ਫਿਰੋਜ਼ਪੁਰ (ਸਨੀ, ਕੁਮਾਰ ) - ਫਿਰੋਜ਼ਪੁਰ 'ਚ ਚੋਰੀ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਬੀਤੇ ਦਿਨ ਇਸੇ ਸ਼ਹਿਰ ਦੀ ਹੀਰਾ ਮੰਡੀ ਨੇੜੇ ਕ੍ਰਿਸ਼ਨਾ ਨਗਰੀ 'ਚ ਦਿਨ-ਦਿਹਾੜੇ ਚੋਰਾਂ ਵਲੋਂ ਇਕ ਘਰ ਨੂੰ ਨਿਸ਼ਾਨਾ ਬਣਾਦੇ ਹੋਏ 6 ਲੱਖ 30 ਹਜ਼ਾਰ ਰੁਪਏ ਦੀ ਨਕਦੀ ਅਤੇ ਸੋਨਾ ਚੋਰੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੇ ਜਸਪਾਲ ਸਿੰਘ ਅਤੇ ਥਾਣਾ ਫਿਰੋਜ਼ਪੁਰ ਦੇ ਐੱਸ.ਐੱਚ.ਓ. ਪੁਸ਼ਪਿੰਦਰ ਪਾਲ ਵਲੋਂ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਘਟਨਾ ਦੀ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਜੋਗਿੰਦਰ ਬਜਾਜ ਨੇ ਦੱਸਿਆ ਕਿ ਦੁਪਹਿਰ ਦੇ ਸਮੇਂ ਉਨ੍ਹਾਂ ਦੇ ਘਰ ਕੋਈ ਮੌਜੂਦ ਨਹੀਂ ਸੀ, ਜਿਸ ਦਾ ਫਾਇਦਾ ਚੁੱਕਦਿਆਂ ਚੋਰ 6 ਲੱਖ 30 ਹਜ਼ਾਰ ਰੁਪਏ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਲੈ ਕੇ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਘਰ ਹੁਣ ਤੀਸਰੀ ਵਾਰ ਚੋਰੀ ਹੋਈ ਹੈ ਪਰ ਪੁਲਸ ਵਲੋਂ ਕੋਈ ਪੁਖਤਾ ਕਾਰਵਾਈ ਨਹੀਂ ਕੀਤੀ ਜਾ ਰਹੀ। ਥਾਣਾ ਫਿਰੋਜ਼ਪੁਰ ਸ਼ਹਿਰ ਦੇ ਐੱਸ.ਐੱਚ.ਓ. ਪੁਸ਼ਪਿੰਦਰ ਪਾਲ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਜਾਂਚ ਗੰਭੀਰਤਾ ਨਾਲ ਕਰ ਰਹੇ ਹਨ ਅਤੇ ਜਲਦੀ ਹੀ ਚੋਰਾਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।
ਜੇਲਾਂ ਨੂੰ ਮਾਡਰਨ ਬਣਾਉਣ ਲਈ ਖਰਚੇ ਜਾਣਗੇ 5 ਕੋਰੜ : ਜੇਲ ਮੰਤਰੀ
NEXT STORY