ਫਿਰੋਜ਼ਪੁਰ (ਕੁਮਾਰ) : ਜ਼ਿਲ੍ਹਾ ਫ਼ਿਰੋਜ਼ਪੁਰ ’ਚ ਅੱਜ ਡੀ. ਆਈ. ਜੀ. ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖਿਲਾਫ਼ ਸ਼ਿਕੰਜਾ ਕੱਸਦਿਆਂ 52 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਡੀ. ਆਈ. ਜੀ. ਫਿਰੋਜ਼ਪੁਰ ਰੇਂਜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਸ ਨੇ ਵੱਖ-ਵੱਖ ਟੀਮਾਂ ਬਣਾ ਕੇ ਇਕੋ ਸਮੇਂ 52 ਥਾਵਾਂ ’ਤੇ ਛਾਪੇਮਾਰੀ ਕੀਤੀ। ਉਸ ਨੇ ਦੱਸਿਆ ਕਿ ਪੁਲਸ ਨੇ ਬਸਤੀ ਟੈਂਕਾਂ ਵਾਲੀ ਇਲਾਕੇ ’ਚ ਗੈਂਗਸਟਰ ਚੰਦੂ ਦੇ ਘਰ ਵੀ ਛਾਪੇਮਾਰੀ ਕੀਤੀ ਪਰ ਉਸ ਦੇ ਘਰ ਕੋਈ ਮੈਂਬਰ ਨਹੀਂ ਮਿਲਿਆ।
ਇਹ ਖ਼ਬਰ ਵੀ ਪੜ੍ਹੋ : ਵਿਜੀਲੈਂਸ ਨੇ ਹੁਣ ਇਸ ਸਾਬਕਾ ਵਿਧਾਇਕਾ ਤੋਂ 3 ਘੰਟੇ ਕੀਤੀ ਪੁੱਛਗਿੱਛ, ਜਾਣੋ ਕੀ ਹੈ ਮਾਮਲਾ
ਐੱਸ.ਪੀ. ਰਣਧੀਰ ਕੁਮਾਰ ਨੇ ਦੱਸਿਆ ਕਿ ਪੁਲਸ ਵੱਲੋਂ ਇਕੱਲੇ ਮੱਖੂ ਏਰੀਆ ’ਚ 28 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਜ਼ਿਲ੍ਹੇ ’ਚ ਕਈ ਸਮਾਜ ਵਿਰੋਧੀ ਅਨਸਰ, ਨਸ਼ਾ ਤਸਕਰ ਅਤੇ ਗੈਂਗਸਟਰ ਪੁਲਸ ਦੇ ਰਾਡਾਰ ’ਤੇ ਹਨ, ਜਿਨ੍ਹਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।
ਐੱਸ.ਪੀ. ਨੇ ਦੱਸਿਆ ਕਿ ਇਹ ਸਰਚ ਅਭਿਆਨ ਅੱਗੇ ਵੀ ਜਾਰੀ ਰਹੇਗਾ ਅਤੇ ਕਿਸੇ ਵੀ ਗੈਂਗਸਟਰ, ਨਸ਼ਾ ਤਸਕਰ ਜਾਂ ਸਮਾਜ ਵਿਰੋਧੀ ਅਨਸਰ ਨੂੰ ਸਿਰ ਚੁੱਕਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਡੀ. ਜੀ. ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ’ਚ ਲਗਾਤਾਰ 24 ਘੰਟੇ ਪੁਲਸ ਵੱਲੋਂ ਨਾਕਾਬੰਦੀ ਅਤੇ ਗਸ਼ਤ ਜਾਰੀ ਹੈ ਤੇ ਜ਼ਿਲ੍ਹੇ ’ਚ ਆਉਣ-ਜਾਣ ਵਾਲੇ ਸਾਰੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ : ਟੈੱਟ ਪੇਪਰ ਮਾਮਲੇ ’ਚ CM ਮਾਨ ਦੇ ਹੁਕਮਾਂ ਤੋਂ ਬਾਅਦ ਵੱਡੀ ਕਾਰਵਾਈ
ਮਾਤਮ ’ਚ ਬਦਲੀਆਂ ਖੁਸ਼ੀਆਂ, ਵਿਆਹ ਤੋਂ ਇਕ ਦਿਨ ਪਹਿਲਾਂ ਲਾੜੇ ਦੀ ਮੌਤ
NEXT STORY