ਫਿਰੋਜ਼ਪੁਰ (ਕੁਮਾਰ) : ਤਲਾਸ਼ੀ ਅਭਿਆਨ ਦੌਰਾਨ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚੋਂ 2 ਹੋਰ ਮੋਬਾਇਲ ਬਰਾਮਦ ਹੋਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐੱਸ.ਆਈ ਗੁਰਚਰਨ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਕਸ਼ਮੀਰ ਚੰਦ ਨੇ ਪੁਲਸ ਨੂੰ ਭੇਜੇ ਪੱਤਰ ਵਿਚ ਦੱਸਿਆ ਕਿ ਜਦੋਂ ਉਨ੍ਹਾਂ ਨੇ ਸਾਥੀ ਕਰਮਚਾਰੀਆਂ ਦੇ ਨਾਲ ਪੁਰਾਣੀ ਬੈਰਕ ਨੰਬਰ 8 ਦੀ ਤਲਾਸ਼ੀ ਲਈ ਤਾਂ ਹਵਾਲਾਤੀ ਗੁਰਵਿੰਦਰ ਸਿੰਘ ਕੋਲੋਂ ਇਕ ਸੈਮਸੰਗ ਕੀਪੈਡ ਮੋਬਾਈਲ ਫ਼ੋਨ ਬਰਾਮਦ ਹੋਇਆ ਹੈ।
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਇਕ ਹੋਰ ਹਵਾਲਾਤੀ ਜਰਮਨਜੀਤ ਸਿੰਘ ਕੋਲੋਂ ਵੀ ਇਕ ਸੈਮਸੰਗ ਕੀਪੈਡ ਮੋਬਾਇਲ ਬਰਾਮਦ ਹੋਇਆ ਹੈ। ਪੁਲਸ ਵੱਲੋਂ ਹਵਾਲਾਤੀ ਗੁਰਵਿੰਦਰ ਸਿੰਘ ਅਤੇ ਜਰਮਨਜੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਆਰ. ਪੀ. ਸਿੰਘ ਦਾ ਬਿਆਨ, ‘ਧਰਮ ਪਰਿਵਰਤਨ ਨਾ ਰੁਕਿਆ ਤਾਂ SGPC ਬਣ ਜਾਏਗੀ ‘ਸ਼੍ਰੋਮਣੀ ਚਰਚ ਪ੍ਰਬੰਧਕ ਕਮੇਟੀ’
NEXT STORY