ਜ਼ੀਰਾ : ਪੰਜਾਬ ਭਰ 'ਚ ਅੱਜ ਪੰਚਾਇਤੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਦੇ ਤਹਿਤ ਜ਼ੀਰਾ ਅਤੇ ਪਿੰਡ ਬੁੱਟਰ ਰੌਸ਼ਨ ਸ਼ਾਹ ਵਿਖੇ ਵੀ ਪੰਚਾਇਤੀ ਚੋਣਾਂ ਦੇ ਲਈ ਵੋਟਾਂ ਪੈ ਰਹੀਆਂ ਸਨ। ਇਸ ਦੌਰਾਨ ਦੋ ਧਿਰਾਂ ਆਪਸ 'ਚ ਭਿੜ ਗਈਆਂ। ਇਸ ਲੜਾਈ-ਝਗੜੇ 'ਚ ਇਕ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਪਹੁੰਚਾਇਆ ਗਿਆ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਜ਼ਿਲ੍ਹਾ ਵਿਖੇ ਜ਼ੇਰੇ ਇਲਾਜ ਵਿਅਕਤੀ ਸਤਪਾਲ ਸਿੰਘ ਦੀ ਪਤਨੀ ਨੇ ਦੱਸਿਆ ਕਿ ਪਿੰਡ ਬੁੱਟਰ ਰੌਸ਼ਨ ਸ਼ਾਹ ਵਿਖੇ ਸਰਪੰਚੀ ਚੋਣਾਂ ਦੇ ਚੱਲਦੇ ਉਹ ਆਪਣੀ ਵੋਟ ਪਾਉਣ ਜਾ ਰਹੇ ਸਨ ਤਾਂ ਅਚਾਨਕ ਕੁੱਝ ਵਿਅਕਤੀਆਂ ਵੱਲੋਂ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਗਿਆ।
ਉਸ ਨੇ ਦੱਸਿਆ ਕਿ ਇਸ ਹਮਲੇ ਦੌਰਾਨ ਉਸ ਦਾ ਪਤੀ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਪਹੁੰਚਾਇਆ ਗਿਆ। ਸਿਵਲ ਹਸਪਤਾਲ ਜ਼ੀਰਾ ਵਿਖੇ ਤਾਇਨਾਤ ਡਾ. ਹਰਮਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਕੋਲ ਅੱਜ ਇੱਕ ਮਰੀਜ਼ ਜ਼ਖਮੀ ਹਾਲਤ 'ਚ ਸਿਵਲ ਹਸਪਤਾਲ ਜ਼ੀਰਾ ਵਿਖੇ ਪਹੁੰਚਿਆ ਸੀ, ਜਿਸ ਦੇ ਕਾਫੀ ਸੱਟਾਂ ਲੱਗੀਆਂ ਸਨ। ਉਨ੍ਹਾਂ ਵੱਲੋਂ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਸਬੰਧੀ ਪੁਲਸ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ।
ਮੁੱਖ ਮੰਤਰੀ ਦੇ ਓ.ਐੱਸ.ਡੀ. ਨੇ ਆਪਣੇ ਪਰਿਵਾਰ ਸਮੇਤ ਪਿੰਡ ਘਰਾਚੋਂ ਵਿਖੇ ਪਾਈ ਵੋਟ
NEXT STORY