ਦੋਰਾਹਾ/ਪਾਇਲ (ਵਿਨਾਇਕ)- ਥਾਣਾ ਦੋਰਾਹਾ ਅਧੀਨ ਪੈਂਦੇ ਪਿੰਡ ਬਿਲਾਸਪੁਰ ਵਿਖੇ ‘ਲੋਹ ਲੰਗਰ’ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਅਤੇ ਕਾਬਜ਼ਕਾਰਾਂ ਦਰਮਿਆਨ ਜ਼ਬਰਦਸਤ ਝੜਪ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਝਗੜੇ ਵਿੱਚ ਦੋਵਾਂ ਧਿਰਾਂ ਦੇ ਦਰਜਨ ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਾਇਲ ਵਿਖੇ ਦਾਖਲ ਕਰਵਾਇਆ ਗਿਆ ਹੈ। ਬਾਅਦ 'ਚ ਹਸਪਤਾਲ ਪ੍ਰਸ਼ਾਸਨ ਨੇ ਜ਼ਖਮੀਆਂ 'ਚੋਂ 4 ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਸਿਵਲ ਹਸਪਤਾਲ ਲੁਧਿਆਣਾ ਰੈਫਰ ਕਰ ਦਿੱਤਾ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬਿਲਾਸਪੁਰ ਵਿਖੇ ਮਹੰਤਾਂ ਦੇ ਡੇਰੇ ਦੀ 21 ਏਕੜ ਜ਼ਮੀਨ 'ਤੇ ਮਾਲਕੀ ਦਾ ਹੱਕ ਜਿੱਤਣ ਲਈ ਦੋਵੇਂ ਧਿਰਾਂ ਵਿਚਕਾਰ ਲੰਮੇਂ ਸਮੇਂ ਤੋਂ ਆਦਾਲਤਾ ਵਿੱਚ ਕੇਸ ਚਲਦੇ ਹਨ ਅਤੇ ਦੋਵੇਂ ਧਿਰਾਂ ਵੱਖ-ਵੱਖ ਆਦਾਲਤਾਂ ਵੱਲੋਂ ਆਪਣੇ ਹੱਕ ਵਿੱਚ ਦਿੱਤੇ ਫੈਸਲਿਆਂ ਦਾ ਦਾਅਵਾ ਕਰ ਰਹੀਆਂ ਹਨ। ਪਿਛਲੇ ਸਮੇਂ ਲੁਧਿਆਣਾ ਦੀ ਮਾਨਯੋਗ ਅਦਾਲਤ ਵੱਲੋਂ ਸ਼੍ਰੋਮਣੀ ਕਮੇਟੀ ਦੇ ਹੱਕ ਵਿੱਚ ਇਸ ਵਿਵਾਦਿਤ ਜ਼ਮੀਨ ਦਾ ਫੈਸਲਾ ਸੁਣਾਇਆ ਗਿਆ ਸੀ, ਜਿਸ ‘ਤੇ ਪਿੰਡ ਬਿਲਾਸਪੁਰ ਦੇ ਕਾਬਜ਼ਧਾਰੀਆਂ ਨੇ ਹੇਠਲੀ ਅਦਾਲਤ ਦੇ ਇਸ ਫੈਸਲੇ ਨੂੰ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵਿਖੇ ਚੁਣੌਤੀ ਦੇ ਦਿੱਤੀ।
ਇਹ ਵੀ ਪੜ੍ਹੋ- SC 'ਚ ਸੁਣਵਾਈ ਤੋਂ ਪਹਿਲਾਂ ਕੇਜਰੀਵਾਲ ਨੂੰ ਵੱਡਾ ਝਟਕਾ, ED ਤੋਂ ਬਾਅਦ ਹੁਣ CBI ਨੇ ਕੀਤਾ ਗ੍ਰਿਫ਼ਤਾਰ
ਪਰੰਤੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮ ਭਾਰੀ ਅਮਲੇ ਸਮੇਤ ਇਸ ਵਿਵਾਦਿਤ ਜ਼ਮੀਨ ਦਾ ਕਬਜ਼ਾ ਲੈਣ ਲਈ ਮੌਕੇ ਤੇ ਪੁੱਜੇ। ਜਿਉਂ ਹੀ ਸ਼੍ਰੋਮਣੀ ਕਮੇਟੀ ਨੇ ਟਰੈਕਟਰਾਂ ਨਾਲ ਜ਼ਮੀਨ ਹਥਿਆਉਣ ਦੀ ਕਾਰਵਾਈ ਸ਼ੁਰੂ ਕੀਤੀ ਤਾਂ ਦੂਜੇ ਪਾਸੇ ਮਹੰਤ ਪਰਿਵਾਰਾਂ ਤੇ ਪਿੰਡ ਵਾਸੀਆਂ ਨੇ ਇਸ ਕਬਜ਼ੇ ਦਾ ਸਖ਼ਤ ਵਿਰੋਧ ਕੀਤਾ। ਇਸ ਝੜਪ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਡਿਊਟੀ ਨਿਭਾਉਣ ਗਏ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਦੇ ਪ੍ਰਬੰਧਕ ਕੇਹਰ ਸਿੰਘ ਅਤੇ ਦੋ ਸਕੱਤਰਾਂ ਸਮੇਤ ਸ਼੍ਰੋਮਣੀ ਕਮੇਟੀ ਦੇ 10-15 ਮੁਲਾਜ਼ਮ ਜ਼ਖ਼ਮੀ ਹੋ ਗਏ। ਜਦਕਿ ਦੂਜੀ ਧਿਰ ਦੇ 5-6 ਵਿਅਕਤੀ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਾਇਲ ਵਿਖੇ ਦਾਖ਼ਲ ਕਰਵਾਇਆ ਗਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਲਸ ਮੁਲਾਜ਼ਮਾਂ ਨੇ ਪਹਿਲਾਂ ਕਾਰ ਨਾਲ ਮਾਰੀ ਨੌਜਵਾਨਾਂ ਨੂੰ ਟੱਕਰ, ਫੇਰ ਕੀਤੀ ਕੁੱਟਮਾਰ, 1 ਦੀ ਹੋਈ ਮੌਤ
NEXT STORY