ਫਿਰੋਜ਼ਪੁਰ (ਸੋਨੂੰ): ਲੋਕਾਂ ਨੂੰ ਸਾਫ਼-ਸੁਥਰੀ, ਮਿਆਰੀ ਅਤੇ ਸੁਰੱਖਿਅਤ ਖੁਰਾਕੀ ਵਸਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ਸਵੇਰੇ ਫਿਰੋਜ਼ਪੁਰ ਕੈਂਟ ਵਿਖੇ ਸਥਿਤ ਮਸ਼ਹੂਰ ਨਿਵੇਦਿਅਮ ਮਿਠਾਈ ਦੀ ਦੁਕਾਨ ‘ਤੇ ਫੂਡ ਸੇਫਟੀ ਵਿਭਾਗ ਦੀ ਟੀਮ ਵੱਲੋਂ ਵਿਸ਼ੇਸ਼ ਚੈਕਿੰਗ ਅਤੇ ਰੇਡ ਕੀਤੀ ਗਈ।
ਚੈਕਿੰਗ ਦੌਰਾਨ ਦੁਕਾਨ ਵਿਚ ਤਿਆਰ ਕੀਤੀਆਂ ਜਾ ਰਹੀਆਂ ਮਿਠਾਈਆਂ ਅਤੇ ਵਰਤੇ ਜਾ ਰਹੇ ਖੁਰਾਕੀ ਪਦਾਰਥਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਵਿਭਾਗ ਵੱਲੋਂ ਸੰਬੰਧਿਤ ਦੁਕਾਨਦਾਰ ਤੋਂ ਖੋਏ ਦਾ ਸੈਂਪਲ ਲੈ ਕੇ ਜਾਂਚ ਲਈ ਭੇਜਿਆ ਗਿਆ, ਤਾਂ ਜੋ ਖੁਰਾਕੀ ਵਸਤੂ ਦੀ ਗੁਣਵੱਤਾ ਅਤੇ ਮਿਆਰ ਦੀ ਜਾਂਚ ਕੀਤੀ ਜਾ ਸਕੇ।
ਇਸ ਮੌਕੇ ਦੁਕਾਨਦਾਰ ਨੂੰ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਅਤੇ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ। ਇਸ ਤੋਂ ਇਲਾਵਾ ਦੁਕਾਨ ਵਿੱਚ ਸਾਫ਼-ਸਫ਼ਾਈ, ਨਿੱਜੀ ਸਫ਼ਾਈ, ਮਿਆਰੀ ਕੱਚੇ ਮਾਲ ਦੀ ਵਰਤੋਂ, ਖੁਰਾਕੀ ਪਦਾਰਥਾਂ ਦੀ ਸਹੀ ਸਟੋਰੇਜ ਅਤੇ ਸਫ਼ਾਈ ਦੇ ਨਿਯਮਾਂ ਦਾ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ ਗਈ।
ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਜ਼ਿਲ੍ਹੇ ਭਰ ਵਿੱਚ ਅਜਿਹੀਆਂ ਚੈਕਿੰਗਾਂ ਅਤੇ ਸੈਂਪਲਿੰਗ ਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ।
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਦਾ ਸਿਆਸੀ ਧਮਾਕਾ, ਸਰਕਾਰ ਬਣਾਉਣ ਬਾਰੇ ਦਿੱਤਾ ਵੱਡਾ ਬਿਆਨ
NEXT STORY