ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ ਸ਼ਹਿਰ ਦੇ ਜ਼ੀਰਾ ਗੇਟ ਏਰੀਆ ਵਿੱਚ ਗੁਟਕਾ ਸਾਹਿਬ ਦੇ ਖਿਲਰੇ ਹੋਏ ਅੰਗ ਅਤੇ ਹੋਰ ਸਮੱਗਰੀ ਮਿਲੀ, ਜਿਸਨੂੰ ਲੈ ਕੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਦੇ ਉਨ੍ਹਾਂ ਦੀ ਤਲਾਸ਼ ਕਰਨੀ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਰਜਨੀ ਬਾਲਾ ਨੇ ਦੱਸਿਆ ਕਿ ਥਾਣਾ ਸਿਟੀ ਦੀ ਪੁਲਸ ਨੂੰ ਸ਼ਿਕਾਇਤਕਰਤਾ ਮੁਦੱਈ ਗੁਰਦੇਵ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਬਸਤੀ ਬਲੋਚਾਂ ਵਾਲੀ ਫਿਰੋਜ਼ਪੁਰ ਸ਼ਹਿਰ ਨੇ ਬਿਆਨ ਦਰਜ ਕਰਵਾਉਂਦੇ ਦੱਸਿਆ ਕਿ ਉਹ ਜ਼ੀਰਾ ਗੇਟ ਫਿਰੋਜ਼ਪੁਰ ਸ਼ਹਿਰ ਦੇ ਨੇੜੇ ਮੋਟਰਸਾਈਕਲ ਰਿਪੇਅਰ ਕਰਨ ਦੀ ਦੁਕਾਨ ਕਰਦਾ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਵੱਡੀ ਖ਼ਬਰ: 2 ਪੁੱਤਰਾਂ ਸਣੇ ਗੁਰਸਿੱਖ ਵਿਅਕਤੀ ਨੇ ਨਹਿਰ ’ਚ ਮਾਰੀ ਛਾਲ, ਲਾਸ਼ਾਂ ਬਰਾਮਦ (ਵੀਡੀਓ)
ਦੁਕਾਨ ’ਚ ਕੰਮ ਕਰਦੇ ਸਮੇਂ ਹੀਰੋ ਸਰਵਿਸ ਸੈਂਟਰ ਦੇ ਮੈਨੇਜਰ ਨਿਸ਼ਾਨ ਸਿੰਘ ਨੇ ਉਸ ਨੂੰ ਆ ਕੇ ਦੱਸਿਆ ਕਿ ਜਦੋਂ ਉਸਨੇ ਸਰਵਿਸ ਸੈਂਟਰ ਖੋਲ੍ਹਿਆ ਤਾਂ ਉਸਦੇ ਸਰਵਿਸ ਸੈਂਟਰ ਦੇ ਬਾਹਰ ਗੁੱਟਕਾ ਸਾਹਿਬ ਜੀ ਦੇ ਅੰਗ ਗਲੀ ਵਿੱਚ ਖਿਲਰੇ ਹੋਏ ਸਨ। ਜੋ ਉਸਨੇ ਪੂਰੇ ਸਤਿਕਾਰ ਨਾਲ ਆਪਣੇ ਕੋਲ ਰੱਖ ਲਏ। ਸ਼ਿਕਾਇਤਕਰਤਾ ਅਨੁਸਾਰ ਜਦੋਂ ਉਸਨੇ ਮੌਕੇ ’ਤੇ ਜਾ ਕੇ ਦੇਖਿਆ ਤਾਂ ਉਸਨੂੰ ਵੀ ਗੁਟਕਾ ਸਾਹਿਬ ਦੇ 2 ਅੰਗ ਮਿਲੇ ਅਤੇ ਹੀਰੋ ਸਰਵਿਸ ਦੇ ਸਾਹਮਣੇ ਖਾਲੀ ਪਲਾਟ ਦੇ ਅੰਦਰ ਇਕ ਪਲਾਸਟਿਕ ਦਾ ਲਿਫਾਫਾ ਮਿਲਿਆ, ਜਿਸਨੂੰ ਚੈਕ ਕਰਨ ’ਤੇ ਉਸ ਵਿਚੋਂ ਗੁਟਕਾ ਸਾਹਿਬ ਦੇ 8 ਅੰਗ ਅਤੇ ਸਮੱਗਰੀ, ਇਕ ਸਫੈਦ ਕੱਪੜਾ, ਮਾਚਿਸ, ਇਕ ਜੈ ਸ਼੍ਰੀ ਰਾਮ ਵਾਲਾ ਸਿਰੋਪਾ, ਇਕ ਮਾਤਾ ਦੀ ਫੋਟੋ ਵਾਲਾ ਕੈਲੰਡਰ, ਇਕ ਹਰੀ ਦਰਸ਼ਨ ਜੋਤ ਬੱਤੀ ਵਾਲਾ ਲਿਫਾਫਾ, ਇਕ ਵੰਦਨਾ ਚੰਦਨ ਪੂਜਾ ਫੂਲ ਬੱਤੀ ਵਾਲਾ ਖਾਲੀ ਲਿਫਾਫਾ, ਪੰਜ ਖਾਲੀ ਧੂਪ ਬੱਤੀ ਵਾਲੀਆਂ ਡੱਬੀਆਂ ਅੱਧੀਆਂ ਸੜੀਆ ਹੋਈਆਂ ਮਿਲੀਆ।
ਪੜ੍ਹੋ ਇਹ ਵੀ ਖ਼ਬਰ - ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ,ਅੰਮ੍ਰਿਤਸਰ ਤੋਂ ਜੰਮੂ ਲਈ 10 ਅਕਤੂਬਰ ਤੋਂ ਸ਼ੁਰੂ ਹੋਵੇਗੀ ਫਲਾਈਟ
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਇਸ ਘਟਨਾ ਨੂੰ ਲੈ ਕੇ ਸਿੱਖ ਸੰਗਠਨਾ ਨੂੰ ਸੂਚਿਤ ਕੀਤਾ ਗਿਆ, ਜਿਨ੍ਹਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਮੌਕੇ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ਿਕਾਇਤਕਰਤਾ ਅਨੁਸਾਰ ਸ਼ਰਾਰਤੀ ਅਨਸਰਾਂ ਵੱਲੋਂ ਗੁਟਕਾ ਸਾਹਿਬ ਦੇ 12 ਅੰਗ ਅਤੇ ਲਿਫਾਫੇ ਵਿਚ ਮਿਲੀ ਸਮੱਗਰੀ, ਗਲੀ ਵਿਚ ਸੁੱਟ ਕੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ।
ਪੜ੍ਹੋ ਇਹ ਵੀ ਖ਼ਬਰ - CM ਚੰਨੀ ਦੇ ਨਵੇਂ ਫ਼ੈਸਲਿਆਂ ਤੋਂ ਨਵਜੋਤ ਸਿੱਧੂ ਹੀ ਨਹੀਂ ਸਗੋਂ ਮਾਝਾ ਬ੍ਰਿਗੇਡ ਵੀ ਖੁਸ਼ ਨਹੀਂ, ਜਾਣੋ ਕੀ ਹੈ ਕਾਰਨ
ਸਿੱਖ ਜੱਥੇਬੰਦੀਆਂ ’ਚ ਰੋਸ ਦੀ ਲਹਿਰ, ਫੈਡਰੇਸ਼ਨ ਮਹਿਤਾ ਨੇ ਕਿਹਾ ਕਿ ਦੋਸ਼ੀਆਂ ਨੂੰ ਜਲਦ ਫੜਿਆ ਜਾਵੇ
ਦੂਜੇ ਪਾਸੇ ਇਸ ਘਟਨਾ ਨੂੰ ਲੈ ਕੇ ਸਿੱਖ ਜੱਥੇਬੰਦੀਆਂ ਵਿਚ ਰੋਸ ਦੀ ਲਹਿਰ ਪੈਦਾ ਹੋ ਗਈ ਹੈ ਅਤੇ ਫੈਡਰੇਸ਼ਨ ਸਿੱਖ ਸਟੂਡੈੱਟ ਮਹਿਤਾ ਦੇ ਰਾਸ਼ਟਰੀ ਸੀਨੀਅਰ ਉਪ ਪ੍ਰਧਾਨ ਭਾਈ ਜਸਪਾਲ ਸਿੰਘ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਸਰਪ੍ਰਸਤ ਭਾਈ ਲਖਬੀਰ ਸਿੰਘ ਮਹਾਲਮ, ਪਰਮਵੀਰ ਸਿੰਘ ਸੋਢੀ, ਕੁਲਦੀਪ ਸਿੰਘ, ਸੁਰਜੀਤ ਸਿੰਘ, ਜਗਤਾਰ ਸਿੰਘ, ਬਲਵਿੰਦਰ ਸਿੰਘ, ਗੁਰਦੇਵ ਸਿੰਘ ਅਤੇ ਰਾਜਵੀਰ ਸਿੰਘ ਆਦਿ ਨੇ ਇਸ ਘਟਨਾ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਨੇ ਮੰਗ ਕੀਤੀ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਫੜਿਆ ਜਾਵੇ।
ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਵੱਡੀ ਵਾਰਦਾਤ: ਸ਼ਰਾਬੀ ਪਿਓ ਨੇ ਤਲਵਾਰ ਨਾਲ ਵੱਢ ਦਿੱਤਾ ਪੁੱਤਰ, ਹੈਰਾਨ ਕਰ ਦੇਵੇਗੀ ਵਜ੍ਹਾ
ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਗੁਰਬਾਣੀ ਦੀ ਨਿਰਾਦਰੀ ਦੀਆਂ ਘਟਨਾਵਾਂ ਰੁਕਣ ਦੀ ਜਗ੍ਹਾ ਤੇਜੀ ਨਾਲ ਵੱਧ ਰਹੀਆਂ ਹਨ ਅਤੇ ਦੁੱਖ ਦੀ ਗੱਲ ਹੈ ਕਿ ਅਜਿਹੀਆਂ ਘਟਨਾਵਾਂ ਲਈ ਜ਼ਿੰਮੇਵਾਰ ਲੋਕਾਂ ਨੂੰ ਮੰਦਬੁੱਧੀ ਅਤੇ ਜਾ ਅਣਜਾਣਪੁਣੇ ਨਾਲ ਜੋੜ ਕੇ ਦੋਸ਼ੀਆਂ ਨੂੰ ਬਚਾਉਣ ਦੀ ਕੋਸਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਗੁਟਕਾ ਸਾਹਿਬ ਦੇ ਅੰਗਾਂ ਨੂੰ ਇਕ ਗੰਦਗੀ ਭਰੇ ਖਾਲੀ ਪਏ ਪਲਾਟ ਵਿਚ ਸੁੱਟ ਕੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕੀਤਾ ਗਿਆ ਹੈ। ਸਿੱਖ ਸੰਗਠਨਾ ਦੇ ਪ੍ਰਤੀਧਿਨਾਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਦੇ ਲਈ ਦੇਸ਼ ਦਾ ਢਿੱਲਾ ਕਾਨੂੰਨ ਜ਼ਿੰਮੇਵਾਰ ਹੈ, ਜਿਸ ਕਾਰਨ ਦੋਸ਼ੀਆਂ ਨੂੰ ਬਦਦੀ ਸਜਾ ਨਹੀ ਮਿਲ ਪਾਉਂਦੀ ਤੇ ਉਨ੍ਹਾਂ ਦੇ ਹੌਂਸਲੇ ਹੋਰ ਬੁਲੰਦ ਹੋ ਜਾਂਦੇ ਹਨ।
ਪੜ੍ਹੋ ਇਹ ਵੀ ਖ਼ਬਰ - ਸਾਵਧਾਨ! ਸਰਟੀਫਿਕੇਟ ਦੇਣ ਬਦਲੇ ਮਾਪਿਆਂ ਦੀ ਜੇਬ ’ਚੋਂ ਕਰੋੜਾਂ ਰੁਪਏ ਖਿਸਕਾਏਗਾ ਪੰਜਾਬ ਸਿੱਖਿਆ ਬੋਰਡ
ਮੋਹਾਲੀ ਤੋਂ ਲਖੀਮਪੁਰ ਖੀਰੀ ਤੱਕ ਕਾਂਗਰਸ ਦਾ ਵਿਸ਼ਾਲ ਮਾਰਚ, ਨਵਜੋਤ ਸਿੱਧੂ ਕਰਨਗੇ ਅਗਵਾਈ
NEXT STORY