ਫਿਰੋਜ਼ਪੁਰ (ਸੰਨੀ ਚੋਪੜਾ) - ਪ੍ਰਦੂਸ਼ਣ ਨੂੰ ਦੇਸ਼ ਦੀ ਸਭ ਤੋਂ ਵੱਡੀ ਸਮੱਸਿਆ ਮੰਨਿਆ ਜਾ ਰਿਹਾ ਹੈ, ਜਿਸ ਦਾ ਮੁੱਖ ਕਾਰਨ ਪਰਾਲੀ ਨੂੰ ਅੱਗ ਲਾਉਣਾ ਹੈ। ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਦੋਸ਼ ਕਿਸਾਨਾਂ ਦੇ ਸਿਰ 'ਤੇ ਮੜ੍ਹਿਆ ਜਾ ਰਿਹਾ ਹੈ। ਹਰਿਆਣਾ ਦੇ ਪਿੰਡ ਧਿਕਾੜਾ ਚਰਖੀ ਦਾਦਰੀ ਦੇ ਸਰਪੰਚ ਸੋਮੇਸ਼ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੰਦੇਸ਼ ਦਿੰਦੇ ਹੋਏ ਇਕ ਅਨੌਖੀ ਪਹਿਲ ਦੀ ਸ਼ੁਰੂਆਤ ਕੀਤੀ ਹੈ। ਇਸ ਪਹਿਲ ਦੇ ਸਦਕਾ ਸਰਪੰਚ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਆਪਣੇ ਖਰਚੇ 'ਤੇ ਦੇਸ਼ ਦੇ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾ ਰਿਹਾ ਹੈ।
ਇਸੇ ਮੁਹਿੰਮ ਦੇ ਤਹਿਤ ਸਰਪੰਚ ਸੋਮੇਸ਼ ਆਪਣੇ ਨਾਲ ਜਾਗਰੂਕ ਕਿਸਾਨਾਂ ਦਾ ਜਥਾ ਲੈ ਕੇ ਫਿਰੋਜ਼ਪੁਰ ਸਥਿਤ ਹੁਸੈਨੀਵਾਲਾ ਸਰਹੱਦ 'ਤੇ ਸ਼ਹੀਦੀ ਸਮਾਧਾਂ 'ਤੇ ਨਤਮਸਕ ਹੋਣ ਲਈ ਪੁੱਜਾ। ਦੱਸ ਦੇਈਏ ਕਿ ਸੋਮੇਸ਼ ਸਰਪੰਚ ਪਿਛਲੇ 3 ਸਾਲਾ ਤੋਂ ਕਿਸਾਨਾਂ ਨੂੰ ਪਰਾਲੀ ਸਾੜਣ ਨਾਲ ਹੋਣ ਵਾਲੇ ਪ੍ਰਦੂਸ਼ਣ ਬਾਰੇ ਜਾਗੂਰਕ ਕਰ ਰਿਹਾ ਹੈ, ਜਿਸ ਸਦਕਾ ਉਹ ਕਿਸਾਨਾਂ ਨੂੰ ਪਰਾਲੀ ਸਾੜਣ ਤੋਂ ਰੋਕ ਰਿਹਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੋਮੇਸ਼ ਨੇ ਦੱਸਿਆ ਕਿ ਉਸ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਝੋਨੇ ਦੀ ਪਰਾਲੀ ਨੂੰ ਗਊਸ਼ਾਲਾਵਾਂ 'ਚ ਦਾਨ ਕਰ ਦਿੱਤਾ ਜਾਂਦਾ ਹੈ, ਤਾਂ ਜੋ ਪਰਾਲੀ ਨੂੰ ਸਾੜਣਾ ਨਾ ਪਵੇ ਅਤੇ ਆਵਾਰਾ ਪਸ਼ੂਆਂ ਨੂੰ ਚਾਰਾ ਮਿਲ ਸਕੇ। ਉਸ ਨੇ ਦੱਸਿਆ ਕਿ ਉਸ ਦੇ ਇਸ ਉਪਰਾਲੇ ਤੋਂ ਪ੍ਰਭਾਵਿਤ ਹੋ ਕੇ ਆਲੇ-ਦੁਆਲੇ ਦੇ ਪਿੰਡਾਂ ਦੇ ਸਰਪੰਚ ਜਿੱਥੇ ਇਸ ਮੁਹਿੰਮ ਨਾਲ ਜੁੜ ਰਹੇ ਹਨ, ਉਥੇ ਹੀ ਕਿਸਾਨ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਸਰਪੰਚਾਂ ਨੂੰ ਲੋਕਾਂ ਅਤੇ ਸਰਕਾਰ 'ਚ ਅਹਿਮ ਕੜੀ ਕਰਾਰ ਦਿੰਦੇ ਹੋਏ ਸੋਮੇਸ਼ ਨੇ ਪਰਾਲੀ ਦੇ ਹੱਲ ਲਈ ਸਰਕਾਰ ਨੂੰ ਸਿਰਫ ਇਸ਼ਤਿਹਾਰਾਂ 'ਤੇ ਨਿਰਭਰ ਨਾ ਰਹਿ ਕੇ ਸਰਪੰਚਾਂ ਦਾ ਸਹਿਯੋਗ ਲੈਣ ਦੀ ਸਲਾਹ ਦਿੱਤੀ ਹੈ
ਲੁਧਿਆਣਾ ਸਟੇਸ਼ਨ 'ਤੇ ਬੰਬ ਦੀ ਅਫਵਾਹ ਫੈਲਾਉਣ ਵਾਲਾ ਚੜ੍ਹਿਆ ਪੁਲਸ ਦੇ ਹੱਥੇ
NEXT STORY