ਫਿਰੋਜ਼ਪੁਰ (ਪਰਮਜੀਤ ਸੋਢੀ) : ਕੇਂਦਰੀ ਜੇਲ੍ਹ ਫਿਰੋਜ਼ਪੁਰ ’ਚ ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੀਤੇ ਦਿਨ ਵੀ ਕੇਂਦਰੀ ਜੇਲ੍ਹ ਫਿਰੋਜ਼ਪੁਰ ’ਚ ਤਲਾਸ਼ੀ ਦੌਰਾਨ 8 ਮੋਬਾਇਲ ਫੋਨ, ਚਾਰਜਰ, ਬੈਟਰੀਆਂ, 48 ਪੁੜੀਆਂ ਤੰਬਾਕੂ ਅਤੇ 2 ਡੱਬੀਆਂ ਸਿਗਰਟ ਦੀਆਂ ਬਰਾਮਦ ਹੋਈਆਂ ਹਨ।
ਇਸ ਸਬੰਧ ’ਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਪੱਤਰ ਨੰਬਰ 6733 ਰਾਹੀਂ ਰਿਸ਼ਵਪਾਲ ਗੋਇਲ ਸਹਾਇਕ ਸੁਪਰੀਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਮਿਤੀ 11 ਜੁਲਾਈ 2024 ਤੇ 12 ਜੁਲਾਈ 2024 ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਕੇਂਦਰੀ ਜੇਲ੍ਹ ਫਿਰੋਜ਼ਪੁਰ ਅੰਦਰ ਸੁੱਟੇ ਗਏ ਪੈਕਟਾਂ ਵਿਚੋਂ ਚੈੱਕ ਕਰਨ ਤੇ 8 ਮੋਬਾਇਲ ਫੋਨ, ਚਾਰਜਰ, ਬੈਟਰੀਆਂ, 48 ਪੁੜੀਆਂ ਤੰਬਾਕੂ ਅਤੇ 2 ਡੱਬੀਆਂ ਸਿਗਰਟ ਬਰਾਮਦ ਹੋਈਆਂ। ਜਾਂਚ ਕਰਤਾ ਨੇ ਦੱਸਿਆ ਕਿ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਕੇਂਦਰੀ ਵਿੱਤ ਮੰਤਰੀ ਨਿਰਮਲਾ ਸਿਤਾਰਮਣ ਅੱਜ ਚੰਡੀਗੜ੍ਹ 'ਚ, ਬੈਠਕ ਕਰਕੇ ਅਹਿਮ ਮੁੱਦਿਆਂ 'ਤੇ ਕਰਨਗੇ ਚਰਚਾ
NEXT STORY