ਘੱਲ ਖੁਰਦ (ਦਲਜੀਤ ਗਿੱਲ, ਗੁਲਾਟੀ) - ਫਿਰੋਜ਼ਪੁਰ-ਮੋਗਾ ਰਾਸ਼ਟਰੀ ਮਾਰਗ ਉੱਪਰ ਪਿੰਡ ਹਕੂਮਤ ਸਿੰਘ ਵਾਲਾ ਨਜ਼ਦੀਕ ਆਟੋ ਅਤੇ ਇਨੋਵਾ ਗੱਡੀ ਦੀ ਆਪਸ ’ਚ ਭਿਆਨਕ ਟੱਕਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਭਿਆਨਕ ਸੜਕ ਹਾਦਸੇ ’ਚ ਪਤੀ-ਪਤਨੀ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਹਾਦਸੇ ਵਿੱਚ ਦੋ ਬੱਚੇ ਅਤੇ ਇੱਕ ਜਨਾਨੀ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਖੰਨਾ ਤੋਂ ਵੱਡੀ ਖ਼ਬਰ: ਗੁਰਸਿਮਰਨ ਮੰਡ ਨੂੰ ਮਲੇਸ਼ੀਆ ਦੇ ਗੈਂਗਸਟਰ ਸਮਰਥਕ ਨੇ ਦਿੱਤੀ ਜਾਨੋਂ ਮਾਰਨ ਦੀ ਮਿਲੀ ਧਮਕੀ
ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨਿਰਮਲ ਸਿੰਘ ਦਾ ਪਰਿਵਾਰ ਵਿਆਹ ਦੇ ਸਬੰਧ ਵਿੱਚ ਕੱਪੜੇ ਲੈਣ ਲਈ ਆਟੋ ’ਤੇ ਜਾ ਰਿਹਾ ਸੀ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਇਨੋਵਾ ਕਾਰ ਨਾਲ ਉਨ੍ਹਾਂ ਦੇ ਆਟੋ ਦੀ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ ਪਤੀ-ਪਤਨੀ ਦੀ ਮੌਕੇ ’ਤੇ ਮੌਤ ਹੋ ਗਈ। ਪਤਾ ਲੱਗਾ ਹੈ ਕਿ ਫਿਰੋਜ਼ਪੁਰ ਮੋਗਾ ਰੋਡ ’ਤੇ ਲੰਬੇ ਸਮੇਂ ਤੋਂ ਸਰਹੰਦ ਅਤੇ ਰਾਜਸਥਾਨ ਨਹਿਰਾਂ ’ਤੇ ਪੁਲ ਦਾ ਨਿਰਮਾਣ ਚੱਲ ਰਿਹਾ ਹੈ। ਸੜਕ ਖ਼ਰਾਬ ਹੋਣ ਕਰਕੇ ਇਥੇ ਕਈ ਹਾਦਸੇ ਵਾਪਰਦੇ ਰਹਿੰਦੇ ਹਨ। ਇਸ ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਮੌਕੇ ’ਤੇ ਪਹੁੰਚ ਗਈ, ਜਿਸ ਵਲੋਂ ਇਸ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਜਥੇ ਨਾਲ ਪਾਕਿ ਗਈ ਵਿਆਹੁਤਾ ਜਨਾਨੀ ਨੇ ਪਤੀ ਦੇ ਸਾਹਮਣੇ ਲਾਹੌਰ 'ਚ ਕਰਵਾਇਆ ਦੂਜਾ ਵਿਆਹ
ਵੱਡੀ ਖ਼ਬਰ : ਹਰਜਿੰਦਰ ਸਿੰਘ ਧਾਮੀ ਬਣੇ SGPC ਦੇ ਨਵੇਂ ਪ੍ਰਧਾਨ
NEXT STORY