ਫਿਰੋਜ਼ਪੁਰ (ਸਨੀ) - ਫਿਰੋਜ਼ਪੁਰ 'ਚ ਇਕ ਕਿਸਾਨ ਵਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲੈਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਸਰਵਨ ਸਿੰਘ (40) ਵਜੋਂ ਹੋਈ ਹੈ, ਜੋ ਫਿਰੋਜ਼ਪੁਰ ਦੇ ਪਿੰਡ ਹਾਜ਼ੀ ਵਾਲਾ ਦਾ ਰਹਿਣ ਵਾਲਾ ਸੀ। ਉਸ ਦੀ ਸਾਢੇ 3 ਏਕੜ ਜ਼ਮੀਨ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ 'ਤੇ ਸਿਰ ਬੈਂਕ ਅਤੇ ਆੜ੍ਹਤੀਆਂ ਦਾ ਕਰੀਬ 20 ਲੱਖ ਰੁਪਏ ਤੱਕ ਦਾ ਕਰਜ਼ਾ ਸੀ, ਜਿਸ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੇ ਦੋ ਬੱਚੇ ਹਨ। ਉਸ ਦੀ ਮੌਤ ਹੋ ਜਾਣ ਕਾਰਨ ਉਸ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।
ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਭੇਜ ਦਿੱਤਾ ਹੈ। ਜਾਂਚ ਅਧਿਕਾਰੀ ਸੁਰਜੀਤ ਸਿੰਘ ਨੇ ਦੱਸਿਆ ਕਿ ਸਰਵਣ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਉਸ ਨੇ ਕਰਜ਼ੇ ਕਾਰਨ ਜ਼ਹਿਰੀਲਾ ਪਦਾਰਥ ਖਾ ਲਿਆ ਹੈ। ਕਿਸਾਨ ਸੰਗਠਨਾਂ ਨੇ ਮੰਗ ਕਰਦਿਆਂ ਕਿਹਾ ਕਿ ਸਰਵਣ ਸਿੰਘ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਤੇ ਘੱਟੋ-ਘੱਟ ਪਰਿਵਾਰ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ।
'ਆਪ' ਲੋਕ ਸਭਾ ਚੋਣਾਂ ਲਈ ਨਾਂ ਐਲਾਨੇ ਜਾਣ ਤੋਂ ਬਾਅਦ ਜਾਣੋ ਕੀ ਬੋਲੇ ਰਵਜੋਤ ਸਿੰਘ
NEXT STORY