੁਮਾਰ) - ਪੰਜਾਬ ਕਾਂਗਰਸ ਦੇ ਸਕੱਤਰ ਅਤੇ ਜੱਟ ਮਹਾਂਸਭਾ ਪੰਜਾਬ ਦੇ ਉਪ ਪ੍ਰਧਾਨ ਰਹੇ ਗੁਰਦੀਪ ਸਿੰਘ ਢਿੱਲੋਂ ਕਰੀਬ 16 ਦਿਨ ਪਹਿਲਾਂ ਕਾਂਗਰਸ ਛੱਡ ਭਾਜਪਾ ਵਿੱਚ ਸ਼ਾਮਲ ਹੋਏ ਸਨ, ਨੇ ਅੱਜ ਭਾਜਪਾ ਨੂੰ ਵੀ ਅਲਵਿਦਾ ਕਹਿ ਦਿੱਤਾ ਹੈ। ਗੁਰਦੀਪ ਸਿੰਘ ਢਿੱਲੋਂ ਨੇ ਅੱਜ ਆਯੋਜਿਤ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ 16 ਦਿਨਾਂ ਦੇ ਅੰਦਰ-ਅੰਦਰ ਉਹ ਭਾਜਪਾ ਵਿਚ ਘੁਟਣ ਮਹਿਸੂਸ ਕਰਨ ਲੱਗ ਪਏ ਸਨ। ਕੇਂਦਰੀ ਭਾਜਪਾ ਹਾਈਕਮਾਂਡ ਵੱਲੋਂ ਜਿਹੜੇ ਮੁੱਦਿਆਂ ਨੂੰ ਸੁਲਝਾਉਣ ਦਾ ਭਰੋਸਾ ਦਿੱਤਾ ਗਿਆ ਸੀ, ਜਦ ਉਹ ਵਾਅਦੇ ਉਨ੍ਹਾਂ ਨੂੰ ਪੂਰੇ ਹੁੰਦੇ ਦਿਖਾਈ ਨਹੀ ਦਿੱਤੇ ਤਾਂ ਉਨ੍ਹਾਂ ਨੂੰ ਭਾਜਪਾ ਨੂੰ ਛੱਡਣਾ ਬਿਹਤਰ ਸਮਝਿਆ।
ਪੜ੍ਹੋ ਇਹ ਵੀ ਖ਼ਬਰ - ਕਾਂਗਰਸੀ ਵਿਧਾਇਕ ਸੁਨੀਲ ਦੱਤੀ ਨੇ ਕੁੰਵਰ ਵਿਜੈ ਪ੍ਰਤਾਪ ਤੇ ਅਨਿਲ ਜੋਸ਼ੀ ਨੂੰ ਦਿੱਤੀ ਖੁੱਲ੍ਹੀ ਬਹਿਸ ਦੀ ਚੁਣੌਤੀ (ਵੀਡੀਓ)
ਗੁਰਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਸਮੇਂ ਉਨ੍ਹਾਂ ਨੇ ਪੰਜਾਬ ਅਤੇ ਪੰਜਾਬੀਅਤ ਨਾਲ ਸਬੰਧਤ ਕਈ ਮੰਗਾਂ ਭਾਜਪਾ ਦੇ ਸਾਹਮਣੇ ਰੱਖੀਆਂ ਸਨ। ਉਨ੍ਹਾਂ ਨੂੰ ਉਮੀਦ ਸੀ ਕਿ 5 ਜਨਵਰੀ ਨੂੰ ਪ੍ਰਧਾਨ ਮੰਤਰੀ, ਬੰਦੀ ਸਿੱਖਾਂ ਦੀ ਰਿਹਾਈ ਅਤੇ ਪੰਜਾਬ ਦੇ ਸਾਰੇ ਪੈਡਿੰਗ ਮਸਲਿਆਂ ਦਾ ਹੱਲ ਕਰਨਗੇ ਪਰ ਇਨ੍ਹਾਂ ਮੁੱਦਿਆਂ ਪ੍ਰਤੀ ਭਾਜਪਾ ਲੀਡਰਸ਼ਿਪ ਗੰਭੀਰ ਦਿਖਾਈ ਨਹੀਂ ਦਿੱਤੀ। ਇਸੇ ਕਾਰਨ ਉਨ੍ਹਾਂ ਨੇ ਭਾਜਪਾ ਨੂੰ ਛੱਡਣਾ ਬਿਹਤਰ ਸਮਝਿਆ। ਸਵਾਲ ਪੁੱਛੇ ਜਾਣ ’ਤੇ ਕਿ ਕੀ ਉਹ ਦੁਬਾਰਾ ਕਾਂਗਰਸ ’ਚ ਸ਼ਾਮਲ ਹੋਣਗੇ? ਦੇ ਜਵਾਬ ਵਿੱਚ ਗੁਰਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਅਜੇ ਤੱਕ ਉਨ੍ਹਾਂ ਨੇ ਅਜਿਹਾ ਕੋਈ ਫ਼ੈਸਲਾ ਨਹੀਂ ਲਿਆ। ਫਿਲਹਾਲ ਉਹ ਸਿਆਸੀ ਪਾਰਟੀਆਂ ਦੇ ਬੰਧਨ ਤੋਂ ਮੁਕਤ ਹਨ।
ਪੜ੍ਹੋ ਇਹ ਵੀ ਖ਼ਬਰ - ED ਦੀ ਰੇਡ 'ਤੇ ਰਾਘਵ ਚੱਢਾ ਦਾ ਵੱਡਾ ਬਿਆਨ, ਨਿਸ਼ਾਨੇ 'ਤੇ ਮੁੱਖ ਮੰਤਰੀ ਚੰਨੀ (ਵੀਡੀਓ)
ਉਨ੍ਹਾਂ ਨੇ ਕਿਹਾ ਕਿ ਭਵਿੱਖ ਵਿੱਚ ਕੀ ਕਰਨਾ ਹੈ? ਇਸਦਾ ਫ਼ੈਸਲਾ ਉਹ ਚੰਗੀ ਤਰ੍ਹਾਂ ਵਿਚਾਰ ਕਰਨ ਤੋਂ ਬਾਅਦ ਲੈਣਗੇ। ਵਰਨਣਯੋਗ ਹੈ ਕਿ ਗੁਰਦੀਪ ਸਿੰਘ ਪੰਜਾਬ ਦੇ ਸਾਬਕਾ ਖੇਡ ਮੰਤਰੀ ਦੇ ਖਾਸਮਖਾਸ ਮੰਨੇ ਜਾਂਦੇ ਹਨ ਅਤੇ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਸਪੱਸ਼ਟ ਕੀਤਾ ਕਿ ਸਾਬਕਾ ਖੇਡ ਮੰਤਰੀ ਪੰਜਾਬ ਨਾਲ ਉਨ੍ਹਾਂ ਦੇ ਪਰਿਵਾਰਕ ਸਬੰਧ ਹਨ ਪਰ ਉਨ੍ਹਾਂ ਦਾ ਕਾਂਗਰਸ ਜਾਂ ਭਾਜਪਾ ਨਾਲ ਕੋਈ ਸਬੰਧ ਨਹੀਂ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: 2 ਮਹੀਨੇ ਪਹਿਲਾਂ ਵਿਆਹੀ ਕੁੜੀ ਦਾ ਸਹੁਰੇ ਪਰਿਵਾਰ ਵਲੋਂ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ
ਜਲੰਧਰ ਜ਼ਿਲ੍ਹੇ 'ਚ ਕੋਰੋਨਾ ਹੋਇਆ ਖ਼ਤਰਨਾਕ, 800 ਦੇ ਕਰੀਬ ਮਰੀਜ਼ਾਂ ਦੀ ਰਿਪੋਰਟ ਆਈ ਪਾਜ਼ੇਟਿਵ, 5 ਦੀ ਮੌਤ
NEXT STORY