ਫਿਰੋਜ਼ਪੁਰ (ਵੈਬ ਡੈਸਕ) : ਫਿਰੋਜ਼ਪੁਰ 'ਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹੋਣ ਵਾਲੀ ਰੈਲੀ ਰੱਦ ਹੋ ਗਈ, ਜਿਸ ਤੋਂ ਬਾਅਦ ਪੰਜਾਬ ’ਚ ਉਧਲ-ਪੁੱਥਲ ਮੰਚ ਗਈ। ਇਸ ਸਬੰਧ ’ਚ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਪੰਜਾਬ ਦੀ ਕਾਨੂੰਨ-ਵਿਵਸਥਾ 'ਤੇ ਕਈ ਸਵਾਲ ਚੁੱਕੇ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਘਟਨਾ ਪੰਜਾਬ ਦੇ ਪਤਨ ਦਾ ਕਾਰਨ ਬਣੇਗੀ। ਪੰਜਾਬ ਸਰਕਾਰ ਨੇ ਜੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਸਨ ਤਾਂ ਅਹਿਜੇ ਲੋਕ ਸੜਕ ’ਤੇ ਕਿਵੇਂ ਆ ਗਏ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਕੋਰੋਨਾ ਬਲਾਸਟ : 4 ਡਾਕਟਰ, ਇਕ BSF ਜਵਾਨ, 6 ਵਿਦਿਆਰਥੀਆਂ ਸਣੇ 33 ਲੋਕ ਪਾਜ਼ੇਟਿਵ
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਕਾਫ਼ਲਾ ਜਦੋਂ ਬਠਿੰਡਾ ਤੋਂ ਹੁਸੈਨੀਵਾਲਾ ਪੁੱਜਿਆ ਤਾਂ ਪੰਜਾਬ ਸਰਕਾਰ ਨੂੰ ਇਸ ਦੀ ਪੂਰੀ ਜਾਣਕਾਰੀ ਸੀ। ਉਨ੍ਹਾਂ ਨੇ ਕਿਹਾ ਕਿ ਇਹ ਸਭ ਮੁੱਖ ਮੰਤਰੀ ਚੰਨੀ ਦੀ ਮਿਲੀ-ਭੁਗਤ ਨਾਲ ਹੋਇਆ ਹੈ, ਕਿਉਂਕਿ ਕਿਸੇ ਦੀ ਇੰਨੀ ਹਿੰਮਤ ਨਹੀਂ ਕਿ ਉਹ ਪ੍ਰਧਾਨ ਮੰਤਰੀ ਦੇ ਕਾਫ਼ਲੇ ਨੂੰ ਰੋਕ ਲਵੇ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੀਂਹ ਪੈਣ ਕਾਰਨ ਮੋਦੀ ਸੜਕ ’ਤੇ ਨਿਕਲੇ ਸਨ, ਕਿਉਂਕਿ ਮੀਂਹ ’ਚ ਹਵਾਈ ਜਹਾਜ਼ ਉੱਡ ਨਹੀਂ ਸੀ ਸਕਦਾ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੋਈ ਪਿੰਡ, ਕੋਈ ਜ਼ਿਲ੍ਹਾ ਅਜਿਹਾ ਨਹੀਂ ਸੀ, ਜਿੱਥੋਂ ਲੋਕ ਭਾਜਪਾ ਦੀ ਰੈਲੀ 'ਚ ਸ਼ਾਮਲ ਹੋਣ ਲਈ ਨਹੀਂ ਆ ਰਹੇ ਸਨ। ਬਹੁਤ ਸਾਰੇ ਲੋਕ ਅਜਿਹੇ ਹਨ, ਜਿਨ੍ਹਾਂ ਨੂੰ ਰੈਲੀ ’ਚ ਆਉਣ ਤੋਂ ਰੋਕ ਦਿੱਤਾ ਗਿਆ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ : 1000 ਰੁਪਏ ਦੀ ਖ਼ਾਤਰ ਚਾਕੂ ਮਾਰ-ਮਾਰ ਕੀਤਾ ਵਿਅਕਤੀ ਦਾ ਕਤਲ
ਮੁੱਖ ਮੰਤਰੀ ਚੰਨੀ ਵੱਲੋਂ ਰੈਲੀ 'ਚ ਲੋਕਾਂ ਦੇ ਨਾ ਪੁੱਜਣ ਵਾਲੇ ਬਿਆਨ 'ਤੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਚੰਨੀ ਵੱਲੋਂ ਕਿਸੇ ਤਰ੍ਹਾਂ ਦਾ ਕੋਈ ਸਰਟੀਫਿਕੇਟ ਨਹੀਂ ਚਾਹੀਦਾ। ਪ੍ਰਧਾਨ ਮੰਤਰੀ ਮੋਦੀ ਰੈਲੀ ਸਥਾਨ ਤੋਂ ਸਿਰਫ਼ 8 ਕਿਲੋਮੀਟਰ ਦੂਰ ਸਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਪੂਰਾ ਭਰੋਸਾ ਦੁਆਇਆ ਸੀ ਕਿ ਪ੍ਰਧਾਨ ਮੰਤਰੀ ਦੇ ਕਾਫ਼ਲੇ ਦੌਰਾਨ ਰਾਹ 'ਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਸਾਫ਼ ਹੁੰਦਾ ਹੈ ਕਿ ਚੰਨੀ ਸਰਕਾਰ ਡਰ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਰਕਾਰ ਦਾ ਕੀ ਫ਼ਾਇਦਾ, ਜਿਹੜੀ ਆਪਣੇ ਨਾਗਰਿਕਾਂ ਨੂੰ ਸੁਰੱਖਿਆ ਹੀ ਨਾ ਦੇ ਸਕੇ।
ਪੜ੍ਹੋ ਇਹ ਵੀ ਖ਼ਬਰ - ਭਗਵੰਤ ਮਾਨ ਦਾ ਵਿਰੋਧੀਆਂ ’ਤੇ ਨਿਸ਼ਾਨਾ, ਕਿਹਾ ‘ਸਾਡੇ ਘਰੇ ਕਿਉਂ ਨਹੀਂ ਆਉਂਦੀਆਂ ED ਦੀਆਂ ਟੀਮਾਂ’
ਰਾਜ ਕੁਮਾਰ ਵੇਰਕਾ ਦਾ ਵੱਡਾ ਬਿਆਨ, ਰੈਲੀ 'ਫਲਾਪ' ਹੋਣ ਕਾਰਨ ਪਰਤੇ PM ਮੋਦੀ
NEXT STORY