ਬਾਬਾ ਬਕਾਲਾ ਸਾਹਿਬ (ਅਠੌਲਾ)- ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਬੀਤੀ ਰਾਤ ਵਿਚ ਦੋ ਧਿਰਾਂ ਵਿਚ ਹੋਈ ਭਿਆਨਕ ਲੜਾਈ ਵਿਚ ਕੁਝ ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਖੂਨੀ ਟਕਰਾਅ ਕਾਰਨ ਸਾਰਾ ਐਮਰਜੈਂਸੀ ਵਾਰਡ ਖੂਨ ਨਾਲ ਲੱਥ-ਪੱਥ ਹੋ ਗਿਆ। ਸਿਵਲ ਹਸਪਤਾਲ ਦੇ ਡਾਕਟਰਾਂ ਵਿਚ ਇਸ ਘਟਨਾ ਨੂੰ ਲੈ ਕੇ ਪੂਰਾ ਡਰ ਤੇ ਸਹਿਮ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ-ਪਠਾਨਕੋਟ ਦੇ ਜਸਨੂਰ ਸਿੰਘ ਨੇ ਵਧਾਇਆ ਮਾਣ: CDS-2 ਪ੍ਰੀਖਿਆ 'ਚ ਦੇਸ਼ ਭਰ 'ਚੋਂ ਹਾਸਲ ਕੀਤਾ ਪਹਿਲਾ ਰੈਂਕ
ਇਕ ਪ੍ਰਾਪਤ ਜਾਣਕਾਰੀ ਅਨੁਸਾਰ ਨਜ਼ਦੀਕੀ ਠੱਠੀਆਂ ਵਿਖੇ ਦੋ ਧਿਰਾਂ ਦਰਮਿਆਨ ਘਰੇਲੂ ਝਗੜੇ ਕਾਰਨ ਲੜਾਈ ਹੋਈ ਸੀ। ਜਦੋਂ ਇਕ ਧਿਰ ਦੇ ਜ਼ਖਮੀ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਜੇਰੇ ਇਲਾਜ ਸਨ, ਤਾਂ ਦੂਸਰੀ ਧਿਰ ਦੇ ਵਿਅਕਤੀਆਂ ਵੱਲੋਂ ਵੀ ਉੱਥੇ ਆਉਣ ਕਾਰਨ ਮੁੜ ਤੋਂ ਲੜਾਈ ਹੋ ਗਈ। ਇਸ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਕਾਫ਼ੀ ਵੱਢ-ਟੁੱਕ ਹੋਈ ਅਤੇ ਭਾਰੀ ਖੂਨ-ਖਰਾਬਾ ਹੋਇਆ। ਬਾਅਦ ਵਿਚ ਕੁਝ ਜ਼ਖਮੀਆਂ ਨੂੰ ਜ਼ਿਆਦਾ ਸੱਟਾਂ ਹੋਣ ਕਾਰਨ ਅੰਮ੍ਰਿਤਸਰ ਹਸਪਤਾਲ ਵਿਚ ਰੈਫ਼ਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ: ਪਿਆਕੜਾਂ ਲਈ ਵੱਡੀ ਖ਼ਬਰ, ਸ਼ਰਾਬ ਦੀਆਂ ਕੀਮਤਾਂ 'ਚ ਵਾਧਾ, ਠੇਕਿਆਂ 'ਤੇ ਲੱਗੀ ਨਵੀਂ ਸੂਚੀ
ਇਸ ਘਟਨਾ ਨੇ ਸਮੁੱਚੇ ਸਿਵਲ ਹਸਪਤਾਲ ਵਿਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਡਾਕਟਰ ਲਖਵਿੰਦਰ ਸਿੰਘ, ਡਾ: ਗੁਰਪਾਲ ਸਿੰਘ, ਡਾ: ਗੁਰਪ੍ਰੀਤ, ਡਾ: ਸੰਦੀਪ ਕੌਰ, ਡਾ: ਨੌਬਿਲ ਭਾਟੀਆ, ਡਾ: ਓਮ ਪ੍ਰਕਾਸ਼, ਡਾ: ਸੀਰਵ ਅਰੋੜਾ, ਡਾ: ਜਸਪ੍ਰੀਤ ਸਿੰਘ ਵਿਰਦੀ ਅਤੇ ਡਾ: ਨੀਰਜ ਬਸ਼ਿਸ਼ਠ ਨੇ ਸਖ਼ਤ ਰੋਸ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਜੇਕਰ ਹਸਪਤਾਲ ਵਿਚ ਹੀ ਕੋਈ ਸੁਰੱਖਿਅਤ ਨਹੀਂ ਤਾਂ ਫਿਰ ਰੱਬ ਹੀ ਰਾਖਾ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਸਿਵਲ ਹਸਪਤਾਲ ਵਿਚ ਡਾਕਟਰਾਂ ਅਤੇ ਸਟਾਫ਼ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਅਤੇ ਸੁਰੱਖਿਆ ਕਰਮਚਾਰੀ ਪੱਕੇ ਤੌਰ ’ਤੇ ਤਾਇਨਾਤ ਕੀਤੇ ਜਾਣ ਤਾਂ ਜੋ ਭਵਿੱਖ ਵਿਚ ਅਜਿਹੀ ਕਿਸੇ ਵੀ ਘਟਨਾ ਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ ਦੇ ਕਿਸਾਨਾਂ ਲਈ ਸੁਨਹਿਰੀ ਮੌਕਾ, ਜਦਲੀ ਕਰ ਲਓ ਇਹ ਕੰਮ, 24 ਅਪ੍ਰੈਲ ਤੱਕ ਦਾ ਹੈ ਸਮਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਚੰਡੀਗੜ੍ਹ ਤੋਂ ਧਨਬਾਦ ਲਈ ਮਿਲੀ ਸਮਰ ਵਿਸ਼ੇਸ਼ ਰੇਲਗੱਡੀ
NEXT STORY