ਫਿਰੋਜ਼ਪੁਰ, (ਮਲਹੋਤਰਾ, ਕੁਮਾਰ, ਪਰਮਜੀਤ, ਭੁੱਲਰ, ਖੁੱਲਰ)– ਜ਼ਿਲੇ ਵਿਚ ਕੋਰੋਨਾ ਦੇ ਦੋ ਹੋਰ ਮਰੀਜ਼ ਸਾਹਮਣੇ ਆਏ ਹਨ। ਸਿਵਲ ਸਰਜਨ ਡਾ. ਜੁਗਲ ਕਿਸ਼ੌਰ ਨੇ ਦੱਸਿਆ ਕਿ ਜ਼ੀਰਾ ਦੀ 73 ਸਾਲ ਦੀ ਔਰਤ ਅਤੇ ਛਾਉਣੀ ਦੇ 52 ਸਾਲ ਦੇ ਵਿਅਕਤੀ ਦੀਆਂ ਰਿਪੋਰਟਾਂ ਪਾਜ਼ੇਟਿਵ ਮਿਲੀਆਂ ਹਨ। ਉਕਤ ਔਰਤ 1 ਜੁਲਾਈ ਤੋਂ ਲੈ ਕੇ ਜ਼ੀਰਾ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ, ਮੋਗਾ ਦੇ ਇਕ ਪ੍ਰਾਈਵੇਟ ਹਸਪਤਾਲ ’ਚ ਇਲਾਜ ਦੇ ਲਈ ਦਾਖਲ ਰਹਿ ਚੁੱਕੀ ਹੈ ਅਤੇ ਉਸ ਤੋਂ ਬਾਅਦ ਫਰੀਦਕੋਟ ਮੈਡੀਕਲ ਕਾਲਜ ’ਚ ਉਸਦਾ ਟੈਸਟ ਕੀਤਾ ਗਿਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਉਕਤ ਔਰਤ ਦੇ ਸੰਪਰਕ ’ਚ ਰਹਿਣ ਵਾਲੇ ਚਾਰ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਹੋਰਨਾਂ ਲੋਕਾਂ ਨੂੰ ਘਰਾਂ ’ਚ ਇਕਾਂਤਵਾਸ ਕਰਨ ਦੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਉਧਰ ਪਤਾ ਲੱਗਾ ਹੈ ਕਿ ਛਾਉਣੀ ਦਾ ਕੋਰੋਨਾ ਪੀਡ਼ਤ ਵਿਅਕਤੀ ਡਾਕਟਰ ਹੈ ਅਤੇ ਸਿਹਤ ਵਿਭਾਗ ਵੱਲੋਂ ਉਸਦੇ ਸੰਪਰਕ ’ਚ ਰਹੇ ਸਾਰੇ ਲੋਕਾਂ ਨੂੰ ਟਰੇਸ ਕਰ ਕੇ ਉਨ੍ਹਾਂ ਦੀ ਸਕਰੀਨਿੰਗ ਕਰਨ ਦੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਲੁਧਿਆਣਾ ਦੇ ADC ਬੈਂਸ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ, DC ਵਰਿੰਦਰ ਸ਼ਰਮਾ ਕੁਆਰੰਟਾਈਨ
NEXT STORY