ਫਿਰੋਜ਼ਪੁਰ (ਸੰਨੀ) : ਫਿਰੋਜ਼ਪੁਰ ਦੇ ਕਸਬਾ ਮਮਦੋਟ 'ਚ ਇਕ ਵਿਆਹੁਤਾ ਦੀ ਰਹੱਸਮਈ ਹਲਾਤਾਂ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਪ੍ਰੇਮਾ ਰਾਣੀ ਵਜੋਂ ਹੋਈ ਹੈ, ਜਿਸ ਦਾ ਵਿਆਹ ਪਿੰਡ ਹਜ਼ਾਰਾ ਸਿੰਘ ਵਿਖੇ ਬਗੀਚਾ ਸਿੰਘ ਨਾਲ ਹੋਇਆ ਸੀ। ਪਿੰਡ ਵਾਸੀਆਂ ਮੁਤਾਬਕ ਜਦੋਂ ਮਹਿਲਾ ਦੀ ਮੌਤ ਹੋਈ ਤਾਂ ਉਸ ਦੇ ਸਹੁਰਾ ਪਰਿਵਾਰ 'ਚੋਂ ਘਰ 'ਚ ਕੋਈ ਨਹੀਂ ਸੀ ਤੇ ਮ੍ਰਿਤਕਾ ਦੇ ਪਤੀ ਵਲੋਂ ਰੌਲਾ ਪਾਉਣ 'ਤੇ ਉਕਤ ਘਟਨਾ ਦਾ ਪਤਾ ਲੱਗਾ। ਮਹਿਲਾ ਦੇ ਗਲੇ 'ਤੇ ਨਿਸ਼ਾਨ ਤੋਂ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੈ।

ਦੂਜੇ ਪਾਸੇ ਮ੍ਰਿਤਕ ਪ੍ਰੇਮਾ ਰਾਣੀ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਸ ਦਾ ਸਹੁਰਾ ਪਰਿਵਾਰ ਕਾਫੀ ਸਮੇਂ ਤੋਂ ਪ੍ਰੇਮਾ ਨਾਲ ਕੁੱਟਮਾਰ ਕਰਦਾ ਸੀ ਜਿਸ ਤੋਂ ਤੰਗ ਹੋ ਕੇ ਪ੍ਰੇਮਾ 2 ਮਹੀਨੇ ਆਪਣੇ ਪੇਕੇ ਰਹਿ ਕੇ ਆਈ ਸੀ ਤੇ ਅੱਜ ਉਨ੍ਹਾਂ ਨੂੰ ਫੋਨ ਆਇਆ ਕਿ ਉਨ੍ਹਾਂ ਦੀ ਧੀ ਦੀ ਮੌਤ ਹੋ ਗਈ।
ਐੱਸ. ਐਚ. ਓ. ਜਤਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ 'ਚ ਮਾਮਲਾ ਖੁਦਕੁਸ਼ੀ ਦਾ ਲੱਗਦਾ ਹੈ ਪਰ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪ੍ਰੇਮਾ ਰਾਣੀ ਵਲੋਂ ਖੁਦਕੁਸ਼ੀ ਕੀਤੀ ਗਈ ਜਾਂ ਉਸ ਦਾ ਕਤਲ ਕਰਨ ਤੋਂ ਬਾਅਦ ਇਸ ਨੂੰ ਖੁਦਕੁਸ਼ੀ ਦਾ ਰੂਪ ਦਿੱਤਾ ਗਿਆ ਇਹ ਤਾਂ ਪੁਲਸ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ।
'ਕੱਚੇ ਘੜਿਆਂ' ਅੱਗੇ ਫਰਿੱਜਾਂ ਫੇਲ, ਖਰੀਦਣ ਵਾਲਿਆਂ ਦੀ ਲੱਗੀ ਭੀੜ
NEXT STORY