ਜਲਾਲਾਬਾਦ (ਬਜਾਜ) – ਸਥਾਨਕ ਪੁਲਸ ਥਾਣਾ ਸਦਰ ਵਲੋਂ ਪਿੰਡ ਡਿੱਬੀਪੁਰਾ ਵਿਖੇ ਹੋਈ ਲੜਾਈ ਦੇ ਸਬੰਧ 'ਚ 7 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਮੌਕੇ ਪਿੰਡ ਚੱਕ ਤੋਤਿਆਵਾਲੀ ਦੇ ਨਿਵਾਸੀ ਬੰਤਾ ਸਿੰਘ ਪੁਤਰ ਸ਼ੰਕਰ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਮਿਤੀ 3-6-2017 ਨੂੰ ਉਹ ਅਤੇ ਉਸਦਾ ਭਰਾ ਆਪਣੇ ਖੇਤ ਨੂੰ ਪਾਣੀ ਲਗਾਉਣ ਲਈ ਗਏ ਸੀ। ਇਸ ਦੌਰਾਨ ਮਹਿੰਦਰ ਸਿੰਘ ਪੁਤਰ ਕੇਹਰ ਸਿੰਘ ਨੇ ਆਪਣੇ ਨਾਲ ਕੁਝ ਸਾਥੀਆਂ ਨੂੰ ਨਾਲ ਲੈ ਕੇ ਮੇਰੇ ਅਤੇ ਮੇਰੇ ਭਰਾ 'ਤੇ ਹਮਲਾ ਕਰ ਦਿੱਤਾ। ਜ਼ਖਮੀ ਹੋਣ 'ਤੇ ਉਸ ਨੂੰ ਅਤੇ ਉਸ ਦੇ ਭਰਾ ਨੂੰ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਵਿਖੇ ਦਾਖਿਲ ਕਰਵਾਇਆ ਗਿਆ। ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਫਰੀਦਕੋਟ ਮੈਡੀਕਲ ਕਾਲਜ ਲਈ ਰੈਫਰ ਕਰ ਦਿੱਤਾ। ਪੀੜਤ ਬੰਤਾ ਸਿੰਘ ਦੇ ਬਿਆਨਾ ਦੇ ਆਧਾਰ 'ਤੇ ਥਾਣਾ ਸਦਰ ਵਿਖੇ ਮਾਮਲਾ ਦਰਜ ਕਰ ਦਿੱਤਾ। ਉਕਤ ਦੋਸ਼ੀਆਂ ਦੀ ਪਛਾਣ ਮਹਿੰਦਰ ਸਿੰਘ ਪੁੱਤਰ ਕੇਹਰ ਸਿੰਘ, ਜੋਗਿੰਦਰ ਸਿੰਘ ਪੁੱਤਰ ਕੇਹਰ ਸਿੰਘ, ਕੇਹਰ ਸਿੰਘ ਪੁੱਤਰ ਜਵਾਹਰ ਸਿੰਘ, ਬੱਬੂ ਬਲਵਿੰਦਰ ਸਿੰਘ ਪੁੱਤਰ ਰਾਜ ਸਿੰਘ, ਮੁਖਤਿਆਰ ਸਿੰਘ ਪੁੱਤਰ ਜਵਾਹਰ ਸਿੰਘ, ਮੋਹਨ ਸਿੰਘ ਪੁੱਤਰ ਪਾਲਾ ਸਿੰਘ ਤੋਂ ਹੋਈ ਹੈ। ਪੁਲਸ ਨੇ ਨਾਮਜਦ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਛੱਪੜ 'ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
NEXT STORY