ਫਿਰੋਜ਼ਪੁਰ : ਫਿਰੋਜ਼ਪੁਰ ਸ਼ਹਿਰ ਦੇ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਨੇੜੇ ਮੰਗਲਵਾਰ ਦੁਪਹਿਰ ਮੋਟਰਸਾਈਕਲ ਸਵਾਰਾਂ ਨੇ ਕਾਰ ’ਚ ਜਾ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ’ਚ ਜਸਪ੍ਰੀਤ ਕੌਰ (25) ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਅਕਾਸ਼ਦੀਪ ਸਿੰਘ ਅਤੇ ਦਿਲਪ੍ਰੀਤ ਸਿੰਘ ਵਾਸੀ ਬੈਕਸਾਈਡ ਗੁਰਦੁਆਰਾ ਅਕਾਲਗੜ੍ਹ ਸਾਹਿਬ ਫਿਰੋਜ਼ਪੁਰ ਸ਼ਹਿਰ ਦੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਇਸ ਪਰਿਵਾਰ ਦੇ 2 ਹੋਰ ਜ਼ਖਮੀ ਹਸਪਤਾਲ ’ਚ ਦਾਖਲ ਹਨ, ਜਿਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਸਪ੍ਰੀਤ ਕੌਰ ਦਾ 27 ਅਕਤੂਬਰ ਨੂੰ ਵਿਆਹ ਸੀ ਅਤੇ ਪਰਿਵਾਰ ਵਿਆਹ ਲਈ ਸ਼ਾਪਿੰਗ ਕਰ ਰਿਹਾ ਸੀ।
ਇਹ ਵੀ ਪੜ੍ਹੋ : ਤਿੰਨ ਦੋਸਤਾਂ ਨੇ ਕੀਤਾ ਜਿਗਰੀ ਯਾਰ ਦਾ ਕਤਲ, ਕਾਰਣ ਜਾਣ ਨਹੀਂ ਹੋਵੇਗਾ ਯਕੀਨ
ਪਰਮਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤ ਦਿਲਪ੍ਰੀਤ ਸਿੰਘ ਉਰਫ ਲੱਲੀ ਆਪਣੀ ਚਚੇਰੀ ਭੈਣ ਜਸਪ੍ਰੀਤ ਪੁੱਤਰੀ ਕੁਲਦੀਪ ਸਿੰਘ, ਉਸ ਦੇ ਭਰਾ ਅਨਮੋਲਦੀਪ ਸਿੰਘ ਅਤੇ ਅਕਾਸ਼ਦੀਪਲ ਸਿੰਘ ਤੇ ਹਰਮਨਪ੍ਰੀਤ ਸਿੰਘ ਪੁੱਤਰ ਹਰਮੇਸ਼ ਸਿੰਘ ਨਾਲ ਕਾਰ ਵਿਚ ਸਵਾਰ ਹੋ ਕੇ ਜਾ ਰਹੇ ਸਨ। ਜਿਵੇਂ ਉਹ ਘਰੋਂ ਨਿਕਲੇ ਤਾਂ ਗਲੀ ਦੇ ਮੋੜ 'ਤੇ ਸਥਿਤ ਗਰੁਦੁਆਰਾ ਅਕਾਲਗੜ੍ਹ ਸਾਹਿਬ ਦੇ ਬਾਹਰ ਮੋਟਰਸਾਈਕਲ ਸਵਾਰ ਕੁਝ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਮੁਲਜ਼ਮਾਂ ਵਲੋਂ 30 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ, ਜਿਸ ਵਿਚ ਕਾਰ ਵਿਚ ਸਵਾਰ ਉਸ ਦੀ ਭਤੀਜੀ ਜਸਪ੍ਰੀਤ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਿਕ ਬਾਅਦ ਵਿਚ ਦਿਲਪ੍ਰੀਤ ਅਤੇ ਅਕਾਸ਼ਦੀਪ ਸਿੰਘ ਦੀ ਵੀ ਮੌਤ ਹੋ ਗਈ। ਇਥੇ ਹੀ ਬਸ ਨਹੀਂ ਹਮਲਾਵਰ ਜਾਂਦੇ ਹੋਏ ਉਨ੍ਹਾਂ ਦੇ ਘਰ ਦੇ ਬਾਹਰ ਗੋਲੀਆਂ ਚਲਾਉਂਦੇ ਹੋਏ ਅਤੇ ਲਲਕਾਰੇ ਮਾਰਦੇ ਹੋਏ ਫਰਾਰ ਹੋ ਗਏ। ਸੂਤਰਾਂ ਮੁਤਾਬਕ ਇਸ ਕਤਲ ਕਾਂਡ ਵਿਚ ਅਸ਼ੀਸ਼ ਚੋਪੜਾ ਨਾਮ ਦੇ ਗੈਂਗਸਟਰ ਦਾ ਵੀ ਸਾਹਮਣੇ ਆ ਰਿਹਾ ਹੈ।
ਇਹ ਵੀ ਪੜ੍ਹੋ : ਵਾਰਿਸ ਦੇ ਐਲਾਨ ਮਗਰੋਂ ਸਤਿਸੰਗ 'ਚ ਪਹੁੰਚੇ ਬਾਬਾ ਗੁਰਿੰਦਰ ਢਿੱਲੋਂ, ਫਿਰ ਉਹ ਹੋਇਆ ਜੋ ਕਿਸੇ ਨੇ ਸੋਚਿਆ ਨਾ ਸੀ
ਸੀ. ਸੀ. ਟੀ. ਵੀ. 'ਚ ਕੈਦ ਹੋਏ ਕਾਤਲ
ਦੂਜੇ ਪਾਸੇ ਜਦੋਂ ਪੁਲਸ ਵਲੋਂ ਜਾਂਚ ’ਚ ਕੀਤੀ ਗਈ ਅਤੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲਿਆ ਗਿਆ। ਇਕ ਕੈਮਰੇ ’ਚ ਦੋ ਮੋਟਰਸਾਈਕਲਾਂ ’ਤੇ ਪਿਸਤੌਲ ਲਹਿਰਾਉਂਦੇ ਹੋਏ ਹਮਲਾਵਰਾਂ ਦੀ ਫੋਟੋ ਕੈਦ ਹੋ ਗਈ ਹੈ, ਜਿਸ ਨੂੰ ਲੈ ਕੇ ਪੁਲਸ ਵੱਲੋਂ ਕਾਤਲਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਕਾਤਲ ਪੂਰੀ ਤਿਆਰੀ ਨਾਲ ਚਾਰ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਆਏ ਸਨ। ਸਾਰੇ ਮੁਲਜ਼ਮ ਪਹਿਲਾਂ ਤੋਂ ਹੀ ਘਾਤ ਲਗਾ ਕੇ ਬੈਠੇ ਸਨ, ਜਿਵੇਂ ਹੀ ਕਾਰ ਗੁਰਦੁਆਰਾ ਅਕਾਲਗੜ੍ਹ ਸਾਹਿਬ ਕੋਲ ਪਹੁੰਚੀ ਤਾਂ ਹਮਲਾਵਰਾਂ ਨੇ ਬਿਨਾਂ ਕੁਝ ਦੇਖੇ ਗੋਲੀਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਵਾਰਦਾਤ ਵਿਚ ਪੁਲਸ ਨੇ ਹੁਣ ਤਕ 8 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ।
ਇਨ੍ਹਾਂ 'ਤੇ ਦਰਜ ਹੋਇਆ ਮਾਮਲਾ
ਪੁਲਸ ਨੇ 8 ਬਾਏ ਨੇਮ ਵਿਅਕਤੀਆਂ ਅਤੇ 3 ਅਣਪਛਾਤੇ ਆਦਮੀਆਂ ਖਿਲਾਫ 103, 109, 351 (2), 191 (3), 190, 61 (2) ਬੀਐੱਨਐੱਸ 25 (6) (7) 54, 59 ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਚਰਨਜੀਤ ਕੌਰ ਪਤਨੀ ਪਰਮਜੀਤ ਸਿੰਘ ਵਾਸੀ ਕੰਬੋਜ ਨਗਰ ਨੇੜੇ ਗੈਸ ਏਜੰਸੀ ਗੁਰਦੁਆਰਾ ਅਕਾਗੜ੍ਹ ਨੇ ਦੱਸਿਆ ਕਿ ਮਿਤੀ 3 ਸਤੰਬਰ 2024 ਨੂੰ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਮੱਥਾ ਟੇਕਣ ਲਈ ਆਈ ਸੀ ਤੇ ਕਰੀਬ 12 ਵਜੇ ਦੁਪਹਿਰ ਗੁਰਦੁਆਰਾ ਸਾਹਿਬ ਮੱਥਾ ਟੇਕ ਕੇ ਬਾਹਰ ਗੇਟ ’ਤੇ ਖੜੀ ਆਪਣੇ ਬੱਚਿਆਂ ਦੀ ਉਡੀਕ ਕਰ ਰਹੀ ਸੀ ਤਾਂ ਉਸ ਦਾ ਲੜਕਾ ਦਿਲਦੀਪ ਸਿੰਘ, ਭਤੀਜਾ ਅਨਮੋਲਪ੍ਰੀਤ ਸਿੰਘ, ਭਤੀਜੀ ਜਸਪ੍ਰੀਤ ਕੌਰ, ਦੋਸਤ ਅਕਾਸ਼ਦੀਪ, ਹਰਪ੍ਰੀਤ ਉਰਫ ਜੋਟੀ ਕਾਰ ਵਿਚ ਸਵਾਰ ਹੋ ਕੇ ਗੁਰਦੁਆਰਾ ਸਾਹਿਬ ਪਾਸ ਆ ਰਹੇ ਸਨ ਤਾਂ ਮੇਨ ਰੋਡ ਵੱਲੋਂ ਤਿੰਨ ਮੋਟਰਸਾਈਕਲ ਜਿਨ੍ਹਾਂ ਉਪਰ ਤਿੰਨ ਤਿੰਨ ਲੜਕੇ ਸਵਾਰ ਸਨ ਅਤੇ ਜਿਨ੍ਹਾਂ ਸਾਰਿਆਂ ਦੇ ਹੱਥਾਂ ਵਿਚ ਪਿਸਟਲ ਫੜੇ ਹੋਏ ਸਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ
ਇਹ ਰੰਜਿਸ਼ ਦਾ ਮਾਮਲਾ : ਡੀ. ਆਈ. ਜੀ.
ਜਾਣਕਾਰੀ ਦਿੰਦਿਆਂ ਡੀ. ਆਈ. ਜੀ. ਫਿਰੋਜ਼ਪੁਰ ਰੇਂਜ ਅਜੇ ਮਲੂਜਾ ਨੇ ਦੱਸਿਆ ਕਿ ਇਹ ਪੁਰਾਣੀ ਰੰਜਿਸ਼ ਦਾ ਮਾਮਲਾ ਹੈ। ਮ੍ਰਿਤਕ ਦਿਲਪ੍ਰੀਤ ਸਿੰਘ ਖਿਲਾਫ ਥਾਣਾ ਸਿਟੀ ਖਰਡ਼ (ਜ਼ਿਲ੍ਹਾ ਐੱਸ. ਏ. ਐੱਸ. ਨਗਰ ਮੋਹਾਲੀ) ’ਚ ਕਤਲ ਅਤੇ ਅਸਲਾ ਐਕਟ ਤਹਿਤ ਮੁਕੱਦਮਾ ਅਤੇ ਕਤਲ ਦਾ ਇਕ ਹੋਰ ਮੁਕੱਦਮਾ ਥਾਣਾ ਮਮਦੋਟ ’ਚ ਦਰਜ ਹੈ ਅਤੇ ਕੁਝ ਸਮਾਂ ਪਹਿਲਾਂ ਉਸ ਦੇ ਘਰ ਐੱਨ. ਆਈ. ਏ. ਨੇ ਰੇਡ ਵੀ ਮਾਰੀ ਸੀ। ਪੁਲਸ ਵੱਲੋਂ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸਾਰੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ। ਪੁਲਸ ਜਲਦ ਹੀ ਕਾਤਲਾਂ ਨੂੰ ਗ੍ਰਿਫਤਾਰ ਕਰ ਲਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਕਾਂਗਰਸੀ ਆਗੂ ਦੇ ਘਰ ED ਦੀ ਰੇਡ
NEXT STORY