ਗੁਰਦਾਸਪੁਰ (ਗੁਰਪ੍ਰੀਤ) - ਪੁਲਸ ਜ਼ਿਲ੍ਹਾ ਬਟਾਲਾ ਦੇ ਅਧੀਨ ਆਉਂਦੇ ਕਸਬਾ ਫਤਿਹਗੜ੍ਹ ਚੂੜੀਆਂ ’ਚ ਹੋਈ ਮਾਮੂਲੀ ਤਕਰਾਰ ਤੋਂ ਬਾਅਦ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਫਾਇਰਿੰਗ ਦੌਰਾਨ ਦੋ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਸਥਾਨ ’ਤੇ ਪੁੱਜੀ ਪੁਲਸ ਨੇ ਦੋ ਨੌਜਵਾਨਾਂ ਨੂੰ ਨਾਮਜ਼ਦ ਕਰਦੇ ਹੋਏ 10 ਤੋਂ ਵੱਧ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਫਾਇਰਿੰਗ ਅਤੇ ਹਮਲਾ ਕਰਨ ਦਾ ਮਾਮਲਾ ਦਰਜ ਕਰ ਦਿੱਤਾ।
ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ਦੇ ਵਿਅਕਤੀਆਂ ਨਾਲ ਹਿਮਾਚਲ 'ਚ ਵਾਪਰਿਆ ਦਰਦਨਾਕ ਭਾਣਾ, 3 ਘਰਾਂ 'ਚ ਵਿਛੇ ਸੱਥਰ
ਪੁਲਸ ਥਾਣਾ ਫਤਿਹਗੜ੍ਹ ਚੂੜੀਆਂ ਦੇ ਪੁਲਸ ਥਾਣਾ ਇੰਚਾਰਜ ਪਰਭਜੋਤ ਸਿੰਘ ਨੇ ਦੱਸਿਆ ਕਿ ਮਾਮੂਲੀ ਪੁਰਾਣੀ ਰੰਜਿਸ਼ ਦੇ ਚਲਦੇ ਨੌਜਵਾਨ ਪ੍ਰਿੰਸ, ਰੂਬੀ ਅਤੇ ਉਨ੍ਹਾਂ ਦੇ ਕੁਝ ਅਣਪਛਾਤੇ ਸਾਥੀਆਂ ਵਲੋਂ ਇਕ ਧਿਰ ’ਤੇ ਹਮਲਾ ਕੀਤਾ ਗਿਆ ਹੈ। ਹਮਲੇ ਦੌਰਾਨ ਇਨ੍ਹਾਂ ਦੋਵਾਂ ਨੌਜਵਾਨਾਂ ਵਲੋਂ ਫਾਇਰ ਵੀ ਕੀਤੇ ਗਏ, ਜਿਸ ਕਾਰਨ ਦੋ ਲੋਕ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ’ਚੋਂ ਇਕ ਦਾ ਇਲਾਜ ਅੰਮ੍ਰਿਤਸਰ ਹਸਪਤਾਲ ਅਤੇ ਦੂਜੇ ਦਾ ਫਤਿਹਗੜ੍ਹ ਸਰਕਾਰੀ ਹਸਪਤਾਲ ’ਚ ਚਲ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ: ਹੈਰਾਨੀਜਨਕ ਖ਼ੁਲਾਸਾ : ਕੁੜੀਆਂ ਦੇ ਗੈਂਗ ਨੇ ਕਰਨਾ ਸੀ ਸਿੱਧੂ ਮੂਸੇਵਾਲਾ ਦਾ ਕਤਲ, ਬਣਾਈਆਂ ਸਨ ਇਹ ਯੋਜਨਾਵਾਂ
ਪੁਲਸ ਅਧਕਾਰੀ ਨੇ ਕਿਹਾ ਕਿ ਉਨ੍ਹਾਂ ਨੇ ਨੌਜਵਾਨਾਂ ਦੇ ਖ਼ਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਦਿੱਤਾ ਹੈ, ਜਿਸ ਤੋਂ ਬਾਅਦ ਪੁਲਸ ਵਲੋਂ ਹੁਣ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਐਡਵੋਕੇਟ ਜਨਰਲ ਨੂੰ ਲੈ ਕੇ ਭੰਬਲ-ਭੂਸਾ, ਹੁਣ ਜੀ. ਐੱਸ. ਬੱਲ ਅਤੇ ਪੁਨੀਤ ਬਾਲੀ ਦੇ ਨਾਂ ਦੀ ਚਰਚਾ
NEXT STORY