ਫਿਰੋਜ਼ਪੁਰ (ਸੰਨੀ) - ਦਿੱਲੀ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮੰਦਰ ਨੂੰ ਤੋੜੇ ਜਾਣ ਦਾ ਅਸਰ ਜਿੱਥੇ ਪੂਰੇ ਪੰਜਾਬ 'ਚ ਦੇਖਣ ਨੂੰ ਮਿਲ ਰਿਹਾ ਹੈ, ਉਥੇ ਹੀ ਇਹ ਅਸਰ ਫਿਰੋਜ਼ਪੁਰ ਜ਼ਿਲੇ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਰਵਿਦਾਸ ਭਾਈਚਾਰੇ ਦੇ ਲੋਕ ਇਕੱਠੇ ਹੋ ਕੇ ਸੜਕਾਂ 'ਤੇ ਉਤਰ ਆਏ ਹਨ, ਜਿਨ੍ਹਾਂ ਵਲੋਂ ਸਾਰਾ ਬਾਜ਼ਾਰ ਬੰਦ ਕਰਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਫਿਰੋਜ਼ਪੁਰ 'ਚ ਪ੍ਰਦਰਸ਼ਨ ਕਰ ਰਹੇ ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਸਰਕਾਰ ਤੋਂ ਗੁਰੂ ਰਵਿਦਾਸ ਮਹਾਰਾਜ ਜੀ ਦੇ ਮੰਦਰ ਦੀ ਉਸਾਰੀ ਮੁੜ ਤੋਂ ਕਰਨ ਦੀ ਮੰਗ ਕੀਤੀ ਹੈ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੇਂਦਰ ਦੀ ਸਰਕਾਰ ਨੇ ਉਨ੍ਹਾਂ ਦੀ ਮੰਗ ਪੂਰੀ ਨਾ ਕੀਤੀ ਤਾਂ ਉਨ੍ਹਾਂ ਵਲੋਂ ਇਸ ਤੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਧਰਨਾ ਦੇ ਰਹੇ ਭਾਈਚਾਰੇ ਦੇ ਲੋਕ ਹੱਥਾਂ 'ਚ ਕਾਲੀਆਂ ਝੰਡੀਆਂ ਲੈ ਕੇ ਬੈਠੇ ਹੋਏ ਹਨ ਅਤੇ ਕਈ ਵਿਅਕਤੀਆਂ ਨੇ ਕਾਲੇ ਰੰਗ ਦੀਆਂ ਪੱਟੀਆਂ ਲਈਆਂ ਹਨ।
ਮੰਦਿਰ ਢਾਹੁਣ ਦੇ ਵਿਰੋਧ 'ਚ ਟਾਂਡਾ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਪ੍ਰਦਰਸ਼ਨ
NEXT STORY