ਫਿਰੋਜ਼ਪੁਰ (ਸੰਨੀ) - ਫਿਰੋਜ਼ਪੁਰ ਦੇ ਪਿੰਡ ਮੁਠਿਆ ਵਾਲਾ ਵਿਖੇ ਚੋਰਾਂ ਵਲੋਂ ਪੰਜ ਘਰਾਂ ਨੂੰ ਆਪਣਾ ਨਿਸ਼ਾਨਾ ਬਣਾ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੂੰ ਜਾਣਕਾਰੀ ਦਿੰਦਿਆਂ ਪੀੜਤ ਪਰਿਵਾਰਾਂ ਨੇ ਦੱਸਿਆ ਕਿ ਉਹ ਰਾਤ ਦੇ ਸਮੇਂ ਵਿਹੜੇ 'ਚ ਸੁੱਤੇ ਪਏ ਸਨ ਤੇ ਉਨ੍ਹਾਂ ਨੂੰ ਘਰ 'ਚ ਚੋਰੀ ਹੋਣ ਦੀ ਘਟਨਾ ਦੇ ਬਾਰੇ ਸਵੇਰੇ ਪਤਾ ਲੱਗਾ। ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੂੰ ਪਿੰਡ 'ਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਚੈੱਕ ਕਰਨ 'ਤੇ ਪਤਾ ਲੱਗਾ ਰਾਤ ਦੇ ਸਮੇਂ 6 ਲੋਕ ਪਿੰਡ 'ਚ ਦਾਖਲ ਹੋ ਰਹੇ ਹਨ, ਜੋ ਅੱਧ ਨੰਗੇ ਤੇ ਸਿਰਾਂ 'ਤੇ ਸਾਫੇ ਬੰਨ ਕੇ ਆਏ ਸਨ। ਉਕਤ ਚੋਰਾਂ ਨੇ ਬੜੇ ਸ਼ਾਤਿਰਾਨਾ ਢੰਗ ਨਾਲ ਘਰਾਂ 'ਚੋਂ ਲੱਖਾਂ ਦੀ ਚੋਰੀ ਕਰ ਲਈ।
ਦੂਜੇ ਪਾਸੇ ਇਸ ਮਾਮਲੇ ਦੀ ਜਾਂਚ ਕਰ ਰਹੇ ਕੁਲਵੰਤ ਸਿੰਘ ਨੇ ਦੱਸਿਆ ਕਿ ਉਹ ਸੀ.ਸੀ.ਟੀ.ਵੀ. ਫੁਟੇਜ ਤੇ ਪਰਿਵਾਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕਰ ਰਹੇ ਹਨ, ਜਿਸ ਦੇ ਆਧਾਰ 'ਤੇ ਚੋਰਾਂ ਦਾ ਪਤਾ ਲੱਗ ਸਕਦਾ ਹੈ। ਫਿਲਹਾਲ ਪੁਲਸ ਵਲੋਂ ਫੋਰੈਂਸਿਕ ਟੀਮ ਦੀ ਮਦਦ ਨਾਲ ਇਸ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਮਾਣੂੰਕੇ ਵਲੋਂ ਉਠਾਏ ਆਵਾਰਾ ਕੁੱਤਿਆਂ ਦੇ ਮੁੱਦੇ 'ਤੇ ਗੰਭੀਰ ਹੋਈ ਸਰਕਾਰ
NEXT STORY