ਫਿਰੋਜ਼ਪੁਰ/ਮੋਗਾ (ਕੁਮਾਰ/ਗੋਪੀ/ਕਸ਼ਿਸ਼) : ਜ਼ਿਲ੍ਹਾ ਕੋਰਟ ਕੰਪਲੈਕਸ ਫਿਰੋਜ਼ਪੁਰ ਨੂੰ ਆਰਡੀਐੱਕਸ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਕੋਰਟ ਕੰਪਲੈਕਸ ਵਿਚ ਹੜਕੰਪ ਮਚ ਗਿਆ ਅਤੇ ਕੋਰਟ ਕਪਲੈਕਸ ਦੇ ਗੇਟ ਬੰਦ ਕਰਵਾ ਦਿੱਤੇ ਗਏ ਹਨ। ਸਿਰਫ ਫਿਰੋਜ਼ਪੁਰ ਹੀ ਨਹੀਂ ਮੋਗਾ ਅਦਾਲਤ ਨੂੰ ਵੀ ਆਰਡੀਐੱਕਸ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਦੋਵਾਂ ਕੋਰਟ ਕੰਪਲੈਕਸਾਂ ਨੂੰ ਖਾਲ੍ਹੀ ਕਰਵਾ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਕਿਸੇ ਅਣਪਛਾਤੇ ਵਿਅਕਤੀ ਦੁਆਰਾ ਮੇਲ ਭੇਜ ਕੇ ਇਹ ਧਮਕੀ ਦਿੱਤੀ ਗਈ ਹੈ ਕਿ ਕੋਰਟ ਕੰਪਲੈਕਸ ਨੂੰ ਆਰਡੀਐਕਸ ਨਾਲ ਉਡਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : CM ਮਾਨ ਦੀ ਜਥੇਦਾਰ ਨੂੰ ਅਪੀਲ, ਮੇਰੇ ਸਪੱਸ਼ਟੀਕਰਨ ਸਮੇਂ ਲਾਈਵ ਟੈਲੀਕਾਸਟ ਕੀਤਾ ਜਾਵੇ

ਜ਼ਿਲਾ ਬਾਰ ਐਸੋਸੀਏਸ਼ਨ ਫਿਰੋਜ਼ਪੁਰ ਦੇ ਪ੍ਰਧਾਨ ਐਡਵੋਕੇਟ ਲਵਜੀਤਪਾਲ ਸਿੰਘ ਟੁਰਨਾ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਮਾਨਯੋਗ ਜੱਜ ਸਾਹਿਬ ਵੱਲੋਂ ਇਹ ਸੰਦੇਸ਼ ਦਿੱਤਾ ਗਿਆ ਹੈ ਕਿ ਫਿਰੋਜ਼ਪੁਰ ਕੋਰਟ ਕੰਪਲੈਕਸ ਨੂੰ ਆਰਡੀਐੱਕਸ ਨਾਲ ਉਡਾਣ ਦੀ ਧਮਕੀ ਮਿਲੀ ਹੈ। ਜਿਸ ਨੂੰ ਦੇਖਦੇ ਹੋਏ ਅਹਤਿਆਤ ਦੇ ਤੌਰ 'ਤੇ ਕੋਈ ਵੀ ਵਕੀਲ, ਮੁਨਸ਼ੀ ਜਾਂ ਕਲਾਇੰਟ ਕੋਰਟ ਕੰਪਲੈਕਸ ਅੰਦਰ ਦਾਖਲ ਨਾ ਹੋਵੇ। ਉਨ੍ਹਾਂ ਦੱਸਿਆ ਕਿ ਮਾਨਯੋਗ ਜੁਡੀਸ਼ਅਲ ਅਫਸਰ ਦੇ ਆਦੇਸ਼ ਨੂੰ ਮੰਨਦੇ ਹੋਏ ਜ਼ਿਲ੍ਹਾ ਬਾਰ ਐਸੋਸੀਏਸ਼ਨ ਫਿਰੋਜ਼ਪੁਰ ਦੇ ਵਕੀਲ, ਕਲਰਕ ਅਤੇ ਕਲਾਇੰਟ ਵਾਪਸ ਆ ਗਏ ਹਨ। ਜਾਣਕਾਰੀ ਅਨੁਸਾਰ ਕੋਰਟ ਕੰਮਲੈਕਸ ਫਿਰੋਜ਼ਪੁਰ ਅੰਦਰ ਪੁਲਸ ਵੱਲੋਂ ਡੋਗ ਸਕੁਆਇਡ ਅਤੇ ਬੰਬ ਨਿਰੋਧਕ ਦਸਤੇ ਵੱਲੋਂ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਫਿਰ ਵੱਧ ਗਈਆਂ ਛੁੱਟੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
15 ਨੂੰ GNDU ਦੀ ਗੋਲਡਨ ਜੁਬਲੀ ਕਨਵੋਕੇਸ਼ਨ, ਰਾਸ਼ਟਰਪਤੀ ਮੁਰਮੂ ਤੇ CM ਮਾਨ ਸਣੇ ਸ਼ਾਮਲ ਹੋਣਗੀਆਂ ਇਹ ਹਸਤੀਆਂ
NEXT STORY